ਬਠਿੰਡਾ ਜ਼ਿਲ੍ਹੇ ''ਚ ਭਲਕੇ ਲੱਗੇਗੀ ਪੈਨਸ਼ਨ ਅਦਾਲਤ
Monday, Oct 27, 2025 - 04:29 PM (IST)
ਬਠਿੰਡਾ (ਸੁਖਵਿੰਦਰ) : ਡਿਪਟੀ ਕਮਿਸ਼ਨਰ ਰਾਜ਼ੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਸਬੰਧੀ ਸੁਣਵਾਈ ਹਿੱਤ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ 29 ਅਕਤੂਬਰ 2025 ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਲਗਾਈ ਜਾਵੇਗੀ।
ਇਸ ਸਬੰਧੀ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਪੈਨਸ਼ਨ ਅਦਾਲਤ ਪੰਜਾਬ ਸਰਕਾਰ ਦੀ ਨੌਕਰੀ ਤੋਂ ਸੇਵਾਮੁਕਤ ਪੈਨਸ਼ਨਰਾਂ ਦੀਆਂ ਮੁਸ਼ਕਲਾਂ/ਸ਼ਿਕਾਇਤਾਂ ਦੇ ਨਿਬੇੜੇ ਲਈ ਲਗਾਈ ਜਾਵੇਗੀ।
