ਪੈਨਸ਼ਨ ਧਾਰਕਾਂ ਲਈ ਵੱਡੀ ਖ਼ੁਸ਼ਖਬਰੀ, ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੀ ਰਾਸ਼ੀ ਕੀਤੀ ਜਾਰੀ
Wednesday, Jul 09, 2025 - 03:11 PM (IST)

ਤਰਨਤਾਰਨ (ਰਮਨ) : ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਮਹੀਨਾ ਜੂਨ, 2025 ਦੌਰਾਨ ਜ਼ਿਲਾ ਤਰਨਤਾਰਨ ਦੇ 1,79,639 ਯੋਗ ਲਾਭਪਾਤਰੀਆਂ ਨੂੰ 26 ਕਰੋੜ 94 ਲੱਖ 58 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨਤਾਰਨ ਰਾਹੁਲ ਨੇ ਦੱਸਿਆ ਕਿ ਪੈਨਸ਼ਨ ਸਕੀਮਾਂ ਤਹਿਤ ਸਹਾਇਤਾ ਰਾਸ਼ੀ ਦਾ ਭੁਗਤਾਨ ਆਨਲਾਈਨ ਅਦਾਇਗੀ ਰਾਹੀਂ ਸਿੱਧਾ ਯੋਗ ਲਾਭਪਾਤਰੀਆਂ ਦੇ ਬੈਂਕ ਖਾਤੇ ਵਿਚ ਕੀਤਾ ਜਾਂਦਾ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਸਾਰੇ ਸੂਬੇ ਦੇ ਪਟਵਾਰੀ ਬਦਲੇ, ਵੱਡੇ ਪੱਧਰ 'ਤੇ ਹੋਈਆਂ ਬਦਲੀਆਂ
ਉਨ੍ਹਾਂ ਦੱਸਿਆਂ ਕਿ ਪੈਨਸ਼ਨ ਸਕੀਮਾਂ ਅਧੀਨ ਮਹੀਨਾ ਜੂਨ, 2025 ਦੀ ਪੈਨਸ਼ਨ ਰਾਸ਼ੀ ਤਹਿਤ ਬੁਢਾਪਾ ਪੈਨਸ਼ਨ ਦੇ 1,20,130 ਲਾਭਪਾਤਰੀਆਂ ਨੂੰ 18 ਕਰੋੜ 01 ਲੱਖ 95 ਹਜ਼ਾਰ ਰੁਪਏ, ਵਿਧਵਾ ਤੇ ਨਿਆਸ਼ਰਿਤ ਔਰਤਾਂ ਨੂੰ ਪੈਨਸ਼ਨ ਤਹਿਤ 30,898 ਲਾਭਪਾਤਰੀਆਂ ਨੂੰ 04 ਕਰੋੜ 63 ਲੱਖ 47 ਹਜ਼ਾਰ ਰੁਪਏ ਅਤੇ 14526 ਆਸ਼ਰਿਤ ਬੱਚਿਆਂ ਨੂੰ 02 ਕਰੋੜ 17 ਲੱਖ 89 ਹਜ਼ਾਰ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਜਾਵੇਗੀ। ਇਸ ਤੋਂ ਇਲਾਵਾ 14,085 ਦਿਵਿਆਂਗਜਨ ਪੈਨਸ਼ਰਾਂ ਨੂੰ 02 ਕਰੋੜ 11 ਲੱਖ 27 ਹਜ਼ਾਰ 500 ਰੁਪਏ ਦੀ ਰਾਸ਼ੀ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਡਿਫਾਲਟਰਾਂ 'ਤੇ ਵੱਡੀ ਕਾਰਵਾਈ ਦੀ ਤਿਆਰੀ, ਇਨ੍ਹਾਂ ਕੁਨੈਕਸ਼ਨਾਂ ਵਾਲਿਆਂ 'ਤੇ ਹੋਣ ਜਾ ਰਿਹਾ ਐਕਸ਼ਨ
ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਤਰਨਤਾਰਨ ਗਗਨਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਅਤੇ ਹੋਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਤਹਿਤ ਯੋਗ ਲਾਭਪਾਤਰੀਆਂ ਨੂੰ 1500 ਰੁਪਏ ਪ੍ਰਤੀ ਮਹੀਨਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ 65 ਸਾਲ ਤੋਂ ਵੱਧ ਪੁਰਸ਼ਾਂ ਅਤੇ 58 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਪੈਨਸ਼ਨ ਦੇਣ ਦੀ ਸਕੀਮ ਅਧੀਨ 58 ਸਾਲ ਤੋਂ ਘੱਟ ਉਮਰ ਦੀਆਂ ਔਰਤਾਂ ਅਤੇ ਨਿਆਸ਼ਰਿਤ ਔਰਤਾਂ ਨੂੰ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ।
ਇਹ ਵੀ ਪੜ੍ਹੋ : ਪੰਜਾਬ ਨੂੰ ਦਹਿਲਾਉਣ ਦੀ ਸਾਜ਼ਿਸ਼ ਨਾਕਾਮ, ਦੋ ਏ. ਕੇ. 47, ਹੈਂਡ ਗ੍ਰਨੇਡਾਂ ਸਣੇ ਫੜਿਆ ਹਥਿਆਰਾਂ ਦੀ ਜ਼ਖੀਰਾ
ਇਸ ਤੋਂ ਇਲਾਵਾ ਆਸ਼ਰਿਤ ਬੱਚਿਆਂ ਦੀ ਵਿੱਤੀ ਸਹਾਇਤਾ ਸਕੀਮ ਅਧੀਨ ਵਿਧਵਾ ਔਰਤ ਦੇ ਦੋ ਬੱਚਿਆਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ, ਜਿਸ ਦੀ ਉਮਰ 21 ਸਾਲ ਤੋ ਵੱਧ ਨਾ ਹੋਵੇ। ਇਸ ਸਕੀਮ ਤਹਿਤ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਦੇਣ ਦੀ ਸਕੀਮ ਅਧੀਨ, ਜਿਸ ਵਿਅਕਤੀ ਦੀ ਦਿਵਿਆਂਗਤਾ 50 ਫੀਸਦੀ ਜਾਂ ਇਸ ਤੋ ਵੱਧ ਹੋਵੇ ਉਸ ਨੂੰ 1500 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਜਾਰੀ ਕੀਤੀ ਸਿੱਧੀ ਚਿਤਾਵਨੀ, ਕੰਮ ਕਰੋ ਜਾਂ ਕਾਰਵਾਈ ਲਈ ਤਿਆਰ ਰਹੋ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e