ਜਲੰਧਰ ਦੇ ਲੋਕ ਇਸ ਵਾਰ ਭਾਜਪਾ ਦਾ ਸੰਸਦ ਮੈਂਬਰ ਬਣਾਉਣ ਤੇ ਫਰਕ ਦੇਖਣ : ਅਸ਼ਵਨੀ ਸ਼ਰਮਾ

04/03/2023 5:09:31 PM

ਜਲੰਧਰ (ਗੁਲਸ਼ਨ) : ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਜਲੰਧਰ ਸ਼ਹਿਰੀ ਦੇ ਪ੍ਰਧਾਨ ਸੁਸ਼ੀਲ ਸ਼ਰਮਾ ਦੀ ਪ੍ਰਧਾਨਗੀ ਵਿਚ ਪੱਛਮੀ ਵਿਧਾਨ ਸਭਾ ਅਤੇ ਉੱਤਰੀ ਵਿਧਾਨ ਸਭਾ ਹਲਕਾ ਵਿਚ ਬੂਥ ਸੰਮੇਲਨ ਆਯੋਜਿਤ ਕੀਤੇ ਗਏ। ਜਿਨ੍ਹਾਂ ਵਿਚ ਮੁੱਖ ਤੌਰ ’ਤੇ ਮੌਜੂਦ ਕੇਂਦਰੀ ਰਾਜ ਮੰਤਰੀ ਅਤੇ ਲੋਕ ਸਭਾ ਚੋਣ ਇੰਚਾਰਜ ਸੋਮ ਪ੍ਰਕਾਸ਼, ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਸੂਬਾ ਜਨਰਲ ਸਕੱਤਰ ਜੀਵਨ ਗੁਪਤਾ, ਹਲਕਾ ਇੰਚਾਰਜ ਪੁਸ਼ਪਿੰਦਰ ਸਿੰਘਲ, ਸੂਬਾਈ ਮੀਤ ਪ੍ਰਧਾਨ ਰਾਕੇਸ਼ ਰਾਠੌਰ, ਪੱਛਮੀ ਹਲਕੇ ਦੇ ਇੰਚਾਰਜ ਤੇ ਭਾਜਪਾ ਦੇ ਸੂਬਾਈ ਬੁਲਾਰੇ ਮਹਿੰਦਰ ਭਗਤ, ਸਾਬਕਾ ਵਿਧਾਇਕ ਕੇ. ਡੀ. ਭੰਡਾਰੀ, ਸਾਬਕਾ ਡੀ. ਸੀ. ਪੀ. ਰਾਜਿੰਦਰ ਸਿੰਘ, ਅਰੁਣੇਸ਼ ਸ਼ਾਕਰ, ਸ਼ਿਵਦਿਆਲ ਮਾਲੀ, ਜਨਰਲ ਸਕੱਤਰ ਰਾਜੇਸ਼ ਕਪੂਰ, ਅਸ਼ੋਕ ਸਰੀਨ ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਸੰਬੋਧਨ ਕਰਦਿਆਂ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਇਹ ਸੀਟ ਜਿੱਤ ਕੇ ਇਤਿਹਾਸ ਰਚੇਗੀ।

PunjabKesari

ਸ਼ਰਮਾ ਨੇ ਕਿਹਾ ਕਿ ਜਲੰਧਰ ਦੇ ਲੋਕਾਂ ਨੇ ਕਾਂਗਰਸ ਦੇ ਕਈ ਸੰਸਦ ਮੈਂਬਰ ਦੇਖੇ ਹਨ ਪਰ ਇਸ ਵਾਰ ਭਾਜਪਾ ਦਾ ਸੰਸਦ ਮੈਂਬਰ ਬਣਾਉਣ ਤੇ ਫਰਕ ਦੇਖਣ। ਉਨ੍ਹਾਂ ਕਿਹਾ ਕਿ ਜਲੰਧਰ ਦੇ ਵਿਕਾਸ ਲਈ ਇਥੇ ਭਾਜਪਾ ਦਾ ਸੰਸਦ ਮੈਂਬਰ ਹੋਣਾ ਜ਼ਰੂਰੀ ਹੈ। ਜਲੰਧਰ ’ਚ ਭਾਜਪਾ ਦਾ ਸੰਸਦ ਮੈਂਬਰ ਨਹੀਂ ਹੈ, ਫਿਰ ਵੀ ਕੇਂਦਰ ਸਰਕਾਰ ਨੇ ਜਲੰਧਰ ਸ਼ਹਿਰ ਅਤੇ ਛਾਉਣੀ ਸਟੇਸ਼ਨਾਂ ਦੀ ਮੁਰੰਮਤ ਲਈ ਕਰੋੜਾਂ ਰੁਪਏ ਦੀ ਗ੍ਰਾਂਟ ਭੇਜੀ ਹੈ, ਜਿਸ ਨਾਲ ਦੋਵੇਂ ਸਟੇਸ਼ਨ ਵਿਸ਼ਵ ਪੱਧਰੀ ਸਹੂਲਤਾਂ ਨਾਲ ਬਣਨ ਜਾ ਰਹੇ ਹਨ।

ਇਹ ਵੀ ਪੜ੍ਹੋ : ਕਰਨਾਟਕ ’ਚ ਵਿਧਾਨ ਸਭਾ ਚੋਣਾਂ ਦੇ ਜੋੜ-ਤੋੜ ’ਚ ਜੁਟੀਆਂ ਸਿਆਸੀ ਪਾਰਟੀਆਂ, ਰੋਜ਼ਾਨਾ ਬਦਲਣ ਲੱਗੇ ਸਮੀਕਰਨ!

ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਸੰਮੇਲਨ ਵਿਚ ਆਏ ਸਾਰੇ ਵਰਕਰਾਂ ਨੂੰ ਕਿਹਾ ਕਿ ਇਸ ਸਮੇਂ ਪੰਜਾਬ ਵਿਚ ਸਥਿਤੀ ਬਦਤਰ ਹੋ ਗਈ ਹੈ।  ਸੋਮ ਪ੍ਰਕਾਸ਼ ਨੇ ਕਿਹਾ ਕਿ ਜਲੰਧਰ ਵਿਚ ਭਾਜਪਾ ਦਾ ਸੰਸਦ ਮੈਂਬਰ ਬਣਾ ਕੇ ਉਹ ਪੂਰੇ ਜ਼ਿਲ੍ਹੇ ਨੂੰ ਜੁਰਮ ਮੁਕਤ ਵਿਸ਼ਵ ਪੱਧਰੀ ਵਪਾਰਕ ਰਾਜਧਾਨੀ ਬਣਾਉਣਗੇ। ਹਲਕਾ ਪੱਛਮੀ ਦੇ ਇੰਚਾਰਜ ਮਹਿੰਦਰ ਭਗਤ ਨੇ ਕਿਹਾ ਕਿ ਭਾਜਪਾ ਦਾ ਸੰਸਦ ਮੈਂਬਰ ਬਣਨ ’ਤੇ ਜਲੰਧਰ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਹੋਵੇਗਾ ਅਤੇ ਸ਼ਹਿਰ ਖੁਸ਼ਹਾਲ ਹੋਵੇਗਾ। ਕੇ. ਡੀ. ਭੰਡਾਰੀ ਨੇ ਵਿਧਾਇਕ ਬਾਵਾ ਹੈਨਰੀ ਨੂੰ ਖੁੱਲ੍ਹੀ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਉਹ ਮੇਰੇ ’ਤੇ ਕੋਈ ਦੋਸ਼ ਸਾਬਤ ਕਰ ਦੇਣ ਤਾਂ ਉਹ ਸਿਆਸਤ ਛੱਡ ਦੇਣਗੇ। ਆਖਿਰ ਵਿਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ ਨੇ ਦੋਵਾਂ ਪ੍ਰੋਗਰਾਮਾਂ ਨੂੰ ਸਫਲ ਬਣਾਉਣ ਲਈ ਸਮੂਹ ਵਰਕਰਾਂ ਦਾ ਤਹਿ-ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਵਰਕਰਾਂ ਦੀ ਮਿਹਨਤ ਸਦਕਾ ਜਲੰਧਰ ਵਿਚ ਪਹਿਲੀ ਵਾਰ ਭਾਜਪਾ ਦਾ ਸੰਸਦ ਮੈਂਬਰ ਬਣ ਕੇ ਇਤਿਹਾਸ ਰਚੇਗਾ।

ਇਹ ਵੀ ਪੜ੍ਹੋ : ਰਾਹੁਲ ਗਾਂਧੀ ਵਲੋਂ ਪਾਰਟੀ ਆਗੂਆਂ ਨੂੰ ਸੂਰਤ ਬੁਲਾਉਣ ਦੀ ਵਜ੍ਹਾ ਨਾਲ ਪੈਂਡਿੰਗ ਹੋਇਆ ਕਾਂਗਰਸ ਦਾ ਰੋਸ ਮਾਰਚ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

 


Anuradha

Content Editor

Related News