ਲਾਭਪਾਤਰੀਆਂ ਨੂੰ ਬੈਂਕਾਂ ਰਾਹੀਂ ਕੀਤੀ ਪੈਨਸ਼ਨ ਦੀ ਅਦਾਇਗੀ
Saturday, Feb 24, 2018 - 04:26 PM (IST)

ਮੋਹਾਲੀ (ਨਿਆਮੀਆਂ) : ਪੰਜਾਬ ਸਰਕਾਰ ਵਲੋਂ ਬੁਢਾਪਾ ਪੈਨਸ਼ਨ ਤੇ ਹੋਰ ਦੂਜੀਆਂ ਵਿੱਤੀ ਸਹਾਇਤਾ ਦੇ ਸਕੀਮਾਂ ਦੇ ਲਾਭਪਾਤਰੀਆਂ ਨੂੰ ਮਹੀਨਾ ਨਵੰਬਰ 2017 ਤੋਂ ਪੈਨਸ਼ਨ ਦੀ ਅਦਾਇਗੀ ਬੈਂਕਾਂ ਰਾਹੀਂ ਕੀਤੀ ਗਈ ਹੈ। ਇਸ ਸਬੰਧੀ ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਅੰਮ੍ਰਿਤ ਬਾਲਾ ਨੇ ਦੱਸਿਆ ਕਿ ਜੇਕਰ ਕਿਸੇ ਲਾਭਪਾਤਰੀ ਨੂੰ ਪੈਨਸ਼ਨ ਨਹੀਂ ਮਿਲੀ ਤਾਂ ਉਹ ਕਿਸੇ ਵੀ ਕੰਮਕਾਜ ਵਾਲੇ ਦਿਨ ਦਫਤਰ ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਕਮਰਾ ਨੰਬਰ 432 ਤੀਜੀ ਮੰਜ਼ਿਲ ਜ਼ਿਲਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਮੋਹਾਲੀ ਵਿਖੇ ਸੰਪਰਕ ਕਰਨ, ਤਾਂ ਜੋ ਉਨ੍ਹਾਂ ਦੀ ਬਣਦੀ ਪੈਨਸ਼ਨ ਦੀ ਅਦਾਇਗੀ ਕੀਤੀ ਜਾ ਸਕੇ।