LPG ਖ਼ਪਤਕਾਰ ਦੇਣ ਧਿਆਨ

Wednesday, Apr 15, 2026 - 01:20 PM (IST)

LPG ਖ਼ਪਤਕਾਰ ਦੇਣ ਧਿਆਨ

ਜਲੰਧਰ (ਧਵਨ)-ਖਾੜੀ ਖੇਤਰ ਵਿਚ ਅਮਰੀਕਾ ਅਤੇ ਈਰਾਨ ਵਿਚਾਲੇ ਵਧਦੇ ਤਣਾਅ ਅਤੇ ਸਟ੍ਰੇਟ ਆਫ਼ ਹੋਰਮੁਜ਼ ਨੂੰ ਲੈ ਕੇ ਕੋਈ ਠੋਸ ਹੱਲ ਸਾਹਮਣੇ ਨਾ ਆਉਣ ਕਾਰਨ ਗੈਸ ਦੀ ਸਪਲਾਈ ਨੂੰ ਲੈ ਕੇ ਲੋਕਾਂ ਦੀਆਂ ਚਿੰਤਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਹਾਲਾਤ ਅਜਿਹੇ ਬਣ ਗਏ ਹਨ ਕਿ ਆਮ ਖ਼ਪਤਕਾਰ ਹੁਣ ਬਦਲਵੇਂ ਪ੍ਰਬੰਧ ਕਰਨ ਲਈ ਮਜਬੂਰ ਹੋ ਗਏ ਹਨ। ਅਮਰੀਕਾ ਵੱਲੋਂ ਸਮੁੰਦਰ ਵਿਚ ਆਪਣੇ ਜੰਗੀ ਜਹਾਜ਼ ਤਾਇਨਾਤ ਕੀਤੇ ਜਾਣ ਅਤੇ ਈਰਾਨ ਤੋਂ ਆਉਣ ਵਾਲੇ ਜਹਾਜ਼ਾਂ ਨੂੰ ਨਿਸ਼ਾਨਾ ਬਣਾਉਣ ਦੀ ਚਿਤਾਵਨੀ ਤੋਂ ਬਾਅਦ ਸਥਿਤੀ ਹੋਰ ਵੀ ਗੰਭੀਰ ਹੋ ਗਈ ਹੈ। ਪਿਛਲੇ ਲਗਭਗ ਸਵਾ ਮਹੀਨੇ ਤੋਂ ਈਰਾਨ ਤੋਂ ਗੈਸ ਦੀ ਨਿਯਮਤ ਸਪਲਾਈ ’ਚ ਵਿਘਨ ਪੈਣ ਕਾਰਨ ਘਰੇਲੂ ਅਤੇ ਕਮਰਸ਼ੀਅਲ ਖ਼ਪਤਕਾਰਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ: ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ! ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਤੇਲ ਕੰਪਨੀਆਂ ਵੱਲੋਂ ਗੈਸ ਏਜੰਸੀਆਂ ਨੂੰ ਲੋੜੀਂਦੀ ਮਾਤਰਾ ਵਿਚ ਸਿਲੰਡਰ ਮੁਹੱਈਆ ਨਹੀਂ ਕਰਵਾਏ ਜਾ ਰਹੇ, ਜਿਸ ਕਾਰਨ ਖ਼ਪਤਕਾਰਾਂ ਨੂੰ ਸਮੇਂ ਸਿਰ ਗੈਸ ਨਹੀਂ ਮਿਲ ਰਹੀ। ਲੋਕਾਂ ਦਾ ਕਹਿਣਾ ਹੈ ਕਿ ਆਨਲਾਈਨ ਬੁਕਿੰਗ ਦੀ ਸਹੂਲਤ ਵੀ ਪੂਰੀ ਤਰ੍ਹਾਂ ਅਸਫ਼ਲ ਸਾਬਤ ਹੋ ਰਹੀ ਹੈ। ਕੰਪਨੀਆਂ ਵੱਲੋਂ ਇਹ ਦਾਅਵਾ ਕੀਤਾ ਗਿਆ ਸੀ ਕਿ ਆਨਲਾਈਨ ਬੁਕਿੰਗ ਨਾਲ ਖ਼ਪਤਕਾਰਾਂ ਨੂੰ ਲੰਬੀਆਂ ਲਾਈਨਾਂ ਤੋਂ ਰਾਹਤ ਮਿਲੇਗੀ ਪਰ ਹਕੀਕਤ ਵਿਚ ਬੁਕਿੰਗ ਤੋਂ ਬਾਅਦ ਵੀ 10 ਤੋਂ 15 ਦਿਨਾਂ ਤੱਕ ਸਿਲੰਡਰ ਦੀ ਡਿਲਿਵਰੀ ਨਹੀਂ ਹੋ ਰਹੀ।

ਇਸ ਕਾਰਨ ਖ਼ਪਤਕਾਰਾਂ ਨੂੰ ਵਾਰ-ਵਾਰ ਗੈਸ ਏਜੰਸੀਆਂ ਦੇ ਚੱਕਰ ਕੱਟਣੇ ਪੈ ਰਹੇ ਹਨ, ਜਿਸ ਨਾਲ ਉਨ੍ਹਾਂ ਦੀ ਪ੍ਰੇਸ਼ਾਨੀ ਹੋਰ ਵਧ ਗਈ ਹੈ। ਕਈ ਥਾਵਾਂ ’ਤੇ ਖ਼ਪਤਕਾਰਾਂ ਵਿਚ ਰੋਸ ਵੀ ਵੇਖਿਆ ਜਾ ਰਿਹਾ ਹੈ। ਉਥੇ ਹੀ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ ’ਤੇ ਵੀ ਸਵਾਲ ਉੱਠ ਰਹੇ ਹਨ। ਗੈਸ ਏਜੰਸੀਆਂ ਨੂੰ ਮਿਲਣ ਵਾਲੇ ਸਿਲੰਡਰਾਂ ਦਾ ਆਡਿਟ ਅਜੇ ਤੱਕ ਨਹੀਂ ਹੋ ਸਕਿਆ। ਜੇਕਰ ਸਮੇਂ ਸਿਰ ਆਡਿਟ ਕੀਤਾ ਜਾਂਦਾ ਤਾਂ ਇਹ ਸਪੱਸ਼ਟ ਹੋ ਸਕਦਾ ਸੀ ਕਿ ਕਿੰਨੇ ਸਿਲੰਡਰ ਖ਼ਪਤਕਾਰਾਂ ਤੱਕ ਪਹੁੰਚੇ ਅਤੇ ਕਿੰਨੇ ਬਲੈਕ ਮਾਰਕੀਟ ਵਿਚ ਵੇਚੇ ਗਏ।

ਇਹ ਵੀ ਪੜ੍ਹੋ: ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ, ਮੈਡੀਕਲ ਸਟੋਰ ਮਾਲਕ 'ਤੇ ਹਮਲਾ

ਮਾਹਿਰਾਂ ਦਾ ਮੰਨਣਾ ਹੈ ਕਿ ਮੌਜੂਦਾ ਹਾਲਾਤ ਵਿਚ ਪਾਰਦਰਸ਼ਤਾ ਬਣਾਈ ਰੱਖਣ ਲਈ ਗੈਸ ਵੰਡ ਪ੍ਰਣਾਲੀ ਦਾ ਸਖ਼ਤੀ ਨਾਲ ਆਡਿਟ ਹੋਣਾ ਬਹੁਤ ਜ਼ਰੂਰੀ ਹੈ। ਨਾਲ ਹੀ ਸਰਕਾਰ ਅਤੇ ਸਬੰਧਤ ਵਿਭਾਗਾਂ ਨੂੰ ਇਸ ਸੰਕਟ ਦੇ ਹੱਲ ਲਈ ਤੁਰੰਤ ਠੋਸ ਕਦਮ ਚੁੱਕਣ ਦੀ ਲੋੜ ਹੈ, ਤਾਂ ਜੋ ਆਮ ਜਨਤਾ ਨੂੰ ਰਾਹਤ ਮਿਲ ਸਕੇ।
ਖ਼ਪਤਕਾਰਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਗੈਸ ਦੀ ਸਪਲਾਈ ਨੂੰ ਸੁਚਾਰੂ ਬਣਾਉਣ ਲਈ ਬਦਲਵੇਂ ਸਰੋਤਾਂ ਦੀ ਵਿਵਸਥਾ ਕੀਤੀ ਜਾਵੇ ਅਤੇ ਸਥਾਨਕ ਪੱਧਰ ’ਤੇ ਸਟਾਕ ਵਧਾਇਆ ਜਾਵੇ। ਇਸ ਤੋਂ ਇਲਾਵਾ ਬਲੈਕ ਮਾਰਕੀਟਿੰਗ ’ਤੇ ਸਖ਼ਤ ਕਾਰਵਾਈ ਕਰਨ ਅਤੇ ਦੋਸ਼ੀ ਗੈਸ ਏਜੰਸੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਵੀ ਮੰਗ ਉੱਠ ਰਹੀ ਹੈ, ਤਾਂ ਜੋ ਆਮ ਲੋਕਾਂ ਨੂੰ ਰਾਹਤ ਮਿਲ ਸਕੇ।

ਇਹ ਵੀ ਪੜ੍ਹੋ: ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦਾ ਅੰਦੂਰਨੀ ਕਲੇਸ਼ ਆਇਆ ਸਾਹਮਣੇ, ਬਦਲ ਸਕਦੇ ਨੇ ਸਮੀਕਰਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News