ਪੈਨਸ਼ਨਰਜ਼ ਦੀਆਂ ਸਮੱਸਿਆਵਾਂ ਤੁਰੰਤ ਹੱਲ ਕਰਨ ਦੀ ਮੰਗ

02/11/2018 12:13:12 PM

ਨਵਾਂਸ਼ਹਿਰ (ਤ੍ਰਿਪਾਠੀ)— ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਦੀ ਇਕ ਮੀਟਿੰਗ ਚੰਡੀਗੜ੍ਹ ਰੋਡ ਸਥਿਤ ਮਾਤਾ ਵਿੱਦਿਆਵਤੀ ਭਵਨ 'ਚ ਐਸੋਸੀਏਸ਼ਨ ਦੇ ਚੇਅਰਮੈਨ ਹਰੀ ਸਿੰਘ ਦੀ ਪ੍ਰਧਾਨਗੀ 'ਚ ਹੋਈ। ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਸਿੰਘ ਤੇ ਜਨਰਲ ਸਕੱਤਰ ਗੁਲਸ਼ਨ ਕੁਮਾਰ ਨੇ ਦੱਸਿਆ ਕਿ ਮੀਟਿੰਗ 'ਚ ਪੈਨਸ਼ਨਰਜ਼ ਦੀਆਂ ਸਮੱਸਿਆਵਾਂ 'ਤੇ ਗੰਭੀਰਤਾ ਨਾਲ ਵਿਚਾਰਾਂ ਕੀਤੀਆਂ ਗਈਆਂ। ਉਨ੍ਹਾਂ ਮੰਗਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਕਾਰ ਤੋਂ ਮੰਗ ਕੀਤੀ ਕਿ ਪਿਛਲੇ 22 ਮਹੀਨਿਆਂ ਤੋਂ ਪੈਂਡਿੰਗ ਡੀ. ਏ. ਦਾ ਭੁਗਤਾਨ ਛੇਤੀ ਕੀਤਾ ਜਾਵੇ, ਕੇਂਦਰ ਸਰਕਾਰ ਦੇ ਪੈਟਰਨ 'ਤੇ ਡੀ.ਏ. ਦੀਆਂ 3 ਕਿਸ਼ਤਾਂ ਦਾ ਭੁਗਤਾਨ ਕੀਤਾ ਜਾਵੇ, ਪੇ-ਕਮਿਸ਼ਨ ਦੀ ਰਿਪੋਰਟ ਨੂੰ ਛੇਤੀ ਜਾਰੀ ਕੀਤਾ ਜਾਵੇ, ਖਜ਼ਾਨਾ ਦਫਤਰਾਂ 'ਤੇ ਪਿਛਲੇ 1 ਸਾਲ ਤੋਂ ਲੱਗੀ ਅਣਐਲਾਨੀ ਐਮਰਜੈਂਸੀ ਨੂੰ ਹਟਾਇਆ ਜਾਵੇ ਅਤੇ ਪੈਂਡਿੰਗ ਪਏ ਮੈਡੀਕਲ ਤੇ ਹੋਰ ਬਿੱਲਾਂ ਦਾ ਛੇਤੀ ਭੁਗਤਾਨ ਕੀਤਾ ਜਾਵੇ। ਉਨ੍ਹਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਛੇਤੀ ਨਾ ਕੀਤਾ ਗਿਆ ਤਾਂ ਉਨ੍ਹਾਂ ਦੀ ਐਸੋਸੀਏਸ਼ਨ ਸਰਕਾਰ ਖਿਲਾਫ ਸੰਘਰਸ਼ ਕਰੇਗੀ। 
ਇਸ ਮੌਕੇ ਨਿਰਮਲ ਸਿੰਘ, ਜੋਗਿੰਦਰ ਸਿੰਘ, ਹਰਭਜਨ ਸਿੰਘ, ਅਜੀਤ ਸਿੰਘ ਬਰਨਾਲਾ, ਮੇਜਰ ਸਿੰਘ ਦਾਦੂਵਾਲ, ਤਰਲੋਲਨ ਸਿੰਘ, ਰੂਪਲਾਲ ਸੂੰਢ, ਸੁੱਚਾ ਸਿੰਘ, ਕਮਲਜੀਤ ਸਿੰਘ, ਗੁਰਦੇਵ ਸਿੰਘ, ਬਲਵਿੰਦਰ ਸਿੰਘ, ਜਗਜੀਤ ਸਿੰਘ, ਜਰਨੈਲ ਸਿੰਘ, ਰਣਜੀਤ ਸਿੰਘ, ਕਰਨੈਲ ਸਿੰਘ ਰੋਪੜ, ਮਨਜੀਤ ਸਿੰਘ, ਧਰਮਪਾਲ ਸਿੰਘ, ਸਤਨਾਮ ਸਿੰਘ, ਹਰਦੇਵ ਸਿੰਘ, ਅਵਤਾਰ ਸਿੰਘ, ਹਰਭਜਨ ਸਿੰਘ ਤੇ ਜੁਗਲ ਕਿਸ਼ੋਰ ਆਦਿ ਮੌਜੂਦ ਸਨ ।


Related News