ਗਲੀਆਂ-ਨਾਲੀਆਂ ਦੀ ਖਸਤਾ ਹਾਲਤ ਕਾਰਨ ਲੋਕ ਪ੍ਰੇਸ਼ਾਨ

04/08/2018 1:09:15 AM

ਬਹਿਰਾਮਪੁਰ,   (ਗੋਰਾਇਆ)-  ਹਲਕਾ ਦੀਨਾਨਗਰ ਅਧੀਨ ਆਉਂਦੇ ਪਿੰਡ ਮਰਾੜਾ ਦੇ ਵਾਰਡ ਨੰ. 6 ਵਿਚ ਗਲੀਆਂ-ਨਾਲੀਆਂ ਦੀ ਖਸਤਾ ਹਾਲਤ ਹੋਣ ਕਾਰਨ ਲੋਕਾਂ ਦਾ ਜਿਊਣਾ ਮੁਹਾਲ ਹੋ ਗਿਆ ਹੈ।
ਜਾਣਕਾਰੀ ਦਿੰਦਿਆਂ ਮੁਹੱਲਾ ਵਾਸੀ ਮਹਿੰਦਰ ਸਿੰਘ, ਤਰਸੇਮ ਲਾਲ, ਨੰਦ ਲਾਲ ਆਦਿ ਨੇ ਦੱਸਿਆ ਕਿ ਲੰਬੇ ਸਮੇਂ ਤੋਂ ਸਾਡੇ ਇਸ ਵਾਰਡ ਦੀ ਮੇਨ ਗਲੀ ਦੀ ਹਾਲਤ ਕਾਫੀ ਖਸਤਾ ਬਣੀ ਹੋਈ ਹੈ, ਜਿਸ ਕਾਰਨ ਇਥੇ ਪਾਣੀ ਖੜ੍ਹਾ ਰਹਿਣ ਕਾਰਨ ਕਈ ਬੀਮਾਰੀਆਂ ਫੈਲਣ ਦਾ ਡਰ ਬਣਿਆ ਰਹਿੰਦਾ ਹੈ ਪਰ ਪੰਚਾਇਤ ਅਤੇ ਪ੍ਰਸ਼ਾਸਨ ਵੱਲੋਂ ਸਾਡੀ ਇਸ ਮੁਸ਼ਕਲ ਦਾ ਕੋਈ ਹੱਲ ਨਹੀਂ ਕੀਤਾ ਜਾ ਰਿਹਾ, ਜਿਸ ਕਰ ਕੇ ਮੁਹੱਲਾ ਵਾਸੀਆਂ ਨੂੰ ਘਰੋਂ ਆਉਣ-ਜਾਣ ਵੇਲੇ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਦੇ ਰੋਸ ਵਜੋਂ ਲੋਕਾਂ ਨੇ ਪ੍ਰਸ਼ਾਸਨ ਖਿਲਾਫ ਰੋਸ ਪ੍ਰਦਰਸ਼ਨ ਕਰ ਕੇ ਆਪਣੀ ਭੜਾਸ ਕੱਢੀ ਅਤੇ ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ ਕਿ ਸਾਡੀ ਇਸ ਮੁਸ਼ਕਲ ਦਾ ਜਲਦ ਤੋਂ ਜਲਦ ਹੱਲ ਕੀਤਾ ਜਾਵੇ।
ਕੀ ਕਹਿੰਦੇ ਨੇ ਮੌਜੂਦਾ ਸਰਪੰਚ
ਇਸ ਸਬੰਧੀ ਜਦੋਂ ਮਰਾੜਾ ਦੇ ਮੌਜੂਦਾ ਸਰਪੰਚ ਸੰਜੀਵ ਸ਼ਰਮਾ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਸ ਵਾਰਡ ਦੀਆਂ ਗਲੀਆਂ-ਨਾਲੀਆਂ ਬਣਾਉਣ ਲਈ ਸਮੂਹ ਪੰਚਾਇਤ ਵੱਲੋਂ ਮਤਾ ਪਾ ਕੇ ਇਸ ਦਾ ਕੰਮ ਸ਼ੁਰੂ ਕਰਵਾਉਣ ਲਈ ਏ. ਡੀ. ਸੀ. (ਵਿਕਾਸ) ਨੂੰ ਫਾਈਲ ਭੇਜੀ ਹੋਈ ਹੈ, ਜਦੋਂ ਵੀ ਸਾਨੂੰ ਕੰਮ ਸ਼ੁਰੂ ਕਰਵਾਉਣ ਦੀ ਮਨਜ਼ੂਰੀ ਮਿਲੀ ਤਾਂ ਇਸ ਵਾਰਡ ਦਾ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਾਕੀ ਹੋਰ ਵੀ ਪਿੰਡ ਵਿਚ ਵਿਕਾਸ ਦੇ ਕੰਮਕਾਜ ਕਰਵਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।


Related News