ਸ਼ਹਿਰ ''ਚ ਵਧ ਰਹੀ ਬੇਸਹਾਰਾ ਪਸ਼ੂਆਂ ਦੀ ਭਰਮਾਰ ਕਾਰਨ ਲੋਕ ਪ੍ਰੇਸ਼ਾਨ

Friday, Dec 08, 2017 - 07:59 AM (IST)

ਸ਼ਹਿਰ ''ਚ ਵਧ ਰਹੀ ਬੇਸਹਾਰਾ ਪਸ਼ੂਆਂ ਦੀ ਭਰਮਾਰ ਕਾਰਨ ਲੋਕ ਪ੍ਰੇਸ਼ਾਨ

ਤਰਨਤਾਰਨ,   (ਜ. ਬ.)-  ਸ਼ਹਿਰ 'ਚ ਬੇਸਹਾਰਾ ਪਸ਼ੂਆਂ ਦੀ ਭਰਮਾਰ ਦਿਨੋ-ਦਿਨ ਵਧ ਰਹੀ, ਜੋ ਇਕ ਵੱਡੀ ਲੋਕ ਸਮੱਸਿਆ ਬਣ ਰਹੀ ਹੈ। ਇਨ੍ਹਾਂ ਕਾਰਨ ਲੋਕਾਂ ਨੂੰ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 
ਸ਼ਹਿਰ ਵਾਸੀਆਂ ਨੇ ਦੱਸਿਆ ਕਿ ਇਨ੍ਹਾਂ ਬੇਸਹਾਰਾ ਪਸ਼ੂਆਂ ਕਾਰਨ ਉਨ੍ਹਾਂ ਨੂੰ ਕਿਤੇ ਆਉਣ-ਜਾਣ ਸਮੇਂ ਜਾਂ ਫਿਰ ਬੱਚਿਆਂ ਦੇ ਸਕੂਲ ਜਾਣ ਸਮੇਂ ਇਹ ਡਰ ਬਣਿਆ ਰਹਿੰਦਾ ਹੈ ਕਿ ਇਹ ਪਸ਼ੂ ਉਨ੍ਹਾਂ 'ਤੇ ਹਮਲਾ ਨਾ ਕਰ ਦੇਣ। ਇਨ੍ਹਾਂ ਪਸ਼ੂਆਂ ਕਾਰਨ ਕਈ ਵਾਰ ਹਾਦਸੇ ਵੀ ਵਾਪਰ ਚੁੱਕੇ ਹਨ, ਜਿਸ ਕਾਰਨ 
ਕਈ ਲੋਕ ਜ਼ਖਮੀ ਤੇ ਕਈਆਂ ਦੀ ਮੌਤ ਵੀ ਹੋ ਚੁੱਕੀ ਹੈ ਪਰ ਪ੍ਰਸ਼ਾਸਨ ਦੇ ਕਿਸੇ ਵੀ ਅਧਿਕਾਰੀ ਵੱਲੋਂ ਇਸ ਸਮੱਸਿਆ ਵੱਲ ਕੋਈ ਧਿਆਨ ਨਹੀਂ ਜਾ ਦਿੱਤਾ ਜਾ ਰਿਹਾ। 
ਉਨ੍ਹਾਂ ਹਲਕਾ ਵਿਧਾਇਕ ਤੋਂ ਮੰਗ ਕੀਤੀ ਕਿ ਦਿਨੋ-ਦਿਨ ਵਧ ਰਹੀ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਦਾ ਹੱਲ ਕੀਤਾ ਜਾਵੇ ਤਾਂ ਕਿ ਕੋਈ ਹਾਦਸਾ ਨਾ ਵਾਪਕ ਸਕੇ।


Related News