ਸੂਬੇ ਦੇ ਪੈਨਸ਼ਨਧਾਰਕਾਂ ਲਈ ਖ਼ੁਸ਼ਖ਼ਬਰੀ, ਹੋ ਗਿਆ ਇਹ ਵੱਡਾ ਐਲਾਨ
Wednesday, Nov 27, 2024 - 06:55 PM (IST)
ਚੰਡੀਗੜ੍ਹ/ਅੰਮ੍ਰਿਤਸਰ : ਸੂਬੇ ਦੇ ਉਨ੍ਹਾਂ ਪੈਨਸ਼ਨ ਧਾਰਕਾਂ ਲਈ ਚੰਗੀ ਖ਼ਬਰ ਹੈ, ਜਿਨ੍ਹਾਂ ਦੀ ਪੈਨਸ਼ਨ ਵਿਚ ਕਟੌਤੀ ਕੀਤੀ ਗਈ ਸੀ। ਜਾਣਕਾਰੀ ਮੁਤਾਬਕ ਅੰਮ੍ਰਿਤਸਰ ਜ਼ਿਲ੍ਹੇ ਦੇ ਖਜ਼ਾਨਾ ਅਫ਼ਸਰ ਨੇ ਇਕ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਦੇ ਸਾਰੇ ਬੈਂਕ ਮੈਨੇਜਰਾਂ ਨੂੰ ਕਿਹਾ ਹੈ ਕਿ ਉਹ ਪੈਨਸ਼ਨਰਾਂ ਤੋਂ ਵਾਧੂ ਕੱਟੀ ਗਈ ਪੈਨਸ਼ਨ ਦੀ ਰਕਮ ਤੁਰੰਤ ਵਾਪਸ ਕਰਨ। ਇਹ ਹੁਕਮ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਇਕ ਅੰਤਰਿਮ ਹੁਕਮ ਦੇ ਆਦੇਸ਼ਾਂ ਦੀ ਪਾਲਣਾ ਵਿਚ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਸੂਬੇ ਦੇ ਰਾਸ਼ਨ ਕਾਰਡ ਧਾਰਕਾਂ ਲਈ ਜ਼ਰੂਰੀ ਖ਼ਬਰ, ਡਿਪੂ ਹੋਲਡਰਾਂ ਨੂੰ ਵੀ ਜਾਰੀ ਹੋਏ ਹੁਕਮ
ਪੰਜਾਬ ਸਰਕਾਰ ਦੇ ਵਿੱਤ ਵਿਭਾਗ (ਖਜ਼ਾਨਾ ਅਤੇ ਲੇਖਾ ਸ਼ਾਖਾ) ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਖਜ਼ਾਨਾ ਅਫ਼ਸਰ ਨੇ ਬੈਂਕ ਮੈਨੇਜਰਾਂ ਨੂੰ ਇਹ ਹੁਕਮ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਪੈਨਸ਼ਨਰਾਂ ਨੂੰ ਵਾਧੂ ਕਟੌਤੀ ਤੁਰੰਤ ਵਾਪਸ ਕਰ ਦਿੱਤੀ ਜਾਵੇ ਅਤੇ ਇਸ ਸਬੰਧੀ ਇਕ ਲਿਖਤੀ ਰਿਪੋਰਟ ਜ਼ਿਲ੍ਹਾ ਖਜ਼ਾਨਾ ਦਫ਼ਤਰ ਨੂੰ ਭੇਜੀ ਜਾਵੇ। ਇਸ ਹੁਕਮ ਤੋਂ ਬਾਅਦ ਜ਼ਿਲ੍ਹੇ ਦੇ ਪੈਨਸ਼ਨਰਾਂ ਨੂੰ ਉਮੀਦ ਬੱਝ ਗਈ ਹੈ ਕਿ ਉਨ੍ਹਾਂ ਨੂੰ ਵਾਧੂ ਕੱਟੀ ਗਈ ਪੈਨਸ਼ਨ ਦੀ ਰਕਮ ਜਲਦੀ ਹੀ ਵਾਪਸ ਮਿਲ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਲੱਗ ਰਹੇ ਸਮਾਰਟ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਣੋ ਕੀ ਹੈ ਪੂਰਾ ਮਾਮਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e