ਫੌਜ ਦਾ ਮਨੋਬਲ ਵਧਾ ਰਹੇ ਹਨ ਸਰਹੱਦੀ ਇਲਾਕਿਆਂ ਦੇ ਲੋਕ
Monday, May 12, 2025 - 02:20 PM (IST)

ਤਰਨਤਾਰਨ (ਰਾਜੂ)- 1965 ਦੀ ਜੰਗ ਹੋਵੇ ਜਾਂ 1971 ਦੀ ਜੰਗ ਹਰ ਵਾਰ ਸਰਹੱਦੀ ਇਲਾਕੇ ਦੇ ਲੋਕਾਂ ਨੇ ਬਰਬਾਦੀ ਦਾ ਦਰਦ ਝੱਲਿਆ ਹੈ। ਸਾਲ 1999 ਵਿਚ ਕਾਰਗਿਲ ਜੰਗ ਦੌਰਾਨ ਸਰਹੱਦੀ ਪਿੰਡਾਂ ਦੇ ਲੋਕ ਕਰੀਬ ਪੰਜ ਮਹੀਨੇ ਸੁਰੱਖਿਅਤ ਥਾਵਾਂ ’ਤੇ ਰਹਿਣ ਲਈ ਮਜਬੂਰ ਹੋਏ। ਪਹਿਲਗਾਮ ਅੱਤਵਾਦੀ ਘਟਨਾ ਤੋਂ ਬਾਅਦ ਹੁਣ ਭਾਰਤ ਸਰਕਾਰ ਨੇ ‘‘ਆਪ੍ਰੇਸ਼ਨ ਸਿੰਧੂਰ’’ ਚਲਾ ਕੇ ਪਾਕਿਸਤਾਨ ਵਿਚ ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰਨਾ ਸ਼ੁਰੂ ਕਰ ਦਿੱਤਾ ਹੈ, ਜਿਸ ਦਾ ਦਰਦ ਪਾਕਿਸਤਾਨ ਮਹਿਸੂਸ ਕਰ ਰਿਹਾ ਹੈ। ਭਾਵੇਂ ਹੁਣ ਦੋਵਾਂ ਦੇਸ਼ਾਂ ਵਿਚਾਲੇ ਜੰਗਬੰਦੀ ਹੋ ਗਈ ਹੈ ਪਰ ਫਿਰ ਵੀ ਸਰਹੱਦੀ ਇਲਾਕਿਆਂ ਦੇ ਲੋਕ ਫ਼ੌਜ ਦਾ ਮਨੋਬਲ ਵਧਾ ਰਹੇ ਹਨ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ 'ਚ ਸਕੂਲਾਂ ਤੇ ਸਿੱਖਿਆ ਸੰਸਥਾਨਾਂ ਨੂੰ ONLINE ਪੜ੍ਹਾਈ ਕਰਵਾਉਣ ਦੇ ਹੁਕਮ
ਭਾਰਤ-ਪਾਕਿਸਤਾਨ ਸਰਹੱਦ ’ਤੇ ਵੱਸੇ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਨੌਸ਼ਹਿਰਾ ਢਾਲਾ ਦੇ ਸਰਪੰਚ ਮੰਗਲ ਸਿੰਘ, ਦਰਸ਼ਨ ਸਿੰਘ, ਦਵਿੰਦਰ ਸਿੰਘ, ਸੁਖਜਿੰਦਰ ਸਿੰਘ, ਸੁਖਦੇਵ ਸਿੰਘ, ਬਲਜੀਤ ਸਿੰਘ ਨੇ ਦੱਸਿਆ ਕਿ ਪਾਕਿਸਤਾਨ ਨੇ ਭਾਰਤੀ ਫੋਰਸਾਂ ਦੀ ਤਾਕਤ ਦਾ ਪਤਾ ਲੱਗਦਿਆਂ ਹੀ ਜੰਗ ਤੋਂ ਗੁਰੇਜ਼ ਕੀਤਾ ਹੈ। ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਦੀ ਸਹਿਮਤੀ ਨਾਲ ਦੋਹਾਂ ਦੇਸ਼ਾਂ ਵਿਚਾਲੇ ਜੰਗਬੰਦੀ ਲਾਗੂ ਕਰ ਦਿੱਤੀ ਹੈ। ਸ਼ਨੀਵਾਰ ਸ਼ਾਮ 5 ਵਜੇ ਗੋਲੀਬੰਦੀ ਲਾਗੂ ਹੋਣ ਦੇ ਬਾਵਜੂਦ ਜੰਮੂ ਖੇਤਰ ’ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ ਕੀਤੀ ਗਈ। ਪਾਕਿਸਤਾਨ ਨੂੰ ਸਮੇਂ ਸਿਰ ਆਪਣੀਆਂ ਭਾਰਤ ਵਿਰੋਧੀ ਗਤੀਵਿਧੀਆਂ ਬੰਦ ਕਰਨੀਆਂ ਚਾਹੀਦੀਆਂ ਹਨ।
ਇਹ ਵੀ ਪੜ੍ਹੋ- ਅੰਮ੍ਰਿਤਸਰ ਵਾਸੀਆਂ ਲਈ ਵੱਡੀ ਖ਼ਬਰ, ਡੀ. ਸੀ. ਨੇ ਜਾਰੀ ਕੀਤੇ ਨਵੇਂ ਹੁਕਮ
ਉਨ੍ਹਾਂ ਕਿਹਾ ਕਿ ਸੁਰੱਖਿਆ ਪ੍ਰਬੰਧਾਂ ਦੇ ਲਿਹਾਜ਼ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਮਜ਼ਬੂਤ ਅਤੇ ਸਫਲ ਪ੍ਰਧਾਨ ਮੰਤਰੀ ਸਾਬਤ ਹੋਏ ਹਨ। ਜੇਕਰ ਅਮਰੀਕਾ ਨੇ ਦਖ਼ਲ ਨਾ ਦਿੱਤਾ ਹੁੰਦਾ ਤਾਂ ਸ਼ਾਇਦ ਦੁਨੀਆ ਤੋਂ ਪਾਕਿਸਤਾਨ ਦਾ ਨਾਮੋ ਨਿਸ਼ਾਨ ਮਿੱਟ ਗਿਆ ਹੁੰਦਾ। ਲੋਕਾਂ ਦਾ ਕਹਿਣਾ ਹੈ ਕਿ ਭਾਰਤੀ ਸਰਹੱਦ ’ਤੇ ਤਾਇਨਾਤ ਫੌਜ ਦਾ ਮਨੋਬਲ ਉੱਚਾ ਹੈ ਅਤੇ ਲੋੜ ਪੈਣ ’ਤੇ ਸਰਹੱਦੀ ਖੇਤਰ ਦੇ ਲੋਕ ਫੌਜ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਨਜ਼ਰ ਆਉਣਗੇ।
ਇਹ ਵੀ ਪੜ੍ਹੋ- ਪਠਾਨਕੋਟ ਸ਼ਹਿਰ 'ਚ ਹੋਏ 3 ਵੱਡੇ ਧਮਾਕੇ! ਲਗਾਤਾਰ ਵੱਜ ਰਹੇ ਖ਼ਤਰੇ ਦੇ ਘੁੱਗੂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8