ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਅਹਿਮ ਖਬਰ, ਜਾਰੀ ਹੋਏ ਨਵੇਂ ਹੁਕਮ
Friday, Aug 01, 2025 - 10:37 AM (IST)

ਪਟਿਆਲਾ/ਰੱਖੜਾ (ਰਾਣਾ) : ਪਟਿਆਲਾ ’ਚ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਸੁਣਨ ਅਤੇ ਨਿਪਟਾਰਾ ਕਰਨ ਲਈ ਇਕ ਵਿਸ਼ੇਸ਼ ਪੈਨਸ਼ਨ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਪੈਨਸ਼ਨ ਅਦਾਲਤ ਕਾਰਜ ਲਈ ਜ਼ਿਲਾ ਮਾਲ ਅਫ਼ਸਰ, ਨਵਦੀਪ ਸਿੰਘ ਨੋਡਲ ਅਫ਼ਸਰ ਵਜੋਂ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਪੈਨਸ਼ਨ ਅਦਾਲਤ 11 ਅਗਸਤ 2025 ਨੂੰ ਸਵੇਰੇ 11 ਤੋਂ ਦੁਪਹਿਰ 3 ਵਜੇ ਕਮੇਟੀ ਹਾਲ, ਬਲਾਕ, ਧਰਾਤਲ ਮੰਜਲ, ਮਿੰਨੀ ਸਕੱਤਰੇਤ ਵਿਖੇ ਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮੌਕੇ ਪੈਨਸ਼ਨਰਾਂ ਦੀਆਂ ਸਾਰੀਆਂ ਸ਼ਿਕਾਇਤਾਂ ਨੂੰ ਸੁਣਿਆ ਜਾਵੇਗਾ ਅਤੇ ਜਲਦੀ ਹੀ ਉਨ੍ਹਾਂ ਦਾ ਨਿਪਟਾਰਾ ਵੀ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਬਿਜਲੀ ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਆਖੀਰ ਲਿਆ ਗਿਆ ਇਹ ਵੱਡਾ ਫ਼ੈਸਲਾ
ਜ਼ਿਲਾ ਮਾਲ ਅਫ਼ਸਰ ਨਵਦੀਪ ਸਿੰਘ ਕਹਿੰਦੇ ਹਨ ਕਿ ਸਬੰਧਤ ਵਿਭਾਗ ਆਪੋ-ਆਪਣੇ ਪ੍ਰਤੀਨਿਧੀਆਂ ਨੂੰ ਨਿਸ਼ਚਿਤ ਮਿਤੀ ’ਤੇ ਪੈਨਸ਼ਨ ਅਦਾਲਤ ’ਚ ਭੇਜਣ ਤਾਂ ਜੋ ਸਮੇਂ ਸਿਰ ਹੱਲ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਕਿਸੇ ਵੀ ਸਹਾਇਤਾ ਜਾਂ ਜਾਣਕਾਰੀ ਲਈ ਉਨ੍ਹਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸ਼ਿਕਾਇਤਾਂ ਦਰਜ ਕਰਵਾਉਣ ਵੇਲੇ ਸਾਰੇ ਜ਼ਰੂਰੀ ਦਸਤਾਵੇਜ਼ ਜਿਵੇਂ ਪੈਨਸ਼ਨ ਪੱਤਰ, ਆਈ. ਡੀ. ਕਾਰਡ ਅਤੇ ਹੋਰ ਸਬੂਤ ਲੈ ਕੇ ਆਉਣ ਤਾਂ ਜੋ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾ ਸਕੇ।
ਇਹ ਵੀ ਪੜ੍ਹੋ : ਪੰਜਾਬ 'ਚ ਪੰਚਾਇਤ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਕਰਵਾਉਣ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e