ਮੀਂਹ ਮਗਰੋਂ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ, ਕਿਸਾਨਾਂ ਦੇ ਚਿਹਰੇ ਵੀ ਖਿੜੇ
Thursday, Jun 27, 2024 - 11:08 AM (IST)
ਸ਼ੇਰਪੁਰ (ਅਨੀਸ਼): ਕਸਬੇ ਅੰਦਰ ਅੱਜ ਮੀਂਹ ਪੈਣ ਨਾਲ ਜਿੱਥੇ ਲੋਕਾਂ ਨੂੰ ਅੰਤਾਂ ਦੀ ਗਰਮੀ ਤੋਂ ਰਾਹਤ ਮਿਲੀ ਹੈ ਉੱਥੇ ਕਿਸਾਨਾਂ ਦੇ ਚਿਹਰੇ ਵੀ ਖਿੜ ਗਏ ਹਨ । ਝੋਨਾ ਲਗਾਉਣ ਦਾ ਸੀਜਨ ਜੋਰਾਂ ਤੇ ਚੱਲ ਰਿਹਾ ਹੈ ਅਤੇ ਗਰਮੀ ਵਿਚ ਕਿਸਾਨਾਂ ਨੂੰ ਝੋਨਾ ਲਗਾਉਣ ਵਿਚ ਭਾਰੀ ਦਿੱਕਤ ਆ ਰਹੀ ਸੀ। ਮੀਂਹ ਪੈਣ ਨਾਲ ਜਿੱਥੇ ਝੋਨੇ ਦੀ ਬਿਜਾਈ ਵਿਚ ਤੇਜੀ ਆਵੇਗੀ ਉਥੇ ਧਰਤੀ ਹੇਠਲੇ ਪਾਣੀ ਦੀ ਵੀ ਬਚਤ ਹੋਵੇਗੀ।
ਇਹ ਖ਼ਬਰ ਵੀ ਪੜ੍ਹੋ - ਤੜਕਸਾਰ ਹੋਈ ਬਾਰਿਸ਼ ਨਾਲ ਮਿਲੀ ਗਰਮੀ ਤੋਂ ਮਿਲੀ ਰਾਹਤ, ਜਾਣੋ ਆਉਣ ਵਾਲੇ ਦਿਨਾਂ 'ਚ ਕਿਹੋ ਜਿਹਾ ਰਹੇਗਾ ਮੌਸਮ
ਦੂਜੇ ਪਾਸੇ ਸਵੇਰੇ ਚੱਲੀ ਠੰਢੀ ਹਵਾ ਨੇ ਲੋਕਾਂ ਦੀ ਜ਼ਿੰਦਗੀ ਵਿਚ ਸਕੂਨ ਲਿਆਦਾ। ਮੀਂਹ ਨਾਲ ਬਿਜਲੀ ਮਹਿਕਮੇ ਨੂੰ ਵੀ ਰਾਹਤ ਮਿਲੀ ਹੈ, ਕਿਉਂਕਿ ਤਾਪਮਾਨ ਵਿਚ ਗਿਰਵਾਟ ਆਉਣ ਨਾਲ ਬਿਜਲੀ ਦੀ ਮੰਗ ਘਟੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8