ਪੰਜਾਬ ਵਾਸੀ ਸਾਵਧਾਨ! ਇਸ ਵੇਲੇ ਨਾ ਨਿਕਲਣ ਘਰੋਂ ਬਾਹਰ

Wednesday, Nov 20, 2024 - 02:23 PM (IST)

ਪੰਜਾਬ ਵਾਸੀ ਸਾਵਧਾਨ! ਇਸ ਵੇਲੇ ਨਾ ਨਿਕਲਣ ਘਰੋਂ ਬਾਹਰ

ਚੰਡੀਗੜ੍ਹ : ਪੰਜਾਬ ਵਾਸੀਆਂ ਲਈ ਅਹਿਮ ਖ਼ਬਰ ਹੈ। ਦਰਅਸਲ ਅਗਲੇ 4 ਦਿਨ ਚਿੱਟੀ ਧੁੰਦ ਦੀ ਚਾਦਰ ਪੂਰੇ ਸੂਬੇ ਨੂੰ ਆਪਣੀ ਬੁੱਕਲ 'ਚ ਲੈ ਲਵੇਗੀ। ਮੌਸਮ ਵਿਭਾਗ ਨੇ ਅਗਲੇ 4 ਦਿਨਾਂ ਲਈ ਪੰਜਾਬ 'ਚ ਸੰਘਣੀ ਧੁੰਦ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੇ ਮੁਤਾਬਕ ਧੁੰਦ ਕਾਰਨ ਵਿਜ਼ੀਬਿਲਟੀ ਬੇਹੱਦ ਘੱਟ ਰਹੇਗੀ, ਜਿਸ ਕਾਰਨ ਹਾਦਸਿਆਂ ਦਾ ਖ਼ਤਰਾ ਵੱਧ ਹੋ ਸਕਦਾ ਹੈ। ਇਸ ਲਈ ਮੌਸਮ ਵਿਭਾਗ ਅਤੇ ਟ੍ਰੈਫਿਕ ਪੁਲਸ ਨੇ ਲੋਕਾਂ ਨੂੰ ਤੜਕੇ ਅਤੇ ਦੇਰ ਰਾਤ ਸੜਕਾਂ 'ਤੇ ਸਫ਼ਰ ਕਰਨ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ ਹੈ।

ਇਹ ਵੀ ਪੜ੍ਹੋ : ਪੰਜਾਬ ਜ਼ਿਮਨੀ ਚੋਣਾਂ Live : ਵੋਟਾਂ ਪੈਣ ਦੌਰਾਨ ਕਿੱਥੇ ਕੀ ਹੋ ਰਿਹਾ, ਜਾਣੋ ਪਲ-ਪਲ ਦੀ ਅਪਡੇਟ (ਵੀਡੀਓ)

ਜੇਕਰ ਬੇਹੱਦ ਜ਼ਿਆਦਾ ਜ਼ਰੂਰੀ ਹੈ ਤਾਂ ਹੀ ਲੋਕ ਸੜਕਾਂ 'ਤੇ ਨਿਕਲਣ। ਆਉਣ ਵਾਲੇ 5 ਦਿਨ ਮੌਸਮ ਖ਼ੁਸ਼ਕ ਬਣਿਆ ਰਹੇਗਾ। ਦੱਸਣਯੋਗ ਹੈ ਕਿ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ 'ਚ ਚੰਗੀ ਧੁੱਪ ਖਿੜ ਰਹੀ ਹੈ, ਜਿਸ ਕਾਰਨ ਦਿਨ ਦਾ ਤਾਪਮਾਨ ਆਮ ਵਾਂਗ ਹੈ। ਇਸ ਦੇ ਨਾਲ ਹੀ ਰਾਤ ਦਾ ਤਾਪਮਾਨ ਘੱਟਦਾ ਜਾ ਰਿਹਾ ਹੈ। ਪੰਜਾਬ 'ਚ ਵੱਧ ਤੋਂ ਵੱਧ ਤਾਪਮਾਨ 'ਚ 1.1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਫਿਲਹਾਲ ਇਹ ਆਮ ਦੇ ਨੇੜੇ ਹੈ ਪਰ ਲੁਧਿਆਣਾ ਅਤੇ ਪਟਿਆਲਾ 'ਚ ਤਾਪਮਾਨ ਅਜੇ ਵੀ ਆਮ ਨਾਲੋਂ ਹੇਠਾਂ ਹੈ। ਬਠਿੰਡਾ 'ਚ ਸਭ ਤੋਂ ਵੱਧ ਤਾਪਮਾਨ 28 ਡਿਗਰੀ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ : ਅਕਾਲੀ ਦਲ ਨੂੰ ਇਕ ਹੋਰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਛੱਡੀ ਪਾਰਟੀ
ਕਿੰਨਾ ਰਿਹਾ ਤਾਪਮਾਨ
ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 26.8 ਡਿਗਰੀ (ਆਮ ਨਾਲੋਂ 0.5 ਡਿਗਰੀ ਵੱਧ) ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਲੁਧਿਆਣਾ ਦਾ 26.0 ਡਿਗਰੀ (ਆਮ ਨਾਲੋਂ 0.6 ਡਿਗਰੀ ਘੱਟ), ਪਟਿਆਲਾ 26.9 ਡਿਗਰੀ (ਆਮ ਨਾਲੋਂ 0.3 ਡਿਗਰੀ ਘੱਟ), ਪਠਾਨਕੋਟ 26.2, ਗੁਰਦਾਸਪੁਰ 26.5, ਫਿਰੋਜ਼ਪੁਰ 27.6, ਰੂਪਨਗਰ 26 ਡਿਗਰੀ ਰਿਕਾਰਡ ਕੀਤਾ ਗਿਆ। ਪੰਜਾਬ ਦੇ ਫਰੀਦਕੋਟ ਵਿੱਚ ਸਭ ਤੋਂ ਘੱਟ ਪਾਰਾ 7.5 ਡਿਗਰੀ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿੱਚ ਘੱਟੋ-ਘੱਟ ਪਾਰਾ 9.4, ਲੁਧਿਆਣਾ ਵਿੱਚ 9.6 ਡਿਗਰੀ (ਆਮ ਨਾਲੋਂ 0.5 ਡਿਗਰੀ ਘੱਟ), ਪਟਿਆਲਾ ਵਿੱਚ 9.9 ਡਿਗਰੀ (ਆਮ ਨਾਲੋਂ 0.9 ਡਿਗਰੀ ਘੱਟ), ਪਠਾਨਕੋਟ ਵਿੱਚ 10.3 ਡਿਗਰੀ ਤੇ ਬਠਿੰਡਾ ਵਿੱਚ 10.6 ਡਿਗਰੀ ਦਰਜ ਕੀਤਾ ਗਿਆ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


author

Babita

Content Editor

Related News