ਲੜਕੀ ਦਾ ਮੋਬਾਈਲ ਖੋਹ ਕੇ ਭੱਜ ਰਹੇ ਲੁਟੇਰਿਆਂ ਨੂੰ ਲੋਕਾਂ ਨੇ ਫੜ ਕੇ ਕੀਤਾ ਪੁਲਸ ਹਵਾਲੇ
Thursday, Nov 14, 2024 - 09:43 AM (IST)

ਅੰਮ੍ਰਿਤਸਰ (ਸੰਜੀਵ) : ਲੜਕੀ ਦਾ ਮੋਬਾਈਲ ਖੋਹ ਕੇ ਭੱਜ ਰਹੇ ਤਿੰਨ ਲੁਟੇਰਿਆਂ ਨੂੰ ਲੋਕਾਂ ਦੀ ਮਦਦ ਨਾਲ ਕਾਬੂ ਕਰ ਕੇ ਪੁਲਸ ਦੇ ਹਵਾਲੇ ਕੀਤਾ ਗਿਆ। ਥਾਣਾ ਇਸਲਾਮਾਬਾਦ ਦੀ ਪੁਲਸ ਨੇ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ, ਜਿਨ੍ਹਾਂ ਦੀ ਪਛਾਣ ਅੰਮ੍ਰਿਤਪਾਲ ਸਿੰਘ, ਗੁਰਪ੍ਰੀਤ ਸਿੰਘ ਅਤੇ ਜਸ਼ਨਦੀਪ ਸਿੰਘ ਵਜੋਂ ਹੋਈ ਹੈ।
ਜਾਣਕਾਰੀ ਦਿੰਦਿਆਂ ਤਾਨੀਆ ਨੇ ਦੱਸਿਆ ਕਿ ਉਹ ਝਬਾਲ ਰੋਡ ਤੋਂ ਲੰਘ ਰਹੀ ਸੀ ਤਾਂ ਸਕੂਟਰ ’ਤੇ ਸਵਾਰ ਤਿੰਨ ਨੌਜਵਾਨਾਂ ਵਿਚੋਂ ਇਕ ਨੇ ਉਸ ਨੂੰ ਧੱਕਾ ਦੇ ਕੇ ਉਸ ਦੇ ਹੱਥੋਂ ਮੋਬਾਈਲ ਫੋਨ ਖੋਹ ਲਿਆ ਅਤੇ ਫਰਾਰ ਹੋ ਗਏ| ਜਦੋਂ ਉਸ ਨੇ ਰੌਲਾ ਪਾਇਆ ਤਾਂ ਲੋਕਾਂ ਦੀ ਮਦਦ ਨਾਲ ਤਿੰਨਾਂ ਮੁਲਜ਼ਮਾਂ ਨੂੰ ਕਾਬੂ ਕਰ ਕੇ ਪੁਲਸ ਦੇ ਹਵਾਲੇ ਕੀਤਾ ਗਿਆ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8