ਲੂ ਨੇ ਝੰਬੇ ਅੰਬਰਸਰੀਏ, ਵਧਦੀ ਗਰਮੀ ਨੂੰ ਦੇਖ ਲੋਕਾਂ ਨੂੰ ਘਰੋਂ ਬਾਹਰ ਜਾਣ ''ਤੇ ਪੈ ਰਹੀ ਚਿੰਤਾ
Tuesday, Jun 13, 2023 - 06:20 PM (IST)
ਅੰਮ੍ਰਿਤਸਰ (ਜਸ਼ਨ)- ਜੂਨ ਮਹੀਨੇ ਦੇ ਦੂਜੇ ਹਫ਼ਤੇ ਦੇ ਸ਼ੁਰੂਆਤੀ ਦਿਨ ਸੋਮਵਾਰ ਨੂੰ ਤੇਜ਼ ਗਰਮੀ ਅਤੇ ਸੜਕਾਂ ’ਤੇ ਵਗ ਰਹੀ ਲੂੰ ਨੇ ਤਬਾਹੀ ਮਚਾਈ ਹੋਈ ਹੈ। ਗਰਮੀ ਤੋਂ ਲੋਕ ਇੰਨੇ ਦੁਖੀ ਸਨ ਕਿ ਜ਼ਿਆਦਾਤਰ ਉਹ ਆਪਣੇ ਘਰਾਂ ਵਿਚ ਰੁਕਣ ਲਈ ਮਜ਼ਬੂਰ ਹੋ ਗਏ ਸਨ। ਸੋਮਵਾਰ ਨੂੰ ਪੈ ਰਹੀ ਭਿਆਨਕ ਗਰਮੀ ਨੂੰ ਦੇਖ ਕੇ ਲੋਕ ਪਹਿਲਾਂ ਹੀ ਇਸ ਗੱਲੋਂ ਚਿੰਤਤ ਹਨ ਕਿ ਜੇਕਰ ਹਾਲਾਤ ਇੰਨੇ ਭਿਆਨਕ ਰੂਪ ਧਾਰਨ ਕਰ ਗਏ ਤਾਂ ਜੂਨ ਦੇ ਆਖ਼ਰੀ ਹਫ਼ਤੇ ਤੋਂ ਲੈ ਕੇ ਜੁਲਾਈ ਮਹੀਨੇ ਤੱਕ ਕੀ ਸਥਿਤੀ ਹੋਵੇਗੀ? ਜ਼ਿਆਦਾਤਰ ਅਮੀਰ ਪਰਿਵਾਰਾਂ ਨੇ ਪਹਾੜੀ ਸਥਾਨਾਂ ਵੱਲ ਜਾਣ ਲਈ ਪਹਿਲਾਂ ਹੀ ਹੋਟਲਾਂ ਵਿਚ ਬੁਕਿੰਗ ਕਰਵਾਉਣੀ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਮਾਹਿਰਾਂ ਦਾ ਕਹਿਣਾ ਹੈ ਕਿ ਅੱਠ ਸਾਲ ਪਹਿਲਾਂ ਤੱਕ ਗਰਮੀ ਦਾ ਰਿਕਾਰਡ ਪੱਧਰ ਸੀ ਪਰ ਇਸ ਵਾਰ ਉਹ ਰਿਕਾਰਡ ਵੀ ਟੁੱਟ ਸਕਦਾ ਹੈ।
ਇਹ ਵੀ ਪੜ੍ਹੋ- 9 ਸਾਲਾ ਅਰਜਿਤ ਸ਼ਰਮਾ ਨੇ 14,300 ਫੁੱਟ ਉੱਚੇ ਮਿਨਕਿਆਨੀ ਪਾਸ ’ਤੇ ਲਹਿਰਾਇਆ ਤਿਰੰਗਾ, ਲੋਕਾਂ ਨੂੰ ਕੀਤੀ ਖ਼ਾਸ ਅਪੀਲ
ਦੱਸਣਯੋਗ ਹੈ ਕਿ ਸਾਲ 2013 ’ਚ ਬਹੁਤ ਗਰਮੀ ਪੈ ਰਹੀ ਸੀ, ਉਸ ਦੌਰਾਨ ਤਾਪਮਾਨ 46-47 ਡਿਗਰੀ ਸੈਲਸੀਅਸ ਤੱਕ ਚਲਾ ਗਿਆ ਸੀ। ਜੇਕਰ ਪਿਛਲੇ ਸੀਜ਼ਨ ਦੀ ਗੱਲ ਕਰੀਏ ਤਾਂ ਪਿਛਲੇ ਸਾਲ ਨਵੰਬਰ ਦੀ ਸ਼ੁਰੂਆਤ ਤੱਕ ਇੰਨੀ ਠੰਡ ਨਹੀਂ ਪਈ ਸੀ ਪਰ ਉਸ ਤੋਂ ਬਾਅਦ ਦਸੰਬਰ ਅਤੇ ਜਨਵਰੀ ਵਿਚ ਇੰਨੀ ਠੰਡ ਪਈ ਕਿ ਪਿਛਲੇ 10 ਸਾਲਾਂ ਵਿਚ ਸਰਦੀਆਂ ਦਾ ਰਿਕਾਰਡ ਵੀ ਟੁੱਟ ਗਿਆ ਸੀ। ਹਾਲ ਹੀ ਵਿਚ, ਇਹ ਗਰਮੀ ਦੇ ਵੀ ਇਸੇ ਤਰ੍ਹਾਂ ਦਿਖਾਈ ਦੇਣ ਲੱਗੀ ਹੈ। ਦੂਜੇ ਪਾਸੇ ਜੇਕਰ ਪਿਛਲੇ ਇਕ ਹਫ਼ਤੇ ਦੀ ਗੱਲ ਕਰੀਏ ਤਾਂ ਸਾਫ਼ ਹੈ ਕਿ ਤੇਜ਼ ਗਰਮੀ ਨੇ ਅੰਬਰਸਰੀਆਂ ਦੇ ਮੁੜਕੇ ਛੁਡਾ ਦਿੱਤੇ ਹਨ। ਹੁਣ ਆਮ ਲੋਕਾਂ ਵਿੱਚ ਇਹ ਗੱਲ ਸੁਣਨ ਨੂੰ ਮਿਲਦੀ ਹੈ ਕਿ ਕਦੋਂ ਗਰਮੀਆਂ ਦੀ ਰੁੱਤ ਪੂਰੀ ਜਵਾਨੀ (ਜੁਲਾਈ) ਵਿੱਚ ਆਵੇਗੀ।
ਇਹ ਵੀ ਪੜ੍ਹੋ- ਦਿੱਲੀ-ਕਟੜਾ ਐਕਸਪ੍ਰੈੱਸ ਵੇਅ ’ਤੇ ਖ਼ਤਰੇ ਦੇ ਮੰਡਰਾਉਣ ਲੱਗੇ ਬੱਦਲ, ਜਥੇਬੰਦੀਆਂ ਦੀ ਅੜੀ ਕਾਰਨ ਕੈਂਸਲ ਹੋ ਸਕਦੈ ਪ੍ਰਾਜੈਕ
ਮੌਸਮ ਵਿਭਾਗ ਮੁਤਾਬਕ ਸੋਮਵਾਰ ਸਵੇਰੇ ਕਰੀਬ 8 ਵਜੇ ਸ਼ਹਿਰ ਦਾ ਪਾਰਾ (ਤਾਪਮਾਨ) 30-32 ਡਿਗਰੀ ਤੱਕ ਪਹੁੰਚ ਗਿਆ ਸੀ। ਇਸ ਤੋਂ ਬਾਅਦ ਪੂਰੇ ਦਿਨ ਦਾ ਤਾਪਮਾਨ 49 ਡਿਗਰੀ ਦੇ ਆਸ-ਪਾਸ ਅਤੇ ਦਿਨ ਦਾ ਘੱਟੋ-ਘੱਟ ਤਾਪਮਾਨ 29 ਡਿਗਰੀ ਰਹਿਣ ਦਾ ਅਨੁਮਾਨ ਹੈ। ਸਭ ਤੋਂ ਵੱਡੀ ਗੱਲ ਇਹ ਹੈ ਕਿ ਸੋਮਵਾਰ ਨੂੰ ਤੇਜ਼ ਹਵਾਵਾਂ ਕਾਰਨ ਲੋਕਾਂ ਨੂੰ ਗਰਮੀ ਦੀ ਮਾਰ ਝੱਲਣੀ ਪਈ।
ਇਹ ਵੀ ਪੜ੍ਹੋ- ਪੈਨਸ਼ਨਧਾਰਕਾਂ ਨੂੰ ਮਿਲੇਗੀ ਵੱਡੀ ਰਾਹਤ, ਪੰਜਾਬ ਸਰਕਾਰ ਲੈਣ ਜਾ ਰਹੀ ਇਹ ਫ਼ੈਸਲਾ
ਮੌਸਮ ਖੁਸ਼ਕ ਅਤੇ ਗਰਮ ਹੀ ਰਹਿਣ ਵਾਲਾ
ਮੌਸਮ ਵਿਭਾਗ ਦਾ ਸਪੱਸ਼ਟ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਮੌਸਮ ਖੁਸ਼ਕ ਅਤੇ ਗਰਮ ਰਹਿਣ ਵਾਲਾ ਹੈ। ਮਾਹਿਰਾਂ ਦਾ ਸਪੱਸ਼ਟ ਕਹਿਣਾ ਹੈ ਕਿ ਪਿਛਲੇ ਕੁਝ ਸਾਲਾਂ ਤੋਂ ਮੌਸਮ ਵਿਚ ਆਈਆਂ ਤਬਦੀਲੀਆਂ ਤੋਂ ਸਾਫ਼ ਹੈ ਕਿ ਆਉਣ ਵਾਲੇ ਸਮੇਂ ਵਿਚ ਗਲੋਬਲ ਵਾਰਮਿੰਗ ਮਨੁੱਖ ਜਾਤੀ ਲਈ ਘਾਤਕ ਸਿੱਧ ਹੋਵੇਗੀ। ਇਸ ਕਾਰਨ ਲੋਕਾਂ ਨੂੰ ਹੁਣ ਤੋਂ ਹੀ ਵੱਧ ਤੋਂ ਵੱਧ ਪੌਦੇ ਅਤੇ ਰੁੱਖ ਲਗਾਉਣੇ ਪੈਣਗੇ ਨਹੀਂ ਤਾਂ ਆਉਣ ਵਾਲੇ ਕੁਝ ਸਾਲਾਂ ਬਾਅਦ ਸਥਿਤੀ ਬਹੁਤ ਤਰਸਯੋਗ ਹੋ ਜਾਵੇਗੀ। ਦੂਜੇ ਪਾਸੇ ਸ਼ਹਿਰ 'ਚ ਪ੍ਰਦੂਸ਼ਣ ਦਾ ਪੱਧਰ ਵੀ ਲਗਾਤਾਰ ਵੱਧ ਰਿਹਾ ਹੈ, ਜੋ ਕਿ ਡੂੰਘੀ ਚਿੰਤਾ ਦਾ ਵਿਸ਼ਾ ਹੈ।
ਲੋਕਾਂ ਨੇ ਕੀਤਾ ਨਹਿਰਾਂ ਅਤੇ ਸਵੀਮਿੰਗਾਂ ਪੁਲਾਂ ਵੱਲ ਰੁਖ
ਦੂਜੇ ਪਾਸੇ ਪਿੰਡਾਂ ਨਾਲੋਂ ਸ਼ਹਿਰਾਂ ਵਿਚ ਜ਼ਿਆਦਾ ਗਰਮੀ ਪੈ ਰਹੀ ਹੈ, ਅਜਿਹਾ ਇਸ ਲਈ ਹੈ, ਕਿਉਂਕਿ ਸ਼ਹਿਰਾਂ ਵਿਚ ਜ਼ਿਆਦਾਤਰ ਖ਼ੇਤਰ ਸੀਮੈਂਟ ਜਾਂ ਕੰਕਰੀਟ ਨਾਲ ਢੱਕੇ ਹੋਏ ਹਨ, ਜਿਸ ਕਾਰਨ ਸੜਕਾਂ ਅਤੇ ਗਲੀਆਂ ਵਿਚ ਕੰਕਰੀਟ ਦੀ ਗਰਮੀ ਹੋਰ ਵਧ ਜਾਂਦੀ ਹੈ। ਗਰਮੀ ਕਾਰਨ ਡੀਹਾਈਡ੍ਰੇਸ਼ਨ ਅਤੇ ਸਨ ਸਟ੍ਰੋਕ (ਲੂ ਲੱਗਣ) ਦੇ ਮਾਮਲਿਆਂ ਵਿਚ ਵਾਧਾ ਹੋ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਹੁਣ ਇਸ ਤੋਂ ਬਚਣ ਲਈ ਉਪਾਅ ਕਰਨੇ ਪੈ ਰਹੇ ਹਨ। ਸ਼ਹਿਰ ਦੇ ਹਾਲਾਤ ਅਜਿਹੇ ਹਨ ਕਿ ਲੋਕ ਹੁਣ ਗਰਮੀ ਤੋਂ ਰਾਹਤ ਪਾਉਣ ਲਈ ਨਹਿਰਾਂ ਜਾਂ ਸਵੀਮਿੰਗਾਂ ਪੁਲਾਂ ਵੱਲ ਰੁਖ ਕਰ ਰਹੇ ਹਨ।
ਇਹ ਵੀ ਪੜ੍ਹੋ- ਮੀਂਹ ਕਾਰਨ ਤਾਪਮਾਨ ’ਚ ਗਿਰਾਵਟ, ਗਰਮੀ ਘਟੀ, ਸੂਬੇ ’ਚ ਪੰਜ ਦਿਨਾਂ ਲਈ ਯੈਲੋ ਅਲਰਟ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।