ਪੈਨਸ਼ਨਰਜ਼ ਐਸੋਸੀਏਸ਼ਨ ਨੇ ਕੀਤਾ ਮੰਗਾਂ ਸਬੰਧੀ ਰੋਸ ਪ੍ਰਦਰਸ਼ਨ
Friday, Feb 09, 2018 - 11:17 AM (IST)

ਹੁਸ਼ਿਆਰਪੁਰ (ਘੁੰਮਣ) - ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਬੱਸ ਸਟੈਂਡ ਵਿਖੇ ਮੋਹਣ ਲਾਲ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਪੈਨਸ਼ਨਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਤੇ ਸਮੱਸਿਆਵਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੌਕੇ ਆਗੂਆਂ ਨੇ ਡੀ. ਏ. ਦੇ 22 ਮਹੀਨੇ ਦੇ ਬਕਾਏ ਅਤੇ ਆਪਣੀਆਂ ਹੋਰ ਲਟਕ ਰਹੀਆਂ ਵੱਖ-ਵੱਖ ਮੰਗਾਂ ਸਬੰਧੀ ਸਰਕਾਰ ਤੇ ਮੈਨੇਜਮੈਂਟ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ। ਆਪਣੇ ਸੰਬੋਧਨ ਵਿਚ ਮੋਹਨ ਲਾਲ ਸਿੱਧੂ ਤੇ ਰਾਵਲ ਸਿੰਘ ਨੇ ਕਿਹਾ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਕੈਪਟਨ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਜ਼ਬਰਦਸਤ ਸੰਘਰਸ਼ ਵਿੱਢਿਆ ਜਾਵੇਗਾ। ਇਸ ਸਮੇਂ ਹੰਸ ਰਾਜ ਸਿੰਘ, ਰਾਏ ਸਿੰਘ, ਬਲਵਿੰਦਰ ਸਿੰਘ, ਪ੍ਰਗਟ ਸਿੰਘ, ਮੋਹਣ ਸਿੰਘ ਆਦਿ ਨੇ ਆਪਣੀ ਆਵਾਜ਼ ਬੁਲੰਦ ਕੀਤੀ।