ਪਾਕਿ ਦੇ ਕਬਜ਼ੇ ਵਾਲੇ ਕਸ਼ਮੀਰੀ ਲੋਕਾਂ ਨੇ ਬਿਜਲੀ ਦੇ ਬਿੱਲ ਨਦੀ-ਨਾਲਿਆਂ ’ਚ ਵਹਾਏ, ਲਾਏ ਇਹ ਇਲਜ਼ਾਮ

Monday, Nov 13, 2023 - 11:22 AM (IST)

ਪਾਕਿ ਦੇ ਕਬਜ਼ੇ ਵਾਲੇ ਕਸ਼ਮੀਰੀ ਲੋਕਾਂ ਨੇ ਬਿਜਲੀ ਦੇ ਬਿੱਲ ਨਦੀ-ਨਾਲਿਆਂ ’ਚ ਵਹਾਏ, ਲਾਏ ਇਹ ਇਲਜ਼ਾਮ

ਅੰਮ੍ਰਿਤਸਰ/ਇਸਲਾਮਾਬਾਦ (ਕੱਕੜ)- ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ’ਚ ਉਥੋਂ ਦੇ ਲੋਕ ਪਾਕਿਸਤਾਨ ਦੀਆਂ ਪੱਖਪਾਤੀ ਨੀਤੀਆਂ ਤੋਂ ਬੇਹੱਦ ਪ੍ਰੇਸ਼ਾਨ ਹੋ ਕੇ ਹਰ ਰੋਜ਼ ਧਰਨੇ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹਨ ਅਤੇ ਉਥੋਂ ਦੇ ਲੋਕਾਂ ਨੂੰ ਬਿਜਲੀ ਦੇ ਭਾਰੀ ਬਿੱਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਪਾਕਿਸਤਾਨ ਸਰਕਾਰ ਪ੍ਰਤੀ ਲੋਕਾਂ ਦਾ ਗੁੱਸਾ ਤੇਜ਼ੀ ਨਾਲ ਵੱਧ ਰਿਹਾ ਹੈ।

ਇਹ ਵੀ ਪੜ੍ਹੋ-  ਪਾਕਿ ’ਚ 18 ਸਾਲਾ ਮੁੰਡੇ ਤੇ 35 ਸਾਲਾ ਕੁੜੀ ਦਾ ਪ੍ਰੇਮ ਵਿਆਹ ਚਰਚਾ 'ਚ, ਲੋਕ ਕਰ ਰਹੇ ਕਈ ਟਿੱਪਣੀਆਂ

ਜਾਣਕਾਰੀ ਅਨੁਸਾਰ ਪਤਾ ਲੱਗਾ ਹੈ ਕਿ ਪਾਕਿਸਤਾਨ ਸਰਕਾਰ ਵੱਲੋਂ ਬਿਜਲੀ ਦਰਾਂ ’ਚ ਕੀਤੇ ਭਾਰੀ ਵਾਧੇ ਦੇ ਵਿਰੋਧ ’ਚ ਪਾਕਿਸਤਾਨੀ ਕਬਜ਼ੇ ਵਾਲੇ ਕਸ਼ਮੀਰੀ ਲੋਕ ਸਰਕਾਰ ਨੂੰ ਬਿਜਲੀ ਦੀ ਰਾਸ਼ੀ ਜਮ੍ਹਾ ਕਰਵਾਉਣ ਦੀ ਬਜਾਏ ਬਿਜਲੀ ਦੇ ਬਿੱਲ ਦਰਿਆਵਾਂ ਅਤੇ ਨਾਲਿਆਂ ’ਚ ਵਹਾਅ ਰਹੇ ਹਨ ਅਤੇ ਬਿਜਲੀ ਦੇ ਬਿੱਲਾਂ ਨੂੰ ਸੜਿਆ ਵੀ ਜਾ ਰਿਹਾ ਹੈ। ਉਥੋਂ ਦੇ ਲੋਕਾਂ ਦਾ ਇਲਜ਼ਾਮ ਹੈ ਕਿ ਇਸਲਾਮਾਬਾਦ ਅਤੇ ਇਸ ਦਾ ਕਠਪੁਤਲੀ ਪ੍ਰਸ਼ਾਸਨ ਇੱਥੋਂ ਦੇ ਵਾਸੀਆਂ ਲਈ ਕਈ ਸਮੱਸਿਆਵਾਂ ਪੈਦਾ ਕਰ ਰਿਹਾ ਹੈ ਅਤੇ ਅਸੀਂ ਕਿਸੇ ਵੀ ਹਾਲਤ ’ਚ ਇਸਲਾਮਾਬਾਦ ਨੂੰ ਇੱਥੇ ਕਬਜ਼ਾ ਨਹੀਂ ਕਰਨ ਦੇਵਾਂਗੇ ਅਤੇ ਹਰ ਹਾਲਤ ’ਚ ਇਸਲਾਮਾਬਾਦ ਅਤੇ ਪਾਕਿਸਤਾਨ ਸਰਕਾਰ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਦੀਵਾਲੀ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਸ਼ੱਕੀ ਹਾਲਾਤ 'ਚ ਪੁੱਤ ਦੀ ਹੋਈ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News