ਪੰਜਾਬ ਵਿਚ ਇਨ੍ਹਾਂ ਲੋਕਾਂ ਦੀ ਪੈਨਸ਼ਨ ਹੋਵੇਗੀ ਬੰਦ, ਜਾਰੀ ਹੋ ਗਏ ਨਵੇਂ ਹੁਕਮ
Saturday, Oct 18, 2025 - 11:57 AM (IST)

ਗਿੱਦੜਬਾਹਾ : ਪਰਾਲੀ ਸਾੜਨ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਗਿੱਦੜਬਾਹਾ ਦੇ ਐੱਸ. ਡੀ. ਐੱਮ. ਵੱਲੋਂ ਕਿਸਾਨਾਂ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਜਿਹੜੇ ਕਿਸਾਨ ਪਰਾਲੀ ਸਾੜਦੇ ਪਾਏ ਜਾਣਗੇ, ਨਾ ਸਿਰਫ਼ ਉਨ੍ਹਾਂ ਖ਼ਿਲਾਫ਼ ਪਰਚਾ ਦਰਜ ਕੀਤਾ ਜਾਵੇਗਾ, ਸਗੋਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਪੈਨਸ਼ਨ ਅਤੇ ਹੋਰ ਸਰਕਾਰੀ ਸਹੂਲਤਾਂ ਵੀ ਰੋਕ ਦਿੱਤੀਆਂ ਜਾਣਗੀਆਂ। ਸੂਤਰਾਂ ਮੁਤਾਬਕ ਐੱਸ. ਡੀ. ਐੱਮ. ਨੇ ਸਪੱਸ਼ਟ ਕੀਤਾ ਕਿ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਪਰਿਵਾਰ ਵਿਚੋਂ ਕੋਈ ਵੀ ਵਿਅਕਤੀ ਸਰਕਾਰੀ ਯੋਜਨਾਵਾਂ ਦਾ ਲਾਭ ਨਹੀਂ ਲੈ ਸਕੇਗਾ। ਇਸ ਸਬੰਧੀ ਆਂਗਣਵਾੜੀ ਵਰਕਰਾਂ ਨੂੰ ਵੀ ਖਾਸ ਡਿਊਟੀ ਦਿੱਤੀ ਗਈ ਹੈ ਜੋ ਘਰ-ਘਰ ਜਾ ਕੇ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਸਥਿਤੀ ਦੀ ਰਿਪੋਰਟ ਤਿਆਰ ਕਰਨਗੇ।
ਇਹ ਵੀ ਪੜ੍ਹੋ : 20 ਜਾਂ 21 ਅਕਤੂਬਰ, ਸ੍ਰੀ ਹਰਿਮੰਦਰ ਸਾਹਿਬ ਇਸ ਦਿਨ ਮਨਾਇਆ ਜਾਵੇਗਾ ਬੰਦੀ ਛੋੜ ਦਿਵਸ/ਦੀਵਾਲੀ
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਾਰ-ਵਾਰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਜਾ ਰਹੀ ਹੈ ਪਰ ਫਿਰ ਵੀ ਕੁਝ ਕਿਸਾਨ ਹੁਕਮਾਂ ਦੀ ਉਲੰਘਣਾ ਕਰ ਰਹੇ ਹਨ। ਹੁਣ ਅਜਿਹੇ ਮਾਮਲਿਆਂ 'ਚ ਕਿਸੇ ਤਰ੍ਹਾਂ ਦੀ ਨਰਮੀ ਨਹੀਂ ਵਰਤੀ ਜਾਵੇਗੀ। ਇਥੇ ਖ਼ਾਸ ਗੱਲ ਇਹ ਹੈ ਕਿ ਗਿੱਦੜਬਾਹਾ ਦੇ ਸਬਡਿਵੀਜ਼ਨ ਵਿਚ ਆਉਂਦੇ ਸਾਰੇ ਆਂਗਣਵਾੜੀ ਵਰਕਰਾਂ ਨੂੰ ਇਸ ਮੁਹਿੰਮ ਵਿਚ ਸ਼ਾਮਲ ਕੀਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਜਾ ਸਕੇ।
ਇਹ ਵੀ ਪੜ੍ਹੋ : ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀਆਂ ਦੀ ਤਲਾਸ਼ੀ ਲੈਣ 'ਤੇ ਉੱਡੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e