ਲਿੰਕ ਸੜਕਾਂ ਦੇ ਟੋਇਆਂ ਨੂੰ ਕੂੜੇ ਨਾਲ ਭਰ ਰਹੇ ਨੇ ਲੋਕ

02/20/2018 1:45:34 AM

ਕਾਠਗੜ੍ਹ, (ਰਾਜੇਸ਼)- ਪਿੰਡ ਜਗਤੇਵਾਲ ਤੋਂ ਸੋਭੂਵਾਲ ਤੇ ਪਨਿਆਲੀ ਕਲਾਂ ਤੋਂ ਮਾਜਰਾ ਜੱਟਾਂ ਨੂੰ ਜਾਣ ਵਾਲੀਆਂ ਲਿੰਕ ਸੜਕਾਂ ਦੀ ਹਾਲਤ ਖਸਤਾ ਹੋਣ ਕਾਰਨ ਰਾਹਗੀਰਾਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਾਣਕਾਰੀ ਅਨੁਸਾਰ ਉਕਤ ਦੋਵੇਂ ਸੜਕਾਂ ਦੀ ਹਾਲਤ ਕਾਫੀ ਖਸਤਾ ਹੈ ਅਤੇ ਥਾਂ-ਥਾਂ 'ਤੇ ਪਏ ਟੋਇਆਂ ਕਾਰਨ ਰਾਹਗੀਰਾਂ ਤੇ ਵਾਹਨ ਚਾਲਕਾਂ ਦਾ ਚੱਲਣਾ ਕਾਫੀ ਮੁਸ਼ਕਿਲ ਹੋ ਗਿਆ ਹੈ। ਜਦੋਂ ਕਿਤੇ ਮੀਂਹ ਪੈ ਜਾਵੇ ਤਾਂ ਸੜਕਾਂ ਦੀ ਹਾਲਤ ਹੋਰ ਵੀ ਖਸਤਾ ਹੋ ਜਾਂਦੀ ਹੈ। ਟੋਇਆਂ 'ਚ ਪਾਣੀ ਭਰ ਜਾਂਦਾ ਹੈ, ਜਿਸ ਕਾਰਨ ਰਾਹਗੀਰ ਹਾਦਸਿਆਂ ਦਾ ਸ਼ਿਕਾਰ ਵੀ ਹੋ ਸਕਦੇ ਹਨ। ਹੁਣ ਲੋਕ ਟੋਇਆਂ ਨੂੰ ਭਰਨ ਲਈ ਕੂੜਾ ਆਦਿ ਸੁੱਟ ਰਹੇ ਹਨ, ਜਿਸ ਨਾਲ ਵਾਹਨ ਚਾਲਕਾਂ ਨੂੰ ਹੋਰ ਵੀ ਪ੍ਰੇਸ਼ਾਨੀ ਹੁੰਦੀ ਹੈ। ਲੋਕਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਕਤ ਦੋਵੇਂ ਸੜਕਾਂ ਦੀ ਮੁਰੰਮਤ ਕਰਵਾਈ ਜਾਵੇ ਤਾਂ ਜੋ ਰਾਹਗੀਰਾਂ ਤੇ ਵਾਹਨ ਚਾਲਕਾਂ ਨੂੰ ਪ੍ਰੇਸ਼ਾਨੀ ਨਾ ਹੋਵੇ। 


Related News