ਲੋਕ ਸਭਾ ਚੋਣਾਂ : ਨਵਾਂਸ਼ਹਿਰ 'ਚ ਵੋਟਾਂ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ
Saturday, Jun 01, 2024 - 08:50 AM (IST)
ਸ੍ਰੀ ਅਨੰਦਪੁਰ ਸਾਹਿਬ/ਨਵਾਂਸ਼ਹਿਰ (ਤ੍ਰਿਪਾਠੀ) - ਪੰਜਾਬ 'ਚ ਅੱਜ ਵੋਟਿੰਗ ਸਵੇਰੇ 7 ਵਜੇ ਤੋਂ ਸ਼ੁਰੂ ਹੋ ਚੁੱਕੀ ਹੈ, ਜੋਕਿ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਉਥੇ ਹੀ ਸਵੇਰੇ ਤੋਂ ਹੀ ਨਵਾਂ ਸ਼ਹਿਰ 'ਚ ਪੋਲਿੰਗ ਬੂਥ 'ਚ ਲੋਕਾਂ ਦੀ ਭੀੜ ਵੇਖਣ ਨੂੰ ਮਿਲ ਰਹੀ ਹੈ। ਇਸ ਦੌਰਾਨ ਲੋਕਾਂ 'ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਅਦਾਕਾਰ ਕਰਮਜੀਤ ਅਨਮੋਲ ਨੇ ਮੋਹਾਲੀ 'ਚ ਪਾਈ ਵੋਟ
ਅੱਜ ਪੰਜਾਬ ’ਚ ਵੋਟਾਂ ਲਈ ਕੁੱਲ 2 ਕਰੋੜ 14 ਲੱਖ 61 ਹਜ਼ਾਰ 739 (2,14,61,739) ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਇਸ ’ਚ 1 ਕਰੋੜ 12 ਲੱਖ 86 ਹਜ਼ਾਰ 726 (1,12,86,726) ਮਰਦ ਵੋਟਰ, 1 ਕਰੋੜ 1 ਲੱਖ 74 ਹਜ਼ਾਰ 240 (1,01,74,240) ਮਹਿਲਾ ਵੋਟਰ ਅਤੇ 773 ਹੋਰ ਵੋਟਰ ਹਨ।
5 ਲੱਖ 38 ਹਜ਼ਾਰ 715 ਵੋਟਰ 18-19 ਸਾਲ ਗਰੁੱਪ ਨਾਲ ਸਬੰਧ ਰੱਖਦੇ ਹਨ, ਜੋ ਕਿ ਪਹਿਲੀ ਵਾਰ ਵੋਟ ਪਾਉਣਗੇ। ਇਸੇ ਤਰ੍ਹਾਂ 1 ਲੱਖ 89 ਹਜ਼ਾਰ 855 ਵੋਟਰ 85 ਸਾਲ ਤੋਂ ਜ਼ਿਆਦਾ ਉਮਰ ਦੇ ਹਨ। ਦਿਵਿਆਂਗ ਵੋਟਰਾਂ ਦੀ ਗਿਣਤੀ 1 ਲੱਖ 58 ਹਜ਼ਾਰ 718 ਹੈ। 13 ਲੋਕ ਸਭਾ ਸੀਟਾਂ ਲਈ ਕੁੱਲ 24,451 ਪੋਲਿੰਗ ਸਟੇਸ਼ਨ ਹੋਣਗੇ, ਜਿਨ੍ਹਾਂ ’ਚੋਂ 16,517 ਪਿੰਡਾਂ 'ਚ ਅਤੇ 7,934 ਸ਼ਹਿਰਾਂ ’ਚ ਬਣਾਏ ਗਏ ਹਨ।
ਇਹ ਖ਼ਬਰ ਵੀ ਪੜ੍ਹੋ - Fact Check: ਜੈ ਸ਼ਾਹ ਤੇ ਉਰਵਸ਼ੀ ਦੇ ਭਰਾ ਦੀ ਤਸਵੀਰ ਪਾਕਿ ਸੈਨਾ ਦੇ ਸਾਬਕਾ ਮੁਖੀ ਦੇ ਪੁੱਤ ਨਾਲ ਜੋੜ ਕੇ ਵਾਇਰਲ
ਕੁੱਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ
13 ਲੋਕ ਸਭਾ ਸੀਟਾਂ ਲਈ ਕੁੱਲ 24,451 ਪੋਲਿੰਗ ਸਟੇਸ਼ਨ ਹਨ। ਗੁਰਦਾਸਪੁਰ ’ਚ 1895, ਅੰਮ੍ਰਿਤਸਰ 1684, ਖਡੂਰ ਸਾਹਿਬ 1974, ਜਲੰਧਰ 1951, ਹੁਸ਼ਿਆਰਪੁਰ 1963, ਆਨੰਦਪੁਰ ਸਾਹਿਬ 2068, ਲੁਧਿਆਣਾ 1843, ਫਤਹਿਗੜ੍ਹ ਸਾਹਿਬ 1821, ਫਰੀਦਕੋਟ 1688, ਫਿਰੋਜ਼ਪੁਰ 1903, ਬਠਿੰਡਾ 1814, ਸੰਗਰੂਰ 1765 ਅਤੇ ਪਟਿਆਲਾ ’ਚ 2082 ਪੋਲਿੰਗ ਸਟੇਸ਼ਨ ਬਣਾਏ ਜਾਣਗੇ।
ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਚੋਣਾਂ : ਸ੍ਰੀ ਅਨੰਦਪੁਰ ਸਾਹਿਬ ਤੋਂ ਇਹ ਉਮੀਦਵਾਰ ਅਜ਼ਮਾ ਰਹੇ ਨੇ ਆਪਣੀ ਕਿਸਮਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=88
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।