ਚੰਡੀਗੜ੍ਹ ਵਾਲੇ ਹੋ ਜਾਣ ਖ਼ਬਰਦਾਰ! ਸਵੇਰੇ ਉੱਠਦੇ ਹੀ ਇਹ ਗਲਤੀ ਨਾ ਕਰ ਲੈਣਾ
Sunday, Apr 07, 2024 - 03:11 PM (IST)
ਚੰਡੀਗੜ੍ਹ (ਕੁਲਦੀਪ) : ਗਰਮੀਆਂ ਦੀ ਸ਼ੁਰੂਆਤ ਹੁੰਦੇ ਹੀ ਚੰਡੀਗੜ੍ਹ ’ਚ ਪਾਣੀ ਦੀ ਮੰਗ ਵੱਧਣ ਦੇ ਨਾਲ ਬਰਬਾਦੀ ਕਰਨ ਵਾਲਿਆਂ ਖ਼ਿਲਾਫ਼ ਨਗਰ ਨਿਗਮ ਨੇ ਸਖ਼ਤੀ ਸ਼ੁਰੂ ਕਰ ਦਿੱਤੀ ਹੈ। ਇਸ ਨੂੰ ਲੈ ਕੇ 18 ਚੈਕਿੰਗ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਹ ਟੀਮਾਂ ਸਵੇਰੇ-ਸ਼ਾਮ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ’ਚ ਘੁੰਮਣਗੀਆਂ ਅਤੇ ਜੋ ਵੀ ਪਾਣੀ ਦੀ ਬਰਬਾਦੀ ਕਰਦਾ ਪਾਇਆ ਗਿਆ, ਉਸ ਦਾ ਮੌਕੇ ’ਤੇ 5 ਹਜ਼ਾਰ ਰੁਪਏ ਦਾ ਚਲਾਨ ਕੱਟਿਆ ਜਾਵੇਗਾ। ਇਹ ਜਾਣਕਾਰੀ ਚੰਡੀਗੜ੍ਹ ਦੇ ਮੇਅਰ ਕੁਲਦੀਪ ਕੁਮਾਰ ਨੇ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਰਿਸ਼ਤਿਆਂ ਨੂੰ ਲੱਗੀ ਲਾਜ, ਪਿਓ ਨੇ ਗਰਭਵਤੀ ਕਰ 'ਤੀ ਧੀ, ਡਰਾ-ਧਮਕਾ ਮਹੀਨਿਆਂ ਤੱਕ ਮਿਟਾਈ ਹਵਸ
ਉਨ੍ਹਾਂ ਚੰਡੀਗੜ੍ਹ ਵਾਸੀਆਂ ਨੂੰ ਪਾਣੀ ਦੀ ਬਰਬਾਦੀ ਨਾ ਕਰਨ ਦੀ ਅਪੀਲ ਕੀਤੀ। ਨਗਰ ਨਿਗਮ ਦੀਆਂ ਇਨ੍ਹਾਂ 18 ਟੀਮਾਂ ਵਿਚ ਐੱਸ. ਡੀ. ਈ. ਸਮੇਤ ਜੇ. ਈ. ਅਤੇ ਹੋਰ ਮੁਲਾਜ਼ਮਾਂ ਨੂੰ ਸ਼ਾਮਲ ਕੀਤਾ ਗਿਆ ਹੈ। ਸ਼ਹਿਰ ਦੇ ਜ਼ਿਆਦਾਤਰ ਹਿੱਸਿਆਂ ’ਚ ਸਵੇਰੇ ਸਾਢੇ ਪੰਜ ਵਜੇ ਪਾਣੀ ਆਉਂਦਾ ਹੈ। ਇਸ ਲਈ ਟੀਮਾਂ ਵੀ ਸਵੇਰੇ ਤਿੰਨ ਘੰਟੇ ਵੱਖ-ਵੱਖ ਹਿੱਸਿਆਂ ’ਚ ਜਾਣਗੀਆਂ। ਨਿਗਮ ਵੱਲੋਂ ਕਿਹਾ ਗਿਆ ਹੈ ਕਿ ਜੇਕਰ ਕੋਈ ਵਿਅਕਤੀ ਤਾਜ਼ੇ ਪਾਣੀ ਨਾਲ ਵਾਹਨਾਂ ਤੇ ਵਿਹੜਿਆਂ ਨੂੰ ਧੋਂਦਾ ਜਾਂ ਬਗੀਚੀਆਂ ਨੂੰ ਪਾਣੀ ਦਿੰਦਾ ਪਾਇਆ ਗਿਆ ਤਾਂ ਉਸ ਨੂੰ ਕੋਈ ਨੋਟਿਸ ਨਹੀਂ ਦਿੱਤਾ ਜਾਵੇਗਾ, ਸਗੋਂ ਸਿੱਧੇ ਤੌਰ ’ਤੇ 5 ਹਜ਼ਾਰ ਰੁਪਏ ਦਾ ਚਲਾਨ ਕੱਟਿਆ ਜਾਵੇਗਾ।
ਬਿੱਲ ’ਚ ਜੋੜ ਕੇ ਭੇਜੀ ਜਾਵੇਗੀ ਰਕਮ
ਚਲਾਨ ਦੀ ਰਕਮ ਪਾਣੀ ਦੇ ਬਿੱਲ ਨਾਲ ਜੋੜ ਕੇ ਭੇਜ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਕਿਸੇ ਦੇ ਵਾਟਰ ਮੀਟਰ ਚੈਂਬਰ ਵਿਚ ਲੀਕੇਜ ਹੁੰਦੀ ਹੈ ਜਾਂ ਟੈਂਕੀ ਓਵਰਫਲੋਅ ਹੋ ਰਹੀ ਹੈ ਤਾਂ ਅਜਿਹੀ ਸਥਿਤੀ ’ਚ ਸਬੰਧਿਤ ਵਿਅਕਤੀ ਨੂੰ 2 ਦਿਨਾਂ ਦਾ ਨੋਟਿਸ ਦਿੱਤਾ ਜਾਵੇਗਾ। ਦੋ ਦਿਨਾਂ ਦੇ ਅੰਦਰ ਲੀਕੇਜ ਨੂੰ ਨਾ ਰੋਕਿਆ ਗਿਆ ਤਾਂ 5 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਪੈਣ ਵਾਲੀ ਹੈ ਭਿਆਨਕ ਗਰਮੀ, ਸਿਹਤ ਵਿਭਾਗ ਅਲਰਟ, ਲੋਕਾਂ ਲਈ ਜਾਰੀ ਹੋ ਗਈ Advisory
ਪਾਈਪ ਲਾਈਨ ’ਚ ਬੂਸਟਰ ਪੰਪ ਲਗਾਇਆ ਤਾਂ ਹੋਵੇਗਾ ਜ਼ਬਤ
ਨਿਗਮ ਵੱਲੋਂ ਕਿਹਾ ਗਿਆ ਹੈ ਕਿ ਟੀਮ ਨੂੰ ਜਾਂਚ ਦੌਰਾਨ ਜੇਕਰ ਕਿਸੇ ਵਿਅਕਤੀ ਦੇ ਘਰ ਪਾਣੀ ਦੀ ਪਾਈਪ ਲਾਈਨ ’ਚ ਬੂਸਟਰ ਪੰਪ ਲੱਗਾ ਮਿਲਿਆ ਤਾਂ ਉਸ ਨੂੰ ਤੁਰੰਤ ਜ਼ਬਤ ਕਰ ਕੇ ਚਲਾਨ ਕੀਤਾ ਜਾਵੇਗਾ। ਕੋਈ ਜੁਰਮਾਨਾ ਲਗਾਉਣ ਤੋਂ ਬਾਅਦ ਵੀ ਵਾਰ-ਵਾਰ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਸਬੰਧਿਤ ਵਿਅਕਤੀ ਦਾ ਪਾਣੀ ਦਾ ਕੁਨੈਕਸ਼ਨ ਬਿਨਾਂ ਕਿਸੇ ਨੋਟਿਸ ਦੇ ਕੱਟ ਦਿੱਤਾ ਜਾਵੇਗਾ। ਗਰਮੀਆਂ ਵਿਚ ਸ਼ਹਿਰ ’ਚ ਪਾਣੀ ਦੀ ਖ਼ਪਤ 5460 ਲੱਖ ਲੀਟਰ ਤੱਕ ਪਹੁੰਚ ਜਾਂਦੀ ਹੈ, ਜਦੋਂ ਕਿ ਨਗਰ ਨਿਗਮ ਦੀ ਸਮਰੱਥਾ ਭਾਖੜਾ ਨਹਿਰ ਤੇ ਟਿਊਬਵੈੱਲਾਂ ਨੂੰ ਮਿਲਾ ਕੇ ਵੀ ਇਸ ਨਾਲੋਂ ਘੱਟ ਹੈ। ਇਸ ਕਾਰਨ ਪਾਣੀ ਦੀ ਬਰਬਾਦੀ ਕਰਨ ਵਾਲਿਆਂ ’ਤੇ ਕਾਰਵਾਈ ਕਰਨ ਦਾ ਫ਼ੈਸਲਾ ਲਿਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8