ਪੈਨਸ਼ਨਰਜ਼ ਵੱਲੋਂ ਸਰਕਾਰ ਖਿਲਾਫ ਰੋਸ ਮੁਜ਼ਾਹਰਾ
Tuesday, Sep 12, 2017 - 06:33 AM (IST)
ਅੰਮ੍ਰਿਤਸਰ, (ਦਲਜੀਤ)- ਪੰਜਾਬ ਪੈਨਸ਼ਨਰਜ਼ ਯੂਨੀਅਨ ਵੱਲੋਂ ਅੱਜ ਨਹਿਰੀ ਦਫਤਰ ਦੇ ਪਾਰਕ 'ਚ ਜ਼ਿਲਾ ਪ੍ਰਧਾਨ ਦਰਸ਼ਨ ਸਿੰਘ ਛੀਨਾ ਦੀ ਪ੍ਰਧਾਨਗੀ 'ਚ ਪੰਜਾਬ ਸਰਕਾਰ ਖਿਲਾਫ ਰੋਸ ਮੁਜ਼ਾਹਰਾ ਕੀਤਾ ਗਿਆ। ਯੂਨੀਅਨ ਨੇ ਐਲਾਨ ਕੀਤਾ ਕਿ ਜੇਕਰ ਪੈਨਸ਼ਨਰਜ਼ ਦੀਆਂ ਮੰਗਾਂ ਨੂੰ ਸਰਕਾਰ ਨੇ ਗੰਭੀਰਤਾ ਨਾਲ ਨਾ ਲਿਆ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਯੂਨੀਅਨ ਦੇ ਜਨਰਲ ਸਕੱਤਰ ਸਤਿਆਪਾਲ ਗੁਪਤਾ ਨੇ ਕਿਹਾ ਕਿ ਸਰਕਾਰ ਵੱਲੋਂ ਪੈਨਸ਼ਨਰਜ਼ ਦੀਆਂ ਮੰਗਾਂ ਨੂੰ ਅਣਗੌਲਿਆ ਜਾ ਰਿਹਾ ਹੈ ਜਿਸ ਕਰ ਕੇ ਪੈਨਸ਼ਨਰਾਂ 'ਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ 'ਚ ਪੈਨਸ਼ਨਰਜ਼ ਵੱਲੋਂ ਸਰਕਾਰ ਖਿਲਾਫ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ।
ਇਸ ਮੌਕੇ ਗੁਰਬਚਨ ਸਿੰਘ ਸੰਧੂ, ਗੁਰਿੰਦਰ ਸਿੰਘ, ਬਲਦੇਵ ਰਾਜ ਸ਼ਰਮਾ, ਚਮਨ ਲਾਲ, ਰਜਿੰਦਰ ਪਾਲ, ਪ੍ਰੀਤਮ ਸਿੰਘ, ਗੁਰਮੀਤ ਸਿੰਘ, ਗੁਰਜੀਤ ਸਿੰਘ, ਰਾਮ ਮੂਰਤੀ, ਸੁਰਿੰਦਰ ਕੁਮਾਰ, ਰਮੇਸ਼ ਕੁਮਾਰ, ਖਜ਼ਾਨ ਸਿੰਘ, ਹਰਭਜਨ ਸਿੰਘ, ਰਮੇਸ਼ ਚੰਦਰ ਸ਼ਰਮਾ, ਹਰਜੀਤ ਸਿੰਘ, ਕੁਲਦੀਪ ਸਿੰਘ ਆਦਿ ਮੌਜੂਦ ਸਨ।
