ਪੈਨਸ਼ਨਰਾਂ ਵੱਲੋਂ ਪਾਵਰਕਾਮ ਮੈਨੇਜਮੈਂਟ ਖਿਲਾਫ ਕੀਤਾ ਰੋਸ-ਪ੍ਰਦਰਸ਼ਨ

Saturday, Jan 13, 2018 - 02:02 AM (IST)

ਦਸੂਹਾ, (ਝਾਵਰ)- ਆਲ ਕੇਡਰਜ਼ ਪੀ. ਐੱਸ. ਈ. ਬੀ. ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਅੱਜ ਆਪਣੀਆਂ ਮੰਗਾਂ ਲੈ ਕੇ ਬਾਬਾ ਬਰਫਾਨੀ ਲੰਗਰ ਹਾਲ ਦਸੂਹਾ ਵਿਖੇ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਵਿਰੁੱਧ ਰੋਸ-ਪ੍ਰਦਰਸ਼ਨ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਜਾਣਕਾਰੀ ਦਿੰਦਿਆਂ ਐੱਸ. ਐੱਮ. ਜੋਤੀ ਨੇ ਦੱਸਿਆ ਕਿ ਪੈਨਸ਼ਨਰਾਂ ਦੀਆਂ ਕਾਫੀ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਵੱਲ ਸਰਕਰ ਤੇ ਪਾਵਰਕਾਮ ਦਾ ਕੋਈ ਧਿਆਨ ਨਹੀਂ ਹੈ। ਇਸ ਮੌਕੇ ਐਸੋਸੀਏਸ਼ਨ ਦੇ ਜਨਰਲ ਸਕੱਤਰ ਜੈ ਦੇਵ ਰਿਸ਼ੀ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਜਲਦ ਪੂਰਾ ਨਾ ਕੀਤਾ ਗਿਆ ਤਾਂ ਪੈਨਸ਼ਨਰਜ਼ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਮਜਬੂਰ ਹੋਣਗੇ। 
ਕੀ ਹਨ ਮੰਗਾਂ : 6ਵੇਂ ਪੇ-ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ, ਡੀ. ਏ. ਦੀ ਕਿਸ਼ਤ ਤੁਰੰਤ ਜਾਰੀ ਕੀਤੀ ਜਾਵੇ, ਪੈਨਸ਼ਨਰਾਂ ਨੂੰ ਮੁਫਤ ਬਿਜਲੀ ਦੀ ਸਹੂਲਤ ਦਿੱਤੀ ਜਾਵੇ, ਮੈਡੀਕਲ ਭੱਤਾ 2 ਹਜ਼ਰ ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇ, ਤਰਸ ਦੇ ਆਧਾਰ 'ਤੇ ਨੌਕਰੀਆਂ ਦਿੱਤੀਆਂ ਜਾਣ, ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ ਆਦਿ ਮੰਗਾਂ ਪੂਰੀਆਂ ਕੀਤੀਆਂ ਜਾਣ। 
ਇਸ ਮੌਕੇ ਡੀ. ਐੱਨ. ਮੱਲੀ, ਕੇ. ਸੀ. ਬਾਲੀ, ਕੇ. ਕੇ. ਸ਼ਰਮਾ, ਜੋਗਿੰਦਰ ਸਿੰਘ, ਓਂਕਾਰ ਨਾਥ, ਅਸ਼ੋਕ ਕੁਮਾਰ, ਬਲਦੇਵ ਸਿੰਘ, ਰਾਮ ਸਰੂਪ, ਗੁਰਬਚਨ ਸਿੰਘ, ਸੋਹਣ ਸਿੰਘ, ਸਤਨਾਮ ਸਿੰਘ, ਅਜੀਤ ਸਿੰਘ, ਜਗਦੇਵ ਸਿੰਘ, ਮਦਨ ਲਾਲ, ਸੁਰਿੰਦਰ ਕੁਮਾਰ, ਮਹਿੰਦਰ ਸਿੰਘ, ਮੋਹਣ ਲਾਲ, ਜਸਵੀਰ ਸਿੰਘ, ਦਿਲਬਾਗ ਸਿੰਘ, ਕਸ਼ਮੀਰ ਸਿੰਘ, ਹਾਜਾਰਾ ਰਾਮ, ਤੁਲਸੀ ਦਾਸ ਤੇ ਹੋਰ ਹਾਜ਼ਰ ਸਨ।


Related News