ਬਠਿੰਡਾ ਵਾਲਿਓ ਧਿਆਨ ਨਾਲ ਪੜ੍ਹ ਲਓ ਖ਼ਬਰ! ਇਨ੍ਹਾਂ ਕੰਮਾਂ ''ਤੇ ਲੱਗੀਆਂ ਸਖ਼ਤ ਪਾਬੰਦੀਆਂ
Wednesday, Jun 18, 2025 - 10:50 AM (IST)

ਬਠਿੰਡਾ (ਵਰਮਾ) : ਜ਼ਿਲ੍ਹਾ ਮੈਜਿਸਟ੍ਰੇਟ ਸ਼ੌਕਤ ਅਹਿਮਦ ਪਰੇ ਨੇ ਧਾਰਾ-163 ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਪਾਬੰਦੀਆਂ ਸਬੰਧੀ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਅੰਦਰ ਉਲਾਈਵ ਗਰੀਨ ਰੰਗ ਦੀ ਮਿਲਟਰੀ ਵਰਦੀ ਅਤੇ ਉਲਾਈਵ ਗਰੀਨ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ, ਮੋਟਰਸਾਈਕਲਾਂ, ਮੋਟਰ ਗੱਡੀਆਂ ਦੀ ਵਰਤੋਂ ਦੀ ਮਨਾਹੀ ਕੀਤੀ ਹੈ। ਇਕ ਹੋਰ ਹੁਕਮ ਅਨੁਸਾਰ ਪੰਜਾਬ ਵਿਲੇਜ਼ ਤੇ ਸਮਾਲ ਟਾਊਨ ਕੰਟਰੋਲ ਐਕਟ 1918 ਦੀ ਧਾਰਾ-3 ਸਬ-ਸੈਕਸ਼ਨ-1 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਅੰਦਰ ਪਿੰਡ, ਰੇਲਵੇ ਟਰੈਕ, ਸੂਏ ਤੇ ਨਹਿਰਾਂ ਦੇ ਪੁਲ, ਨਹਿਰਾਂ, ਜਨ-ਨਿਕਾਸ ਦੇ ਨਾਲਿਆਂ ਅਤੇ ਸੂਏ, ਰਜਬਾਹੇ, ਆਇਲ ਪਾਈਪ ਲਾਈਨਜ਼ ਆਦਿ ਨਾਲ ਲੱਗਦੇ ਸਾਰੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਸਾਰੇ ਬਾਲਗ ਆਦਮੀ ਸਾਰੇ ਪਿੰਡਾਂ, ਰੇਲ ਪਟੜੀਆਂ, ਜਲ ਸਪਲਾਈ ਸਕੀਮਾਂ, ਨਹਿਰਾਂ, ਜਲ ਨਿਕਾਸ ਦੇ ਨਾਲਿਆਂ ਅਤੇ ਸੂਏ ਟੁੱਟਣ ਤੋਂ ਬਚਾਉਣ ਲਈ ਠੀਕਰੀ ਪੈਰਾ ਰਾਖੀ ਦੀ ਡਿਊਟੀ ਨਿਭਾਉਣਗੇ।
ਇਹ ਵੀ ਪੜ੍ਹੋ : ਪੰਜਾਬ 'ਚੋਂ ਗਈ ਗਰਮੀ! ਕਦੋਂ ਆਵੇਗਾ ਮਾਨਸੂਨ, ਮੌਸਮ ਵਿਭਾਗ ਵਲੋਂ ਵੱਡੀ ਰਾਹਤ ਦੀ ਖ਼ਬਰ
ਜਾਰੀ ਹੁਕਮਾਂ ਅਨੁਸਾਰ ਸਿਵਲ ਏਅਰਪੋਰਟ ਵਿਰਕ ਕਲਾਂ, ਗੁਰੂ ਗੋਬਿੰਦ ਸਿੰਘ ਰਿਫਾਈਨਰੀ ਰਾਮਾਂ, ਨੈਸ਼ਨਲ ਫਰਟੀਲਾਈਜ਼ਰ ਲਿਮਟਿਡ ਬਠਿੰਡਾ, ਆਈ. ਓ. ਸੀ. ਐੱਲ, ਬੀ. ਪੀ. ਸੀ. ਐੱਲ., ਐੱਚ.ਪੀ. ਸੀ. ਐੱਲ., ਬਲਕ ਪੀ. ਓ. ਐੱਲ. ਟਰਮੀਨਲ ਫੂਸ ਮੰਡੀ ਮਾਨਸਾ ਰੋਡ ਬਠਿੰਡਾ ਦੇ ਆਸ-ਪਾਸ ਦੇ ਏਰੀਏ ਵਿਚ ਡਰੋਨ ਕੈਮਰਾ ਚਲਾਉਣ ਅਤੇ ਉਡਾਉਣ ’ਤੇ ਪਾਬੰਦੀ ਲਗਾਈ ਗਈ ਹੈ। ਅਗਲੇ ਹੁਕਮਾਂ ਅਨੁਸਾਰ ਏਅਰ ਫੋਰਸ, ਭਿਸੀਆਣਾ ਹਵਾਈ ਅੱਡੇ ਦੇ ਬਾਹਰ 100 ਗਜ਼ ਏਰੀਏ ਦੀ ਹਦੂਦ ਅੰਦਰ ਪੁਲਸ ਵੈਰੀਫਿਕੇਸ਼ਨ ਕਰਵਾਏ ਤੋਂ ਬਿਨਾਂ ਲੋਕਾਂ ਵੱਲੋਂ ਦੁਕਾਨਾਂ ਬਣਾ ਕੇ ਕਾਰੋਬਾਰ ਕਰਨ ’ਤੇ ਪਾਬੰਦੀ ਲਗਾਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਹੁਕਮ ਮੁਤਾਬਕ ਪੁਰਾਣੀ ਤਹਿਸੀਲ ਕੰਪਲੈਕਸ ਬਠਿੰਡਾ ਵਿਖੇ ਸਰਕਾਰੀ ਜਗ੍ਹਾ ਤੇ ਗੈਰ ਕਾਨੂੰਨੀ ਢੰਗ ਨਾਲ ਬਣਾਈਆਂ ਜਾ ਰਹੀਆਂ ਦੁਕਾਨਾਂ, ਬੂਥ, ਚੈਂਬਰ ਆਦਿ ਦੀ ਉਸਾਰੀ ਕਰਨ ’ਤੇ ਰੋਕ ਲਗਾਈ ਗਈ ਹੈ।
ਇਹ ਵੀ ਪੜ੍ਹੋ : ਡੇਰਾ ਬਿਆਸ ਜਾਣ ਵਾਲੀ ਸੰਗਤ ਲਈ ਖ਼ੁਸ਼ਖ਼ਬਰੀ, ਸਤਿਸੰਗਾਂ ਵਿਚਾਲੇ ਹੋ ਗਿਆ ਵੱਡਾ ਐਲਾਨ
ਇਹ ਹੁਕਮ ਸਰਕਾਰੀ ਜਗ੍ਹਾ 'ਚ ਸਰਕਾਰੀ ਇਮਾਰਤ ਬਣਾਉਣ ’ਤੇ ਲਾਗੂ ਨਹੀਂ ਹੋਵੇਗਾ। ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹੇ ਦੇ ਮੌਜੂਦਾ ਹਾਲਾਤ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਜੋ ਟਰੈਕਟਰ-ਟਰਾਲੀ ਅਤੇ ਹੋਰ ਆਵਾਜਾਈ ਦੇ ਸਾਧਨ, ਜਿਸ ਰਾਹੀਂ ਬਰੇਤੀ, ਮਿੱਟੀ ਆਦਿ ਦੀ ਢੋਆ-ਢੁਆਈ ਕੀਤੀ ਜਾਂਦੀ ਹੈ ਅਤੇ ਇਸ ਬਰੇਤੀ, ਮਿੱਟੀ ਆਦਿ ਦੀ ਟਰਾਲੀ ਨੂੰ ਬਿਨਾਂ ਕਵਰ ਕੀਤੇ ਇੱਧਰ-ਉੱਧਰ ਲੈ ਕੇ ਜਾਣ ’ਤੇ ਪੂਰਨ ਰੋਕ ਲਗਾਈ ਜਾਂਦੀ ਹੈ। ਇਸੇ ਤਰ੍ਹਾਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਹੋਰ ਹੁਕਮਾਂ ਮੁਤਾਬਕ ਜ਼ਿਲ੍ਹੇ ’ਚ ਅਮਨ ਤੇ ਕਾਨੂੰਨ ਦੀ ਕਾਇਮੀ ਲਈ ਵਿਆਹਾਂ, ਸ਼ਾਦੀਆਂ ਅਤੇ ਹੋਰ ਸਮਾਗਮਾਂ ਆਦਿ ’ਤੇ ਪਟਾਕੇ, ਆਤਿਸ਼ਬਾਜ਼ੀ ਚਲਾਉਣ ਤੇ ਆਰਮ ਫਾਇਰ ਦੀ ਵਰਤੋਂ ਕਰਨ ਉੱਪਰ ਮੁਕੰਮਲ ਪਾਬੰਦੀ ਲਗਾਈ ਗਈ ਹੈ। ਜਾਰੀ ਹੁਕਮਾਂ ਅਨੁਸਾਰ ਉਕਤ ਦੇ ਮੱਦੇਨਜ਼ਰ ਕਾਨੂੰਨ ਅਤੇ ਵਿਵਸਥਾ ਨੂੰ ਸੰਚਾਰੂ ਰੂਪ ਨਾਲ ਚਲਾਉਣ ਲਈ ਕਿਸੇ ਵੀ ਵਿਅਕਤੀ ਦੇ ਪਾਣੀ ਦੀਆਂ ਟੈਕੀਆਂ ’ਤੇ ਚੜ੍ਹਨ ਜਾਂ ਅਜਿਹੀਆਂ ਉੱਚੀਆਂ ਥਾਵਾਂ ’ਤੇ ਪਾਬੰਦੀ ਲਗਾਈ ਜਾਂਦੀ ਹੈ। ਇਹ ਹੁਕਮ 9 ਅਗਸਤ 2025 ਤੱਕ ਲਾਗੂ ਰਹਿਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8