ਬੰਦ ਹੋ ਸਕਦੀ ਹੈ ਸਰਕਾਰੀ ਕਣਕ! ਲੋਕਾਂ ਨੂੰ ਸਤਾਉਣ ਲੱਗਾ ਡਰ
Tuesday, Sep 24, 2024 - 03:41 PM (IST)
ਲੁਧਿਆਣਾ (ਖੁਰਾਨਾ): ਕੇਂਦਰ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਨਾਲ ਜੁੜੇ ਪਰਿਵਾਰਾਂ ਦੀ E-KYC ਕਰਵਾਈ ਜਾ ਰਹੀ ਹੈ ਤਾਂ ਜੋ ਕੁਝ ਡਿਪੂ ਹੋਲਡਰਾਂ ਵੱਲੋਂ ਕੀਤੀ ਜਾ ਰਹੀ ਕਣਕ ਦੀ ਚੋਰੀ ਤੇ ਕਾਲਾਬਾਜ਼ਾਰੀ ਜਿਹੇ ਗੋਰਖਧੰਦਿਆਂ ਨੂੰ ਨੱਥ ਪਾਈ ਜਾ ਸਕੇ, ਇਸ ਲਈ ਪੰਜਾਬ ਦੇ ਹਰ ਰਾਸ਼ਨ ਡਿਪੂ 'ਤੇ ਯੋਜਨਾ ਨਾਲ ਜੁੜੇ ਪਰਿਵਾਰਾਂ ਦੇ ਅੰਗੂਠੇ ਦੇ ਨਿਸ਼ਾਨ ਫਿੰਗਰਪ੍ਰਿੰਟ ਆਦਿ ਦੀ ਈ.ਪੋਸ਼ ਮਸ਼ੀਨਾਂ ਵਿਚ ਰਿਕਾਰਡ ਕੀਤੇ ਜਾ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ - ਹੁਣ ਇਸ ਮੁਲਕ 'ਚ ਭੇਜੇ ਜਾਣਗੇ ਪੰਜਾਬ ਦੇ ਅਧਿਆਪਕ, ਪੜ੍ਹੋ ਕੀ ਨੇ ਸ਼ਰਤਾਂ
ਪਰ ਇਸ ਦੌਰਾਨ ਈ ਪੋਸ਼ ਮਸ਼ੀਨਾਂ ਵਿਚ ਜਿੰਨ੍ਹਾਂ ਬੱਚਿਆਂ ਤੇ ਬਜ਼ੁਰਗਾਂ ਦੇ ਫਿੰਗਰਪ੍ਰਿੰਟ ਮੈਚ ਨਹੀਂ ਹੋ ਰਹੇ ਹਨ, ਉਨ੍ਹਾਂ ਸਾਰੇ ਪਰਿਵਾਰਾਂ ਦੀ ਟੈਂਸ਼ਨ ਅਚਾਨਕ ਵੱਧ ਗਈ ਹੈ। ਅਜਿਹੇ ਵਿਚ ਉਕਤ ਪਰਿਵਾਰਾਂ ਨੂੰ ਸਰਕਾਰ ਵੱਲੋਂ ਦਿੱਤੀ ਜਾ ਰਹੀ ਮੁਫ਼ਤ ਕਣਕ ਨਾ ਮਿਲਣ ਦਾ ਡਰ ਸਤਾਉਣ ਲੱਗ ਪਿਆ ਹੈ ਤੇ ਉਹ ਪਰਿਵਾਰ ਇੱਧਰ-ਉੱਧਰ ਭਟਕਣ ਨੂੰ ਮਜਬੂਰ ਦਿਖਾਈ ਦੇ ਰਹੇ ਹਨ। ਪੰਜਾਬ ਭਰ ਦੇ ਤਕਰੀਬਨ ਸਾਰੇ ਰਾਸ਼ਨ ਡਿਪੂਆਂ 'ਤੇ E-KYC ਕਰਵਾਉਣ ਵਾਲੇ ਲਾਭਪਾਤਰੀ ਪਰਿਵਾਰਾਂ ਦੀ ਭੀੜ ਲੱਗੀ ਹੋਈ ਹੈ, ਤਾਂ ਜੋ ਉਹ ਨਿਰਧਾਰਤ ਸਮੇਂ ਵਿਚ ਆਪਣੇ ਪਰਿਵਾਰਕ ਮੈਂਬਰਾਂ ਦੀ ਵੈਰੀਫਿਕੇਸ਼ਨ ਕਰਵਾ ਸਕਣ ਤੇ ਉਨ੍ਹਾਂ ਨੂੰ ਸਰਕਾਰ ਵੱਲੋਂ ਦਿੱਤੀ ਜਾ ਰਹੀ ਮੁਫ਼ਤ ਕਣਕ ਦਾ ਫ਼ਾਇਦਾ ਬਿਨਾ ਕਿਸੇ ਪਰੇਸ਼ਾਨੀ ਦੇ ਲਗਾਤਾਰ ਮਿਲਦਾ ਰਹੇ।
ਇਹ ਖ਼ਬਰ ਵੀ ਪੜ੍ਹੋ - ਕੇਂਦਰ ਨੇ ਪੰਜਾਬ ਨੂੰ ਜਾਰੀ ਕੀਤੇ ਸਖ਼ਤ ਹੁਕਮ!
ਡਿਪੂ ਹੋਲਡਰ ਉਨ੍ਹਾਂ ਸਾਰੇ ਪਰਿਵਾਰਾਂ ਨੂੰ ਕਣਕ ਦਾ ਲਾਭ ਨਾ ਦੇਣ 'ਤੇ ਬੇਵਸੀ ਦਾ ਪ੍ਰਗਟਾਵਾ ਕਰ ਰਹੇ ਹਨ, ਜਿਨ੍ਹਾਂ ਦੇ ਬੱਚਿਆਂ ਅਤੇ ਬਜ਼ੁਰਗਾਂ ਦੇ ਅੰਗੂਠੇ ਦੇ ਨਿਸ਼ਾਨ ਉਨ੍ਹਾਂ ਦੀ ਪਛਾਣ ਨਾਲ ਮੇਲ ਨਹੀਂ ਖਾਂਦੇ। ਇਸ ਦੌਰਾਨ ਡਿਪੂ ਹੋਲਡਰਾਂ ਵੱਲੋਂ ਉਕਤ ਪਰਿਵਾਰਾਂ ਨੂੰ ਹੋਰ ਰਾਸ਼ਨ ਡਿਪੂਆਂ 'ਤੇ ਜਾ ਕੇ ਈ-ਪੌਸ਼ ਮਸ਼ੀਨਾਂ 'ਚ ਫਿੰਗਰਪ੍ਰਿੰਟ ਮੈਚ ਕਰਨ ਅਤੇ ਆਧਾਰ ਕਾਰਡ ਅੱਪਡੇਟ ਕਰਵਾਉਣ ਦੀ ਵੀ ਸਲਾਹ ਦਿੱਤੀ ਜਾ ਰਹੀ ਹੈ ਤਾਂ ਜੋ ਸਬੰਧਤ ਰਾਸ਼ਨ ਕਾਰਡ ਧਾਰਕਾਂ ਦੇ ਪਰਿਵਾਰਕ ਮੈਂਬਰਾਂ ਦੇ ਨਾਂ ਰਾਸ਼ਨ ਕਾਰਡਾਂ ਤੋਂ ਕੱਟਣ ਤੋਂ ਬੱਚ ਜਾਣ।
ਇਹ ਖ਼ਬਰ ਵੀ ਪੜ੍ਹੋ - ਅੱਜ ਨੌਜਵਾਨਾਂ ਨੂੰ ਸੌਗਾਤ ਦੇਣਗੇ ਮੁੱਖ ਮੰਤਰੀ ਭਗਵੰਤ ਮਾਨ
ਅੱਖਾਂ ਦੀ ਸਕੈਨਿੰਗ ਕਰ ਦਿੱਤਾ ਜਾਵੇਗਾ ਯੋਜਨਾ ਦਾ ਲਾਭ- ਕੰਟਰੋਲਰ ਸ਼ਿਫ਼ਾਲੀ
ਖੁਰਾਕ ਤੇ ਸਪਲਾਈ ਵਿਭਾਗ ਦੀ ਕੰਟਰੋਲਰ ਸ਼ਿਫਾਲੀ ਚੋਪੜਾ ਨੇ ਦਾਅਵਾ ਕੀਤਾ ਕਿ ਵਿਭਾਗ ਵੱਲੋਂ 'ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ' ਯੋਜਨਾ ਨਾਲ ਜੁੜੇ ਹਰੇਕ ਲਾਭਪਾਤਰੀ ਨੂੰ ਮੁਫ਼ਤ ਕਣਕ ਦਾ ਲਾਭ ਜ਼ਰੂਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਬਜ਼ੁਰਗਾਂ ਤੇ ਬੱਚਿਆਂ ਦੇ ਫਿੰਗਰਪ੍ਰਿੰਟ ਮਸ਼ੀਨਾਂ 'ਤੇ ਮੈਚ ਨਹੀਂ ਹੋ ਰਹੇ, ਉਨ੍ਹਾਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ। ਵਿਭਾਗ ਸਾਰੇ ਲੋਕਾਂ ਦੀਆਂ ਅੱਖਾਂ ਨੂੰ ਸਕੈਨ ਕਰੇਗਾ ਅਤੇ ਉਨ੍ਹਾਂ ਨੂੰ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਮੁਫਤ ਕਣਕ ਮੁਹੱਈਆ ਕਰਵਾਏਗਾ ਤਾਂ ਜੋ ਕਿਸੇ ਵੀ ਪਰਿਵਾਰ ਨੂੰ ਕੋਈ ਦਿੱਕਤ ਨਾ ਆਵੇ, ਸ਼ਿਫਾਲੀ ਨੇ ਕਿਹਾ ਕਿ ਪੂਰਬੀ ਸਰਕਲ ਦੇ ਲਗਭਗ 70 ਪ੍ਰਤੀਸ਼ਤ ਲਾਭ ਯੋਗ ਪਰਿਵਾਰਾਂ ਲਈ ਕੇਵਾਈਸੀ ਕਰਵਾਉਣ ਦਾ ਕੰਮ ਪੂਰਾ ਕਰ ਲਿਆ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8