ਭਾਜਪਾ ਦੇ ਕੁਸ਼ਾਸਨ ਤੋਂ ਲੋਕ ਪ੍ਰੇਸ਼ਾਨ, ਪ੍ਰਧਾਨ ਮੰਤਰੀ ਮੋਦੀ ਦੇ ਵਾਅਦੇ ਝੂਠੇ ਸਾਬਤ ਹੋਏ : ਨਤਾਸ਼ਾ ਸ਼ਰਮਾ
Tuesday, May 28, 2024 - 12:40 PM (IST)
ਜਲੰਧਰ (ਚੋਪੜਾ)- ਆਲ ਇੰਡੀਆ ਮਹਿਲਾ ਕਾਂਗਰਸ ਦੇ ਸੋਸ਼ਲ ਮੀਡੀਆ ਵਿਭਾਗ ਦੀ ਇੰਚਾਰਜ ਅਤੇ ਪੰਜਾਬ ਆਬਜ਼ਰਵਰ ਨਤਾਸ਼ਾ ਸ਼ਰਮਾ ਨੇ ਅੱਜ ਜਲੰਧਰ ਲੋਕ ਸਭਾ ਹਲਕੇ ਅਧੀਨ ਪੈਂਦੇ ਕਰਤਾਰਪੁਰ ਵਿਖੇ ਮੀਟਿੰਗਾਂ ਵਿਚ ਸ਼ਿਰਕਤ ਕੀਤੀ ਅਤੇ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ। ਕਰਤਾਰਪੁਰ ਸਥਿਤ ਜ਼ਿਲਾ ਕਾਂਗਰਸ ਦਫਤਰ ਵਿਚ ਹੋਈ ਮੀਟਿੰਗ ਵਿਚ ਹਲਕਾ ਇੰਚਾਰਜ ਰਜਿੰਦਰ ਸਿੰਘ, ਮਹਿਲਾ ਕਾਂਗਰਸ ਦੀ ਰਾਸ਼ਟਰੀ ਕੋਆਰਡੀਨੇਟਰ ਡਾ. ਜਸਲੀਨ ਸੇਠੀ ਅਤੇ ਜ਼ਿਲਾ ਮਹਿਲਾ ਕਾਂਗਰਸ ਦਿਹਾਤੀ ਦੀ ਪ੍ਰਧਾਨ ਰੇਣੂ ਸੇਠ ਵੀ ਇਸ ਮੌਕੇ ਮੌਜੂਦ ਸਨ।
ਨਤਾਸ਼ਾ ਸ਼ਰਮਾ ਨੇ ਕਿਹਾ ਕਿ ਦੇਸ਼ ਦੇ ਲੋਕ ਭਾਜਪਾ ਦੇ ਕੁਸ਼ਾਸਨ ਤੋਂ ਪ੍ਰੇਸ਼ਾਨ ਹਨ, ਕਿਉਂਕਿ ਪ੍ਰਧਾਨ ਮੰਤਰੀ ਮੋਦੀ ਵੱਲੋਂ ਕੀਤੇ ਸਾਰੇ ਵਾਅਦੇ ਝੂਠੇ ਸਾਬਤ ਹੋਏ ਹਨ। ਅੱਜ ਲੋਕ ਮਹਿੰਗਾਈ ਅਤੇ ਬੇਰੋਜ਼ਗਾਰੀ ਕਾਰਨ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ ਅਤੇ ਔਰਤਾਂ ਸੁਰੱਖਿਅਤ ਨਹੀਂ ਹਨ। ਨਤਾਸ਼ਾ ਨੇ ਕਿਹਾ ਕਿ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਮੁੱਖ ਮੰਤਰੀ ਦੇ ਕਾਰਜਕਾਲ ਦੌਰਾਨ ਅਨੇਕ ਲੋਕ-ਪੱਖੀ ਵਿਕਾਸ ਕਾਰਜ ਕਰਵਾ ਕੇ ਸਮਾਜ ਦੇ ਹਰ ਵਰਗ ਦਾ ਧਿਆਨ ਰੱਖਿਆ। ਮੁੱਖ ਮੰਤਰੀ ਵਜੋਂ ਆਪਣੇ ਕਾਰਜਕਾਲ ਦੇ ਮਹਿਜ਼ 3 ਮਹੀਨਿਆਂ ਵਿਚ ਕੀਤੇ ਕੰਮਾਂ ਨੂੰ ਦੇਖਦਿਆਂ ਜਲੰਧਰ ਦੇ ਲੋਕ ਸ. ਚੰਨੀ ਨੂੰ ਲੋਕ ਸਭਾ ਵਿਚ ਭੇਜਣ ਲਈ ਉਤਾਵਲੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8