ਲੋਕਾਂ ਨੇ ਰਾਤ ਨੂੰ ਬਿਜਲੀ ਬੋਰਡ ਦੇ ਸਾਹਮਣੇ ਦਿੱਤਾ ਧਰਨਾ
Saturday, Jul 22, 2017 - 07:41 AM (IST)
ਨਡਾਲਾ, (ਸ਼ਰਮਾ)- ਨਵੇਂ ਅਫਸਰ ਦੇ ਚਾਰਜ ਸੰਭਾਲਦਿਆਂ ਹੀ ਪੰਜਾਬ ਪਾਵਰਕਾਮ ਨਡਾਲਾ ਦਾ ਬਿਜਲੀ ਸਪਲਾਈ ਦਾ ਬੁਰਾ ਹਾਲ ਹੋ ਗਿਆ ਹੈ ਅਤੇ ਲੋਕ ਆਪਣੇ-ਆਪਣੇ ਪਿੰਡ ਦੀ ਬਿਜਲੀ ਠੀਕ ਕਰਵਾਉਣ ਲਈ ਤਰਲੋ-ਮੱਛੀ ਹੋ ਰਹੇ ਹਨ ਪਰ ਉਨ੍ਹਾਂ ਦੀ ਸੁਣਵਾਈ ਨਾ ਹੋਣ ਕਰਕੇ ਲੋਕਾਂ 'ਚ ਪਾਵਰਕਾਮ ਨਡਾਲਾ ਖਿਲਾਫ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ। ਪਿੰਡ ਘੱਗ ਦੌਲਤਪੁਰ ਦੇ ਪਿੰਡਾਂ ਦੀ ਬਿਜਲੀ ਸਪਲਾਈ ਪੂਰੀ ਤਰ੍ਹਾਂ ਨਾਲ ਠੱਪ ਹੋ ਜਾਣ 'ਤੇ ਜਦੋਂ ਉਨ੍ਹਾਂ ਦੀ ਕਿਸੇ ਨਾ ਸੁਣੀ ਤਾਂ ਸਤਾਏ ਹੋਏ ਇਨ੍ਹਾਂ ਲੋਕਾਂ ਨੇ ਬਿਜਲੀ ਘਰ ਦੇ ਸਾਹਮਣੇ ਪੈਂਦੀ ਨਡਾਲਾ-ਬੇਗੋਵਾਲ ਸੜਕ 'ਤੇ ਰਾਤ ਕਰੀਬ 10.30 ਵਜੇ ਧਰਨਾ ਲਗਾ ਕੇ ਜਾਮ ਕਰ ਦਿੱਤਾ, ਜਿਸ ਨਾਲ ਸੜਕ ਦੇ ਦੋਹੀਂ ਪਾਸੀਂ ਵਹੀਕਲਾਂ ਦੀਆਂ ਲੰਮੀਆਂ-ਲੰਮੀਆਂ ਕਤਾਰਾਂ ਲੱਗ ਗਈਆਂ ਅਤੇ ਕਾਫੀ ਲੰਮਾ ਸਮਾਂ ਲੋਕ ਧਰਨਾ ਮਾਰ ਕੇ ਬਿਜਲੀ ਬੋਰਡ ਨਡਾਲਾ ਦੇ ਖਿਲਾਫ ਨਾਅਰੇਬਾਜ਼ੀ ਕਰਦੇ ਰਹੇ।
