ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਅਹਿਮ ਖ਼ਬਰ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ

Friday, Jun 05, 2026 - 12:29 PM (IST)

ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਅਹਿਮ ਖ਼ਬਰ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ

ਮੋਗਾ (ਗੋਪੀ ਰਾਊਕੇ, ਬਿੰਦਾ) : ਪੰਜਾਬ ਦਾ ਲੇਖਾਕਾਰ ਦਫ਼ਤਰ ਸਰਕਾਰ ਦੇ ਤਾਲਮੇਲ ਨਾਲ ਰਾਜ ਭਰ ਵਿਚ ਨਿਯਮਿਤ ਪੈਨਸ਼ਨ ਅਦਾਲਤਾਂ ਦਾ ਆਯੋਜਨ ਕਰਦਾ ਹੈ। ਮੌਜੂਦਾ ਤਿਮਾਹੀ ਲਈ, ਪੈਨਸ਼ਨ ਅਦਾਲਤ 10 ਜੂਨ 2026 ਨੂੰ ਸਵੇਰੇ 10 ਤੋਂ ਦੁਪਹਿਰ 1 ਵਜੇ ਤੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਦੇ ਸਤਲੁਜ ਬਲਾਕ ਪਹਿਲੀ ਮੰਜ਼ਿਲ ਕਮਰਾ ਨੰ. ਏ-103 ਦਫਤਰ ਡਿਪਟੀ ਕਮਿਸ਼ਨਰ ਮੋਗਾ ਦੇ ਮੀਟਿੰਗ ਹਾਲ ਵਿਖੇ ਲਾਈ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਪੈ ਗਿਆ ਪੰਗਾ, ਖਪਤਕਾਰਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਦੱਸਿਆ ਕਿ ਪੈਨਸ਼ਨ ਅਦਾਲਤ ਦਾ ਮੁੱਖ ਉਦੇਸ਼ ਪੰਜਾਬ ਦੇ ਸਰਕਾਰੀ ਮੁਲਾਜ਼ਮ ਪੈਨਸ਼ਨਰਾਂ ਅਤੇ ਪਰਿਵਾਰਕ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰਨਾ ਹੈ। ਇਸ ਸਮਾਗਮ ਦੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣ ਲਈ, ਪੈਨਸ਼ਨ ਮਨਜ਼ੂਰੀ ਅਥਾਰਟੀਆਂ/ਡੀ. ਡੀ. ਓ., ਜ਼ਿਲਾ ਖਜ਼ਾਨਾ ਦਫਤਰ, ਸਰਕਾਰੀ ਬੈਂਕਾਂ ਪੰਜਾਬ ਦੇ ਅਧਿਕਾਰੀਆਂ ਦੇ ਹੱਲ ਲਈ ਮੌਜੂਦ ਰਹਿਣਗੇ, ਇਹ ਅਦਾਲਤ ਵਿਚ ਸ਼ਿਕਾਇਤਾਂ ਦਾ ਹੱਲ ‘ਪਹਿਲਾਂ ਆਓ, ਪਹਿਲਾਂ ਪਾਓ’ ਦੇ ਆਧਾਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ ਵਿਚ ਡਿੱਗੀ ਅਸਮਾਨੀ ਬਿਜਲੀ ਨੇ ਮਚਾਈ ਤਬਾਹੀ, ਲੱਖਾਂ ਦਾ ਨੁਕਸਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News