ਵਿਧਾਇਕ ਗਿੱਲ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ
Saturday, Jan 06, 2018 - 12:32 PM (IST)
ਹਰੀਕੇ ਪੱਤਣ (ਲਵਲੀ) - ਵਿਧਾਨ ਸਭਾ ਹਲਕਾ ਪੱਟੀ ਅਧੀਨ ਆਉਂਦੇ ਪਿੰਡ ਰੱਤਾਗੁੱਦਾ ਵਿਖੇ ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਲੋਕਾਂ ਦੀ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ 'ਤੇ ਹੱਲ ਕਰਵਾਉਣ ਲਈ ਸਬੰਧਤ ਵਿਭਾਗ ਨੂੰ ਹਦਾਇਤਾਂ ਕੀਤੀਆਂ। ਇਸ ਮੌਕੇ ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹਲਕਾ ਪੱਟੀ ਦੇ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਵਿਕਸਿਤ ਅਤੇ ਮਜ਼ਬੂਤ ਕਰਨ ਲਈ ਵਿਕਾਸ ਕਾਰਜਾਂ ਦਾ ਡਾਟਾ ਤਿਆਰ ਕੀਤਾ ਜਾ ਰਿਹਾ ਹੈ ਤਾਂ ਜੋ ਆਉਣ ਵਾਲੇ ਸਮੇਂ 'ਚ ਇਨ੍ਹਾਂ ਕੰਮਾਂ ਨੂੰ ਮੁਕੰਮਲ ਕਰ ਕੇ ਹਲਕੇ ਦੇ ਪਿੰਡਾਂ ਦੀ ਨੁਹਾਰ ਬਦਲੀ ਜਾ ਸਕੇ।
ਇਸ ਮੌਕੇ ਸੁਖਵਿੰਦਰ ਸਿੰਘ ਸਿੱਧੂ, ਹਰਪ੍ਰੀਤ ਸਿੰਘ ਸੰਧੂ ਪੱਟੀ, ਦਲਬੀਰ ਸਿੰਘ ਸੇਖੋਂ, ਮੋਨੂੰ ਸ਼ਰਮਾ ਹਰੀਕ ਆਦਿ ਹਾਜ਼ਰ ਸਨ।
