ਅਜਨਾਲਾ ਦੇ ਸਕੂਲ ਬਾਹਰ ਕੁੜੀਆਂ ਨੂੰ ਤੰਗ ਕਰਨ ਵਾਲੇ ਨੌਜਵਾਨਾਂ ਦੀ ਆਈ ਸ਼ਾਮਤ, ਪੁਲਸ ਨੇ ਇੰਝ ਸਵਾਰੀ ਭੁਗਤ

Monday, Oct 02, 2023 - 06:34 PM (IST)

ਅਜਨਾਲਾ ਦੇ ਸਕੂਲ ਬਾਹਰ ਕੁੜੀਆਂ ਨੂੰ ਤੰਗ ਕਰਨ ਵਾਲੇ ਨੌਜਵਾਨਾਂ ਦੀ ਆਈ ਸ਼ਾਮਤ, ਪੁਲਸ ਨੇ ਇੰਝ ਸਵਾਰੀ ਭੁਗਤ

ਅਜਨਾਲਾ- ਅਜਨਾਲਾ ਸ਼ਹਿਰ ਅੰਦਰ ਭੂੰਡ ਆਸ਼ਕਾਂ ਨੂੰ ਉਸ ਵੇਲੇ ਭਾਜੜਾਂ ਪੈ ਗਈਆਂ ਜਦ ਸਕੂਲ 'ਚ ਛੁੱਟੀ ਸਮੇਂ ਘਰ ਜਾਂਦੀਆਂ ਕੁੜੀਆਂ ਨੂੰ ਤੰਗ ਪਰੇਸ਼ਾਨ ਕਰਨ ਵਾਲੇ ਨੌਜਵਾਨਾਂ ਨੂੰ ਪੁਲਸ ਨੇ ਕਾਬੂ ਕਰ ਲਿਆ। ਇਨ੍ਹਾਂ ਨੌਜਵਾਨਾਂ ਨੂੰ ਪੁਲਸ ਨੇ ਕਾਬੂ ਕਰ ਕੇ ਹਿਰਾਸਤ 'ਚ ਲੈ ਲਿਆ ਹੈ।

ਇਹ ਵੀ ਪੜ੍ਹੋ-  ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਰਾਹੁਲ ਗਾਂਧੀ

PunjabKesari

ਇਸ ਮੌਕੇ ਐੱਸ. ਐੱਚ. ਓ. ਸੁਖਜਿੰਦਰ ਸਿੰਘ ਖਹਿਰਾ ਨੇ ਕਿਹਾ ਕਿ ਪੁਲਸ ਪਾਰਟੀ ਵੱਲੋਂ ਨੌਜਵਾਨਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ। ਉਨ੍ਹਾਂ  ਕਿਹਾ ਕਿ ਲਗਾਤਾਰ ਬਾਜ਼ਾਰ ਦੇ ਵਾਸੀਆਂ ਵੱਲੋਂ ਭੂੰਡ ਆਸ਼ਕਾਂ ਨੂੰ ਲੈ ਕੇ ਕਾਫ਼ੀ ਸ਼ਿਕਾਇਤਾਂ ਆ ਰਹੀਆਂ ਸਨ ਕਿ ਸਕੂਲਾਂ 'ਚ ਛੁੱਟੀ ਟਾਈਮ ਇਨ੍ਹਾਂ ਨੌਜਵਾਨਾਂ ਵੱਲੋਂ ਬੱਚੀਆਂ ਨੂੰ ਪਰੇਸ਼ਾਨ ਕੀਤਾ ਜਾਂਦਾ ਸੀ। ਜਿਸ ਤੋਂ ਬਾਅਦ ਪੁਲਸ ਨੇ ਅੱਜ ਕੁਝ ਨੌਜਵਾਨਾਂ ਨੂੰ ਹਿਰਾਸਤ ਵਿਚ ਲੈ ਕੇ ਵਾਹਨਾਂ ਨੂੰ ਵੀ ਬਾਉਂਡ ਕੀਤਾ ਗਿਆ ਹੈ। ਲੋਕਾਂ ਨੇ ਪੁਲਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਅਜਿਹੇ ਨੌਜਵਾਨਾਂ ਨੂੰ ਕਿਹਾ ਜਾਵੇ ਸੁਧਰ ਜਾਓ ਨਹੀਂ 'ਤੇ ਬਖਸ਼ਿਆ ਨਹੀਂ ਜਾਵੇਗਾ ।

PunjabKesari

ਇਹ ਵੀ ਪੜ੍ਹੋ-  ਭੇਤਭਰੇ ਹਾਲਾਤ ’ਚ ਨੌਜਵਾਨ ਦੀ ਹੋਈ ਮੌਤ, ਪਰਿਵਾਰ ਨੇ ਦੱਸਿਆ ਇਹ ਕਾਰਨ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News