ਜਨ ਮਾਲ ਲੋਕ ਅਦਾਲਤ ’ਚ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੋਵੇਗਾ ਮੌਕੇ ’ਤੇ ਨਿਪਟਾਰਾ : ਜਿੰਪਾ

Friday, Mar 17, 2023 - 02:59 AM (IST)

ਚੰਡੀਗੜ੍ਹ/ਜਲੰਧਰ (ਰਮਨਜੀਤ ਸਿੰਘ, ਧਵਨ)-ਪੰਜਾਬ ’ਚ ਆਪਣੀ ਤਰ੍ਹਾਂ ਦੀ ਪਹਿਲੀ ਜਨ ਮਾਲ ਲੋਕ ਅਦਾਲਤ ਦੀ ਸ਼ੁਰੂਆਤ ਜਲੰਧਰ ਤੋਂ ਕੀਤੀ ਜਾ ਰਹੀ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾਲ ਵਿਭਾਗ ਨਾਲ ਸਬੰਧਿਤ ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ ’ਤੇ ਨਿਪਟਾਰਾ ਕਰਨ ਦੇ ਯਤਨ ਕੀਤੇ ਜਾਣਗੇ। ਇਸ ਦੌਰਾਨ ਮਾਲ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਅਤੇ ਦਫ਼ਤਰਾਂ ਆਦਿ ਦਾ ਨਿਰੀਖਣ ਵੀ ਕੀਤਾ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ : ਸਿੱਧੂ ਮੂਸੇਵਾਲਾ ਵੱਲੋਂ ਕਾਲਜ ’ਚ ਬਿਤਾਏ ਦਿਨਾਂ ਨੂੰ ਯਾਦ ਕਰ ਭਾਵੁਕ ਹੋਏ ਮਾਪੇ

ਜਿੰਪਾ ਨੇ ਦੱਸਿਆ ਕਿ ਜਨ ਮਾਲ ਲੋਕ ਅਦਾਲਤ 20 ਮਾਰਚ ਨੂੰ ਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਮਾਲ ਵਿਭਾਗ ਦੇ ਕੰਮਕਾਜ ਨੂੰ ਸੁਖਾਲਾ ਅਤੇ ਲੋਕਪੱਖੀ ਕਰਨ ਲਈ ਭਰਪੂਰ ਕੋਸ਼ਿਸ਼ਾਂ ਕਰ ਰਹੀ ਹੈ। ਮਾਲ ਵਿਭਾਗ ਦੇ ਕੰਮ ਨੂੰ ਹੋਰ ਸੁਚਾਰੂ ਕਰਨ ਲਈ ਬਹੁਤ ਸਾਰਾ ਕੰਮ ਆਨਲਾਈਨ ਕੀਤਾ ਗਿਆ ਹੈ ਅਤੇ ਭਵਿੱਖ ਵਿਚ ਇਸ ਪਾਸੇ ਹੋਰ ਪੁਖਤਾ ਕਦਮ ਪੁੱਟੇ ਜਾਣਗੇ।

ਇਹ ਖ਼ਬਰ ਵੀ ਪੜ੍ਹੋ : ਕੈਨੇਡਾ ਤੋਂ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ : ਟਰੈਵਲ ਏਜੰਟ ਖ਼ਿਲਾਫ਼ ਜ਼ਿਲ੍ਹਾ ਪ੍ਰਸ਼ਾਸਨ ਦੀ ਵੱਡੀ ਕਾਰਵਾਈ

ਉਨ੍ਹਾਂ ਕਿਹਾ ਕਿ ਜਨ ਮਾਲ ਲੋਕ ਅਦਾਲਤਾਂ ਪੰਜਾਬ ਦੇ ਹੋਰਨਾਂ ਹਿੱਸਿਆਂ ’ਚ ਵੀ ਲਾਈਆਂ ਜਾਣਗੀਆਂ। ਜਿੰਪਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਕੰਮ ਨੂੰ ਕਰਵਾਉਣ ਲਈ ਕਿਸੇ ਵੀ ਅਫ਼ਸਰ ਜਾਂ ਮੁਲਾਜ਼ਮ ਨੂੰ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਕੋਈ ਰਿਸ਼ਵਤ ਮੰਗਦਾ ਹੈ ਤਾਂ ਇਸ ਦੀ ਰਿਪੋਰਟ ਤੁਰੰਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਤਰੱਕੀ ਦੀਆਂ ਹੋਰ ਬੁਲੰਦੀਆਂ ’ਤੇ ਲਿਜਾਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।

ਇਹ ਖ਼ਬਰ ਵੀ ਪੜ੍ਹੋ : ਮੰਦਭਾਗੀ ਖ਼ਬਰ : ਸੁਨਹਿਰੀ ਭਵਿੱਖ ਬਣਾਉਣ ਲਈ ਇਟਲੀ ਗਏ ਪੰਜਾਬੀ ਦੀ ਅਚਾਨਕ ਮੌਤ


Manoj

Content Editor

Related News