1 ਦਿਨ ਦੇ SSP ਦਾ ਮੋਟਰਸਾਈਕਲ ਚੋਰੀ ਕਰਦਾ ਨੌਜਵਾਨ ਕਾਬੂ, ਦਰਖ਼ਤ ਨਾਲ ਬੰਨ੍ਹੇ ਨੂੰ ਪੁਲਸ ਨੇ ਛੁਡਵਾਇਆ

05/18/2024 3:32:48 PM

ਫਾਜ਼ਿਲਕਾ (ਸੁਨੀਲ ਨਾਗਪਾਲ): ਫਾਜ਼ਿਲਕਾ ਦੇ ਸਰਕਾਰੀ ਹਸਪਤਾਲ 'ਚ ਇਕ ਨੌਜਵਾਨ ਨੂੰ ਥੈਲੇਸੀਮੀਆ ਦੇ ਮਰੀਜ਼ ਗੌਰਵ ਕੰਬੋਜ ਦਾ ਮੋਟਰਸਾਈਕਲ ਚੋਰੀ ਕਰਦੇ ਫੜਿਆ ਗਿਆ ਅਤੇ ਪੁਲਸ ਨੂੰ ਬੁਲਾ ਕੇ ਉਨ੍ਹਾਂ ਦੇ ਹਵਾਲੇ ਕਰ ਦਿੱਤਾ ਗਿਆ। ਦੱਸ ਦਈਏ ਕਿ ਗੌਰਵ ਕੰਬੋਜ ਨੂੰ ਇਕ ਦਿਨ ਦਾ SSP ਵੀ ਬਣਾਇਆ ਜਾ ਚੁੱਕਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਨੀਟੂ ਸ਼ਟਰਾਂਵਾਲੇ ਨੂੰ ਮਿਲ ਗਿਆ 'Petrol Pump', ਕਹਿੰਦਾ- 'ਹੁਣ ਮੈਂ ਲਿਆ ਦੂੰ ਹਨੇਰੀਆਂ' (ਵੀਡੀਓ)

ਗੌਰਵ ਕੰਬੋਜ ਦੇ ਪਿਤਾ ਅਸ਼ੋਕ ਕੰਬੋਜ ਨੇ ਅੱਜ ਸਰਕਾਰੀ ਹਸਪਤਾਲ ਵਿਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਆਪਣੇ ਪੁੱਤਰ ਗੌਰਵ ਕੰਬੋਜ ਨੂੰ ਲੈ ਕੇ ਸਰਕਾਰੀ ਹਸਪਤਾਲ ਵਿਚ ਆਏ ਸਨ। ਵਾਪਸ ਜਾਣ ਲੱਗਾ ਤਾਂ ਉਸ ਨੇ ਦੇਖਿਆ ਕਿ ਉਸ ਦੇ ਮੋਟਰਸਾਈਕਲ 'ਤੇ ਬਿਠਾ ਕੇ ਇਕ ਨੌਜਵਾਨ ਉਸ ਦਾ ਮੋਟਰਸਾਈਕਲ ਚੋਰੀ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ ਅਤੇ ਜਿਵੇਂ ਹੀ ਉਸ ਨੇ ਮੋਟਰਸਾਈਕਲ ਸਟਾਰਟ ਕੀਤਾ ਅਤੇ ਭੱਜਣ ਲੱਗਾ ਤਾਂ ਉਸ ਨੂੰ ਲੋਕਾਂ ਨੇ ਇਕ ਦਰਖ਼ਤ ਨਾਲ ਬੰਨ੍ਹ ਲਿਆ ਤੇ ਪੁਲਸ ਨੂੰ ਬੁਲਾਇਆ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਧਾਰਮਿਕ ਡੇਰੇ 'ਚ ਸਮਾਗਮ ਦੌਰਾਨ ਹੋਇਆ ਧਮਾਕਾ! ਪੈ ਗਈਆਂ ਭਾਜੜਾਂ

ਸਥਾਨਕ ਲੋਕਾਂ ਨੇ ਸਰਕਾਰੀ ਹਸਪਤਾਲ 'ਚ ਪੁਲਸ ਚੌਕੀ ਬਣਾਉਣ ਦੀ ਮੰਗ ਕੀਤੀ ਹੈ। ਦੂਜੇ ਪਾਸੇ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਹ ਮੌਕੇ 'ਤੇ ਪਹੁੰਚ ਗਏ ਹਨ ਅਤੇ ਉਕਤ ਮੁਲਜ਼ਮ ਨੂੰ ਕਾਬੂ ਕਰਕੇ ਉਸ ਨੂੰ ਥਾਣਾ ਸਿਟੀ ਦੇ ਹਵਾਲੇ ਕਰ ਦਿੱਤਾ ਜਾਵੇਗਾ। ਸਿਟੀ ਪੁਲਸ ਵੱਲੋਂ ਬਣਦੀ ਕਾਰਵਾਈ ਕੀਤੀ ਜਾਵੇਗੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News