ਪੰਜਾਬ ਦੇ ਇਕ ਲੱਖ ਤੋਂ ਵੱਧ ਪੈਨਸ਼ਨ ਧਾਰਕਾਂ ਨੂੰ ਸਰਕਾਰ ਨੇ ਦਿੱਤਾ ਝਟਕਾ, ਕੀਤੀ ਵੱਡੀ ਕਾਰਵਾਈ

Friday, Jun 28, 2024 - 06:31 PM (IST)

ਪੰਜਾਬ ਦੇ ਇਕ ਲੱਖ ਤੋਂ ਵੱਧ ਪੈਨਸ਼ਨ ਧਾਰਕਾਂ ਨੂੰ ਸਰਕਾਰ ਨੇ ਦਿੱਤਾ ਝਟਕਾ, ਕੀਤੀ ਵੱਡੀ ਕਾਰਵਾਈ

ਚੰਡੀਗੜ੍ਹ : ਪੰਜਾਬ ਦੇ ਸਮਾਜਿਕ ਸੁਰੱਖਿਆ ਵਿਭਾਗ ਨੇ ਸੂਬੇ ਵਿਚ ਲਗਪਗ 1,07,571 ਬੋਗਸ ਪੈਨਸ਼ਨਰਾਂ ਤੋਂ ਕਰੀਬ 44.34 ਕਰੋੜ ਰੁਪਏ ਦੀ ਰਿਕਵਰੀ ਕੀਤੀ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਦੇ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਪੈਨਸ਼ਨ ਸਕੀਮ ਅਧੀਨ ਸੂਬੇ ਦੇ ਲੱਖਾਂ ਲੋਕਾਂ ਨੂੰ ਪੈਨਸ਼ਨਾਂ ਦਿੱਤੀਆਂ ਜਾਂਦੀਆਂ ਹਨ ਅਤੇ ਇਨ੍ਹਾਂ ਵਿਚੋਂ ਲਗਪਗ 1,07,571 ਵਿਅਕਤੀ ਗਲਤ ਢੰਗ ਨਾਲ ਪੈਨਸ਼ਨ ਲੈ ਰਹੇ ਸਨ। ਇਸ ਬਾਰੇ ਪਤਾ ਲੱਗਦਿਆਂ ਹੀ ਵਿਭਾਗ ਨੇ 1,07,571 ਪੈਨਸ਼ਨਰਾਂ ਤੋਂ 44.34 ਕਰੋੜ ਰੁਪਏ ਦੀ ਰਿਕਵਰੀ ਕਰਵਾਈ ਹੈ।

ਇਹ ਵੀ ਪੜ੍ਹੋ : ਮਾਮੇ ਦੀ ਲੜਾਈ ਦਾ ਪਤਾ ਲੱਗਣ 'ਤੇ ਭਾਣਜੇ ਨੇ ਖੇਡੀ ਖੂਨੀ ਖੇਡ, 2 ਘੰਟਿਆਂ 'ਚ ਹਮਲਾ ਕਰਨ ਵਾਲੇ ਦਾ ਕੀਤਾ ਕਤਲ

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਵਿਚ ਵਿੱਤ ਵਰ੍ਹੇ 2023-24 ਵਿਚ 33,48,989 ਪੈਨਸ਼ਨਰਾਂ ਨੂੰ ਪੈਨਸ਼ਨ ਸਕੀਮ ਅਧੀਨ ਪੈਨਸ਼ਨ ਦਿੱਤੀ ਗਈ। ਇਸ ਵਿਚੋਂ ਕਾਫੀ ਲੋਕ ਗਲਤ ਢੰਗ ਨਾਲ ਪੈਨਸ਼ਨ ਲੈ ਰਹੇ ਸਨ। ਇਸ ਬਾਰੇ ਜਾਣਕਾਰੀ ਮਿਲਦੇ ਹੀ ਵਿਭਾਗ ਵੱਲੋਂ ਸੂਬੇ ਭਰ ਵਿਚ ਸਰਵੇਖਣ ਕਰਵਾਇਆ ਗਿਆ ਜਿਸ ਵਿਚ 1,07,571 ਲੋਕਾਂ ਦੇ ਗਲਤ ਢੰਗ ਨਾਲ ਪੈਨਸ਼ਨ ਲੈਣ ਦਾ ਖੁਲਾਸਾ ਹੋਇਆ। ਇਨ੍ਹਾਂ ਵਿਚ 1,06,521 ਪੈਨਸ਼ਨਰ ਇਸ ਦੁਨੀਆ ਨੂੰ ਅਲਵਿਦਾ ਆਖ ਚੁੱਕੇ ਸਨ, ਜਿਨ੍ਹਾਂ ਦੀ ਪੈਨਸ਼ਨ ਉਨ੍ਹਾਂ ਦੇ ਪਰਿਵਾਰਕ ਮੈਂਬਰ ਲੈ ਰਹੇ ਸਨ। ਇਸ ਤੋਂ ਇਲਾਵਾ 476 ਪੈਨਸ਼ਨਰ ਐੱਨ. ਆਰ. ਆਈ. ਅਤੇ 574 ਸਰਕਾਰੀ ਪੈਨਸ਼ਨਰ ਸਨ। ਉਨ੍ਹਾਂ ਕਿਹਾ ਕਿ ਗਲਤ ਢੰਗ ਨਾਲ ਪੈਨਸ਼ਨ ਲੈਣ ਵਾਲਿਆਂ ਤੋਂ 41.22 ਕਰੋੜ ਰੁਪਏ ਦੀ ਰਿਕਵਰੀ ਕਰਵਾਈ ਗਈ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਵੱਡਾ ਹਾਦਸਾ, ਇਕੋ ਪਿੰਡ ਦੇ ਦੋ ਨੌਜਵਾਨਾਂ ਦੀ ਮੌਤ, ਕਾਰ ਦੇ ਉੱਡੇ ਪਰਖੱਚੇ

ਮੰਤਰੀ ਨੇ ਕਿਹਾ ਕਿ ਇਸੇ ਤਰ੍ਹਾਂ ਮੌਜੂਦਾ ਵਿੱਤੀ ਵਰ੍ਹੇ 2024-25 ਦੇ ਅਪਰੈਲ ਮਹੀਨੇ ਦੌਰਾਨ 3,797 ਲਾਭਪਾਤਰੀ ਅਯੋਗ ਪਾਏ ਗਏ ਹਨ, ਜਿਨ੍ਹਾਂ ਤੋਂ 3.12 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ ਹੈ ਅਤੇ ਸਟੇਟ ਪੈਨਸ਼ਨ ਸਕੀਮ ਅਧੀਨ ਕੁੱਲ 44.34 ਕਰੋੜ ਰੁਪਏ ਦੀ ਰਿਕਵਰੀ ਹੋਈ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਮੁਤਾਬਕ ਅੰਮ੍ਰਿਤਸਰ ਜ਼ਿਲ੍ਹੇ ਵਿਚ ਸਭ ਤੋਂ ਵੱਧ 5,375 ਲੋਕ ਗਲਤ ਢੰਗ ਨਾਲ ਪੈਨਸ਼ਨ ਲੈ ਰਹੇ ਸਨ, ਜਿਨ੍ਹਾਂ ਤੋਂ 3.5 ਕਰੋੜ ਰੁਪਏ ਦੀ ਰਿਕਵਰੀ ਕੀਤੀ ਹੈ। ਇਸੇ ਤਰ੍ਹਾਂ ਬਰਨਾਲਾ ਵਿਚ 3402 ਪੈਨਸ਼ਨਰਾਂ ਤੋਂ 1.77 ਕਰੋੜ ਰੁਪਏ, ਬਠਿੰਡਾ ਵਿਚ 16099 ਤੋਂ 1.08 ਕਰੋੜ ਰੁਪਏ, ਫਰੀਦਕੋਟ ਵਿਚ 2546 ਤੋਂ 95.15 ਲੱਖ ਰੁਪਏ, ਫਤਿਹਗੜ੍ਹ ਸਾਹਿਬ ਵਿਚ 3049 ਤੋਂ 61.38 ਲੱਖ, ਫਿਰੋਜ਼ਪੁਰ ਵਿਚ 4018 ਤੋਂ 48.52 ਲੱਖ ਰੁਪਏ, ਫਾਜ਼ਿਲਕਾ ਵਿਚ 4965 ਤੋਂ 80.24 ਲੱਖ ਰੁਪਏ ਦੀ ਰਿਕਵਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ਵਾਹਨਾਂ ਦੀ RC ਬਨਵਾਉਣ ਵਾਲਿਆਂ ਲਈ ਚੰਗੀ ਖ਼ਬਰ, ਟਰਾਂਸਪੋਰਟ ਵਿਭਾਗ ਨੇ ਦਿੱਤੀ ਵੱਡੀ ਸਹੂਲਤ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News