ਪੰਜਾਬ ਸਰਕਾਰ ਖਿਲਾਫ ''ਪੈਸ਼ਨਰਜ਼'' ਦਾ ਧਰਨਾ

Friday, Nov 16, 2018 - 01:44 PM (IST)

ਪੰਜਾਬ ਸਰਕਾਰ ਖਿਲਾਫ ''ਪੈਸ਼ਨਰਜ਼'' ਦਾ ਧਰਨਾ

ਗੁਰਾਇਆ (ਮੁਨੀਸ਼) : ਪੈਨਸ਼ਨਰਜ਼ ਐਸੋਸੀਏਸ਼ਨ ਸੂਬਾ ਕਮੇਟੀ ਦੇ ਸੱਦੇ 'ਤੇ ਮੰਡਲ ਗੁਰਾਇਆ ਦੇ ਪੈਸ਼ਨਰਜ਼ ਵਲੋਂ ਮੰਡਲ ਦਫਤਰ ਸਾਹਮਣੇ ਸ਼ੁੱਕਰਵਾਰ ਨੂੰ ਵਿਸ਼ਾਲ ਧਰਨਾ ਦਿੱਤਾ ਗਿਆ, ਜਿਸ ਵਿਚ ਪਾਵਰਕਾਮ ਦੀ ਮੈਨੇਜਮੈਂਟ ਵਲੋਂ ਪੈਨਸ਼ਨਰਜ਼ ਵਿਰੋਧੀ ਨੀਤੀਆਂ ਦੇ ਖਿਲਾਫ ਬੁਲਾਰੇ ਸਾਥੀਆਂ ਨੇ ਸਖਤ ਸ਼ਬਦਾਂ ਨਾਲ ਨਿਖੇਧੀ ਕੀਤੀ ਅਤੇ ਪਿਛਲੇ ਸਮੇਂ ਦੌਰਾਨ ਗੱਲਬਾਤ ਰਾਹੀਂ ਮੰਨੀਆਂ ਮੰਗਾਂ ਨਾ ਲਾਗੂ ਕਰਨ 'ਤੇ ਰੋਸ ਪ੍ਰਗਟ ਕੀਤਾ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਇਨ੍ਹਾਂ ਮੰਗਾਂ ਨੂੰ ਅਣਦੇਖਿਆਂ ਕਰ ਰਹੀ ਹੈ ਅਤੇ ਮੁੱਖ ਮੰਤਰੀ ਨੇ ਜੋ ਵਿਧਾਨ ਸਭਾ ਚੋਣਾਂ ਦੌਰਾਨ ਮੰਗਾਂ ਸੰਬੰਧੀ ਵਾਅਦੇ ਕੀਤੇ ਸਨ, ਉਹ ਵੀ ਖੋਖਲੇ ਨਿਕਲੇ ਹਨ, ਜਿਸ ਕਾਰਨ ਬਜ਼ੁਰਗ ਪੈਨਸ਼ਨਰਜ਼ ਨੂੰ ਸੰਘਰਸ਼ ਦਾ ਰਾਹ ਅਖਤਿਆਰ ਕਰਨਾ ਪੈ ਰਿਹਾ ਹੈ। 
ਬੁਲਾਰਿਆਂ ਨੇ ਮੰਗ ਕੀਤੀ ਕਿ ਪਾਵਰਕਾਮ ਵੀ ਬਾਕੀ ਸੂਬਿਆਂ ਦੀ ਤਰਜ਼ 'ਤੇ ਪੈਨਸ਼ਨਰਜ਼ ਨੂੰ ਬਿਜਲੀ ਖਪਤ ਵਿਚ ਰਿਆਇਤ  ਦਿੱਤੀ ਜਾਵੇ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਵਲੋਂ ਇਹ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਹੋਰ ਵੀ ਤਿੱਖ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।


Related News