ਜਲੰਧਰ ਵਾਸੀਆਂ ਨੂੰ ਅੱਜ ਮਿਲਣ ਜਾ ਰਿਹੈ ਵੱਡਾ ਤੋਹਫ਼ਾ, CM ਭਗਵੰਤ ਮਾਨ ਕਰਨਗੇ ਉਦਘਾਟਨ
Wednesday, Jun 11, 2025 - 10:29 AM (IST)

ਜਲੰਧਰ (ਖੁਰਾਣਾ)–ਵਿਸ਼ਵ ਪ੍ਰਸਿੱਧ ਸਪੋਰਟਸ ਸਿਟੀ ਜਲੰਧਰ ਨੂੰ 17 ਸਾਲ ਦੀ ਲੰਮੀ ਉਡੀਕ ਤੋਂ ਬਾਅਦ ਆਖਿਰਕਾਰ ਬਰਲਟਨ ਪਾਰਕ ਸਪੋਰਟਸ ਹੱਬ ਦਾ ਤੋਹਫ਼ਾ ਮਿਲਣ ਜਾ ਰਿਹਾ ਹੈ। ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਖਾਹਿਸ਼ੀ ਪ੍ਰਾਜੈਕਟ ਦਾ ਉਦਘਾਟਨ ਕਰਨਗੇ। ਇਸ ਮੌਕੇ ਆਮ ਆਦਮੀ ਪਾਰਟੀ (ਆਪ) ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਪ੍ਰੋਗਰਾਮ ਵਿਚ ਸ਼ਿਰਕਤ ਕਰ ਸਕਦੇ ਹਨ।
ਜ਼ਿਕਰਯੋਗ ਹੈ ਕਿ ਨਗਰ ਨਿਗਮ ਦੇ ਮੇਅਰ ਵਿਨੀਤ ਧੀਰ, ਕਮਿਸ਼ਨਰ ਗੌਤਮ ਜੈਨ, ਰਾਜ ਸਭਾ ਮੈਂਬਰ ਅਤੇ ਐੱਲ. ਪੀ. ਯੂ. ਦੇ ਚਾਂਸਲਰ ਡਾ. ਅਸ਼ੋਕ ਮਿੱਤਲ ਅਤੇ ‘ਆਪ’ ਨੇਤਾ ਨਿਤਿਨ ਕੋਹਲੀ ਦੇ ਅਣਥੱਕ ਯਤਨਾਂ ਨਾਲ ਇਸ ਪ੍ਰਾਜੈਕਟ ਨੂੰ ਪੁਨਰ ਜਨਮ ਮਿਲਿਆ। ਪੁਰਾਣੇ ਠੇਕੇਦਾਰ ਨੂੰ ਫਿਰ ਤੋਂ ਕੰਮ ਕਰਨ ਲਈ ਰਾਜ਼ੀ ਕੀਤਾ ਗਿਆ, ਜਿਸ ਨਾਲ ਦੁਬਾਰਾ ਟੈਂਡਰ ਪ੍ਰਕਿਰਿਆ ਦੀ ਲੋੜ ਨਹੀਂ ਪਈ ਅਤੇ ਸਮੇਂ ਦੀ ਬੱਚਤ ਹੋਈ।
ਇਹ ਵੀ ਪੜ੍ਹੋ: Punjab: 26 ਤੋਂ ਲੈ ਕੇ 29 ਜੂਨ ਲਈ ਹੋਇਆ ਵੱਡਾ ਐਲਾਨ, ਖੜ੍ਹੀ ਹੋਵੇਗੀ ਨਵੀਂ ਮੁਸੀਬਤ!
ਖ਼ਾਸ ਗੱਲ ਇਹ ਹੈ ਕਿ 2008 ਵਿਚ 500 ਕਰੋੜ ਰੁਪਏ ਦੇ ਬਜਟ ਨਾਲ ਸ਼ੁਰੂ ਹੋਇਆ ਇਹ ਪ੍ਰਾਜੈਕਟ ਸਿਆਸੀ ਅਤੇ ਪ੍ਰਸ਼ਾਸਨਿਕ ਲਾਪ੍ਰਵਾਹੀ ਦਾ ਸ਼ਿਕਾਰ ਰਿਹਾ। ਅਕਾਲੀ-ਭਾਜਪਾ ਸਰਕਾਰ ਵਿਚ ਮੇਅਰ ਰਾਕੇਸ਼ ਰਾਠੌਰ ਨੇ ਇਸ ਨੂੰ ਸ਼ੁਰੂ ਕੀਤਾ ਪਰ ਜਲਦਬਾਜ਼ੀ ਵਿਚ ਪੁਰਾਣੇ ਸਟੇਡੀਅਮ ਨੂੰ ਤੁੜਵਾਉਣ ਦਾ ਫੈਸਲਾ ਉਨ੍ਹਾਂ ਦੀ ਭੁੱਲ ਸਾਬਿਤ ਹੋਇਆ। ਬਾਅਦ ਵਿਚ ਮੇਅਰ ਸੁਨੀਲ ਜੋਤੀ ਅਤੇ ਕਾਂਗਰਸ ਸਰਕਾਰ ਵੀ ਇਸ ਨੂੰ ਗਤੀ ਨਹੀਂ ਦੇ ਸਕੀ। ਨਤੀਜੇ ਵਜੋਂ ਪ੍ਰਾਜੈਕਟ 77 ਕਰੋੜ ਤਕ ਸਿਮਟ ਗਿਆ।
ਇਹ ਵੀ ਪੜ੍ਹੋ: ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ Good News, ਕੇਂਦਰ ਸਰਕਾਰ ਨੇ ਵੱਡੀ ਮੰਗ ਕੀਤੀ ਪੂਰੀ
2022 ਵਿਚ ਜਲੰਧਰ ਸਮਾਰਟ ਸਿਟੀ ਕੰਪਨੀ ਨੇ ਚੰਡੀਗੜ੍ਹ ਦੀ ਏ. ਐੱਸ. ਐਂਟਰਪ੍ਰਾਈਜ਼ਿਜ਼ ਲਿਮਟਿਡ ਨੂੰ 77 ਕਰੋੜ ਦਾ ਟੈਂਡਰ ਦਿੱਤਾ ਪਰ ਕੰਪਨੀ ਦਾ ਕੰਮ ਸਿਰਫ ਚਾਰਦੀਵਾਰੀ ਬਣਾਉਣ ਤਕ ਸੀਮਤ ਰਿਹਾ। 2023 ਵਿਚ ਟੈਂਡਰ ਰੱਦ ਕਰਕੇ ਕੰਪਨੀ ਦੀ 4 ਕਰੋੜ ਦੀ ਬੈਂਕ ਗਾਰੰਟੀ ਜ਼ਬਤ ਕੀਤੀ ਗਈ। ਮਾਮਲਾ ਕੋਰਟ ਤਕ ਪਹੁੰਚਿਆ ਪਰ ਮੇਅਰ ਵਨੀਤ ਧੀਰ ਨੇ ਠੇਕੇਦਾਰਾਂ ਨਾਲ ਗੱਲਬਾਤ ਕਰ ਕੇ ਪ੍ਰਾਜੈਕਟ ਨੂੰ ਫਿਰ ਤੋਂ ਪਟੜੀ ’ਤੇ ਲਿਆਂਦਾ।
ਬਣਨ ਜਾ ਰਹੇ ਸਪੋਰਟਸ ਹੱਬ ’ਚ ਹੋਣਗੀਆਂ ਇਹ ਸਹੂਲਤਾਂ :
-ਕ੍ਰਿਕਟ ਸਟੇਡੀਅਮ
-ਐਸਟ੍ਰੋਟਰਫ ਹਾਕੀ ਗਰਾਊਂਡ
-7 ਸਾਈਡ ਫੁੱਟਬਾਲ ਗਰਾਊਂਡ
-ਵਾਲੀਬਾਲ, ਬਾਸਕਟਬਾਲ, ਜੂਡੋ ਅਤੇ ਯੋਗਾ ਹਾਲ
-ਮਲਟੀਪਰਪਜ਼ ਇਨਡੋਰ ਸਪੋਰਟਸ ਹਾਲ
-ਸਕੇਟਿੰਗ ਰਿੰਕ, ਸਾਈਕਲ ਟ੍ਰੈਕ, ਜੌਗਿੰਗ ਟ੍ਰੈਕ, ਜਿਮਨਾਸਟਿਕ ਸਹੂਲਤਾਂ
-ਪਾਰਕਿੰਗ ਖੇਤਰ ਅਤੇ ਪਾਰਕਾਂ ਦਾ ਸੁੰਦਰੀਕਰਨ
ਇਹ ਵੀ ਪੜ੍ਹੋ: Punjab: ਇਹ ਬਾਜ਼ਾਰ 23 ਤੋਂ 28 ਜੂਨ ਤੱਕ ਰਹਿਣਗੇ ਬੰਦ, ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e