ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਅਹਿਮ ਖ਼ਬਰ, ਜਾਰੀ ਹੋਏ ਨਵੇਂ ਹੁਕਮ
Saturday, Nov 15, 2025 - 01:19 PM (IST)
ਸੰਗਰੂਰ (ਵਿਵੇਕ ਸਿੰਧਵਾਨੀ, ਸਿੰਗਲਾ) : ਸੰਗਰੂਰ ਦੇ ਜ਼ਿਲ੍ਹਾ ਖਜ਼ਾਨਾ ਦਫਤਰ ਵਿਖੇ ਚੱਲ ਰਹੇ ਪੈਨਸ਼ਨਰ ਸੇਵਾ ਮੇਲੇ ਦੇ ਦੂਸਰੇ ਦਿਨ ਵੱਡੀ ਗਿਣਤੀ ਸੇਵਾ ਮੁਕਤ ਮੁਲਾਜ਼ਮਾਂ ਵੱਲੋਂ ਲਾਭ ਉਠਾਇਆ ਗਿਆ। ਇਸ ਮੌਕੇ ਵਧੀਕ ਡਾਇਰੈਕਟਰ ਖਜ਼ਾਨਾ ਅਤੇ ਲੇਖਾ, ਪੰਜਾਬ ਸਿਮਰਜੀਤ ਕੌਰ ਵੱਲੋਂ ਮੇਲੇ ’ਚ ਵਿਸ਼ੇਸ਼ ਤੌਰ ’ਤੇ ਪੁੱਜ ਕੇ ਪੈਨਸ਼ਨਰ ਸੇਵਾ ਮੇਲੇ ਦਾ ਜਾਇਜ਼ਾ ਲਿਆ ਗਿਆ ਅਤੇ ਈ-ਕੇ.ਵਾਈ.ਸੀ. ਕਰਵਾਉਣ ਆਏ ਪੈਨਸ਼ਨਰਾਂ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਡੀ.ਸੀ.ਐੱਫ.ਏ. ਪ੍ਰਵੀਨ ਗੁਪਤਾ ਅਤੇ ਜ਼ਿਲ੍ਹਾ ਖਜ਼ਾਨਾ ਅਫਸਰ ਪ੍ਰਦੀਪ ਕੁਮਾਰ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਹਾਦਸਾ, Audi ਨਾਲ ਟੱਕਰ ਤੋਂ ਬਾਅਦ ਪਿਆ ਚੀਕ-ਚਿਹਾੜਾ, 3 ਲੋਕਾਂ ਦੀ ਮੌਤ
ਵਧੀਕ ਡਾਇਰੈਕਟਰ ਸਿਮਰਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਸੂਬੇ ਭਰ ’ਚ 13 ਤੋਂ 15 ਨਵੰਬਰ ਤੱਕ ਪੈਨਸ਼ਨਰ ਸੇਵਾ ਮੇਲੇ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਨਵੇਂ ਸ਼ੁਰੂ ਕੀਤੇ ਗਏ ਪੈਨਸ਼ਨਰ ਸੇਵਾ ਪੋਰਟਲ ’ਤੇ ਸੂਬੇ ਦੇ ਪੈਨਸ਼ਨਰਾਂ ਦੀ ਰਜਿਸਟ੍ਰੇਸ਼ਨ ਤਿੰਨ ਮਹੀਨਿਆਂ ਦੇ ਅੰਦਰ ਪੂਰੀ ਕਰ ਲਈ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, SSP ਮਨਿੰਦਰ ਸਿੰਘ ਨੂੰ ਕੀਤਾ ਸਸਪੈਂਡ
ਉਨ੍ਹਾਂ ਦੱਸਿਆ ਕਿ ਪੈਨਸ਼ਨਰ ਸੇਵਾ ਮੇਲੇ ’ਚ ਵਿੱਤ ਵਿਭਾਗ ਅਤੇ ਪੈਨਸ਼ਨ ਵੰਡਣ ਵਾਲੇ ਬੈਂਕਾਂ ਦੇ ਅਧਿਕਾਰੀ ਕਿਸੇ ਵੀ ਤਕਨੀਕੀ ਸਮੱਸਿਆ ਨੂੰ ਮੌਕੇ ’ਤੇ ਹੱਲ ਕਰਨ ਲਈ ਮੌਜੂਦ ਹਨ। ਉਨ੍ਹਾਂ ਦੱਸਿਆ ਕਿ ਰਜਿਸਟ੍ਰੇਸ਼ਨ ਪ੍ਰਕਿਰਿਆ ਮੁਕੰਮਲ ਹੋਣ ਦੌਰਾਨ ਪੈਨਸ਼ਨ ਵੰਡ ਨਿਰਵਿਘਨ ਜਾਰੀ ਰਹੇਗੀ ਅਤੇ ਪੈਨਸ਼ਨਰਾਂ ਨੂੰ ਰਜਿਸਟ੍ਰੇਸ਼ਨ ਪ੍ਰਕਿਰਿਆ ’ਚ ਦੇਰੀ ਕਾਰਨ ਕੋਈ ਪ੍ਰੇਸ਼ਾਨੀ ਨਹੀਂ ਹੋਵੇਗੀ। ਉਨ੍ਹਾਂ ਪੈਨਸ਼ਨਰਾਂ ਨੂੰ ਬਿਹਤਰ ਸੇਵਾਵਾਂ ਪ੍ਰਾਪਤ ਕਰਨ ਲਈ ਈ-ਕੇ.ਵਾਈ.ਸੀ. ਕਰਵਾਉਣ ਦੀ ਅਪੀਲ ਕੀਤੀ। ਇਸ ਮੌਕੇ ਜ਼ਿਲਾ ਖਜ਼ਾਨਾ ਅਫਸਰ ਪ੍ਰਦੀਪ ਕੁਮਾਰ ਨੇ ਦੱਸਿਆ ਕਿ 13 ਅਤੇ 14 ਨਵੰਬਰ ਨੂੰ ਵੱਡੀ ਗਿਣਤੀ ਸੇਵਾ ਮੁਕਤ ਮੁਲਾਜ਼ਮਾਂ ਨੇ ਮੇਲੇ ਦਾ ਲਾਭ ਉਠਾਇਆ ਹੈ ਅਤੇ 15 ਨਵੰਬਰ ਨੂੰ ਵੀ ਇਹ ਮੇਲਾ ਜ਼ਿਲਾ ਖਜ਼ਾਨਾ ਦਫਤਰ ਵਿਖੇ ਜਾਰੀ ਰਹੇਗਾ।
ਇਹ ਵੀ ਪੜ੍ਹੋ : ਪੰਜਾਬ ਪੁਲਸ 'ਚ ਥਾਣੇਦਾਰ ਦੇ ਇਕਲੌਤੇ ਨੌਜਵਾਨ ਪੁੱਤ ਦੀ ਕੈਨੇਡਾ ਵਿਚ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
