ਕੈਪਟਨ ਦੇ ਝੂਠੇ ਵਾਅਦਿਆਂ ਨਾਲ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ : ਬੰਟੀ ਰੋਮਾਣਾ
Wednesday, Mar 17, 2021 - 12:44 AM (IST)
ਅਬੋਹਰ,(ਜ. ਬ.)– ਕਾਂਗਰਸ ਸਰਕਾਰ ਵੱਲੋਂ 4 ਸਾਲਾਂ ਵਿਚ ਕੀਤੇ ਗਏ ਕੰਮਾਂ ਦਾ ਹਿਸਾਬ ਮੰਗਣ ਦੇ ਉਦੇਸ਼ਾਂ ਨਾਲ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਵੱਲੋਂ ‘ਪੰਜਾਬ ਮੰਗਦਾ ਜਵਾਬ’ ਦੇ ਤਹਿਤ ਕੀਤੀ ਜਾ ਰਹੀ ਰੈਲੀਆਂ ਦੀ ਕੜੀ ’ਚ ਮੰਗਲਵਾਰ ਅਬੋਹਰ ਦੀ ਅਰੋੜਵੰਸ਼ ਧਰਮਾਸ਼ਾਲਾ ’ਚ ਰੈਲੀ ਕੀਤੀ ਗਈ। ਜ਼ਿਲ੍ਹਾ ਯੂਥ ਪ੍ਰਧਾਨ ਹਰਬਿੰਦਰ ਸਿੰਘ ਹੈਰੀ ਦੀ ਅਗਵਾਈ ਹੇਠ ਆਯੋਜਿਤ ਰੈਲੀ ’ਚ ਜ਼ਿਲ੍ਹੇ ਦੇ ਸੈਂਕੜੇ ਨੌਜਵਾਨਾਂ ਨੇ ਹਿੱਸਾ ਲਿਆ। ਹਾਜ਼ਰੀਨ ਨੂੰ ਸੰਬੋਧਨ ਕਰਦੇ ਹੋਏ ਯੂਥ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਕਿਹਾ ਕਿ 4 ਸਾਲ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕ ਕੇ ਲੋਕਾਂ ਨਾਲ ਨਸ਼ਾ ਖਤਮ ਕਰਨ ਦਾ ਵਾਅਦਾ ਕੀਤਾ ਸੀ।
ਇਹ ਵੀ ਪੜ੍ਹੋ : ਵੱਡੀ ਖ਼ਬਰ: ਜ਼ਿਲ੍ਹਾ ਰੂਪਨਗਰ 'ਚ ਵੀ ਲੱਗਾ ਨਾਈਟ ਕਰਫਿਊ
ਇਸਦੇ ਇਲਾਵਾ ਘਰ-ਘਰ ਨੌਕਰੀ ਦੇਣ, ਜ਼ਰੂਰਤਮੰਦਾਂ ਨੂੰ ਰਾਸ਼ਨ ’ਚ ਖੰਡ ਅਤੇ ਘਿਓ ਦੇਣ, ਸ਼ਗਨ ਸਕੀਮ ਦੀ ਰਾਸ਼ੀ 51 ਹਜ਼ਾਰ ਦੇਣ, ਬਿਜਲੀ ਸਸਤੀ ਦੇਣ, ਕਿਸਾਨਾਂ ਦੇ ਸਾਰੇ ਤਰ੍ਹਾਂ ਦੇ ਕਰਜ ਮੁਆਫ ਕਰਨ ਸਣੇ ਦਰਜਨਾਂ ਵਾਅਦੇ ਕੀਤੇ ਸਨ ਪਰ 4 ਸਾਲ ਲੰਘ ਜਾਣ ਦੇ ਬਾਅਦ ਵੀ ਲੋਕਾਂ ਦੇ ਨਾਲ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ, ਜਿਸ ਨਾਲ ਆਮ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ।
ਇਹ ਵੀ ਪੜ੍ਹੋ : ਸਰਕਾਰੀ ਹਸਪਤਾਲ 'ਚ ਸ਼ਰੇਆਮ ਕੀਤੀ ਜਾ ਰਹੀ ਹੈ ਪ੍ਰਾਈਵੇਟ ਹਸਪਤਾਲ ਦੀ ਮਸ਼ਹੂਰੀ
ਉਨ੍ਹਾਂ ਕਿਹਾ ਕਿ 2022 ’ਚ ਹੋਣ ਵਾਲੀਆਂ ਚੋਣਾਂ ’ਚ ਲੋਕ ਝੂਠੀ ਸਰਕਾਰ ਨੂੰ ਸਬਕ ਸਿਖਾਉਣ ਲਈ ਤਿਆਰ ਬੈਠੀ ਹੈ। ਇਸ ਮੌਕੇ ਸਾਬਕਾ ਵਿਧਾਇਕ ਗੁਰਤੇਜ ਸਿੰਘ ਘੁੜਿਆਣਾ, ਬਲਾਕ ਪ੍ਰਧਾਨ ਸੁਰੇਸ਼ ਸਤੀਜਾ, ਪਟੇਲ ਘੁੱਲਾ, ਹਰਪਾਲ ਸਿੰਘ ਸੰਧੂ, ਤਲਵਿੰਦਰ ਸਿੰਘ ਤੁੱਲੀ, ਸੁਰਜੀਤ ਸਿੰਘ, ਬਲਵਿੰਦਰ ਸਿੰਘ ਖਾਲਸਾ, ਰਿੱਕੀ, ਹਰਚਰਣ ਸਿੰਘ ਪੱਪੂ ਸਣੇ ਸੈਂਕੜੇ ਸ਼੍ਰੋਮਣੀ ਅਕਾਲੀ ਦਲ ਵਰਕਰ ਮੌਜੂਦ ਸਨ।