ਪੰਜਾਬੀਓ ਅਜੇ ਰਹਿਣਾ ਪਵੇਗਾ ਸਾਵਧਾਨ! ਖ਼ੁਦ ਦਾ ਤੇ ਆਪਣਿਆਂ ਦਾ ਰੱਖੋ ਧਿਆਨ
Wednesday, Nov 06, 2024 - 10:59 AM (IST)
ਚੰਡੀਗੜ੍ਹ : ਪੰਜਾਬ ਦੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ ਕਿਉਂਕਿ ਸੂਬੇ 'ਚ ਇਸ ਵੇਲੇ ਮੌਸਮ ਖ਼ੁਸ਼ਕ ਚੱਲ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ 'ਚ ਵੀ ਰਾਹਤ ਦੀ ਕੋਈ ਉਮੀਦ ਨਹੀਂ ਹੈ। ਅਜਿਹੇ 'ਚ ਲੋਕਾਂ ਨੂੰ ਖੰਘ-ਜ਼ੁਕਾਮ ਅਤੇ ਹੋਰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲ ਹੀ 'ਚ ਏਅਰ ਕੁਆਲਿਟੀ ਇੰਡੈਕਸ 300 ਨੂੰ ਪਾਰ ਕਰ ਗਿਆ ਹੈ, ਇਸ ਲਈ ਲੋਕਾਂ ਨੂੰ ਆਪਣਾ ਜ਼ਿਆਦਾ ਧਿਆਨ ਰੱਖਣ ਦੀ ਲੋੜ ਹੈ।
ਇਹ ਵੀ ਪੜ੍ਹੋ : 'ਆਪ' ਵਿਧਾਇਕ ਗੱਜਣਮਾਜਰਾ ਨਹੀਂ ਹੋ ਸਕੇ ਰਿਹਾਅ, ਜਾਣੋ ਕੀ ਰਿਹਾ ਕਾਰਨ
ਅਜਿਹੇ 'ਚ ਮਾਹਰਾਂ ਦਾ ਕਹਿਣਾ ਹੈ ਕਿ ਲੋਕਾਂ ਨੂੰ ਮਾਸਕ ਪਾ ਕੇ ਹੀ ਬਾਹਰ ਨਿਕਲਣਾ ਚਾਹੀਦਾ ਹੈ। ਹਵਾ 'ਚ ਫੈਲ ਰਹੇ ਪ੍ਰਦੂਸ਼ਣ ਕਾਰਨ ਬੱਚਿਆਂ, ਬਜ਼ੁਰਗਾਂ, ਗਰਭਵਤੀ ਔਰਤਾਂ ਅਤੇ ਪਹਿਲਾਂ ਹੀ ਬੀਮਾਰ ਲੋਕਾਂ ਦੀ ਸਿਹਤ ਕਾਫੀ ਪ੍ਰਭਾਵਿਤ ਹੋ ਸਕਦੀ ਹੈ। ਹਸਪਤਾਲਾਂ 'ਚ ਵੀ ਸਾਹ ਲੈਣ 'ਚ ਤਕਲੀਫ਼, ਐਲਰਜੀ ਅਤੇ ਅੱਖਾਂ 'ਚ ਜਲਣ ਆਦਿ ਦੀਆਂ ਸ਼ਿਕਾਇਤਾਂ ਦੇ ਮਾਮਲੇ ਵੱਧ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਜਾਰੀ ਹੋ ਗਈ ਐਡਵਾਈਜ਼ਰੀ
ਡਾਕਟਰਾਂ ਨੇ ਵੀ ਲੋਕਾਂ ਨੂੰ ਮਾਸਕ ਪਾਉਣ, ਘਰਾਂ ਦੇ ਅੰਦਰ ਰਹਿਣ ਅਤੇ ਖ਼ਾਸ ਤੌਰ 'ਤੇ ਸਵੇਰੇ ਅਤੇ ਰਾਤ ਨੂੰ ਬਾਹਰ ਜਾਣ ਤੋਂ ਬਚਣ ਦੀ ਸਲਾਹ ਦਿੱਤੀ ਹੈ। ਮੌਸਮ ਵਿਗਿਆਨੀਆਂ ਦੇ ਮੁਤਾਬਕ ਜਦੋਂ ਤੱਕ ਮੀਂਹ ਨਹੀਂ ਪੈਂਦਾ, ਹਾਲਾਤ ਇੰਝ ਹੀ ਬਣੇ ਰਹਿਣਗੇ। ਹਾਲਾਂਕਿ ਵਿਭਾਗ ਨੇ ਕਿਹਾ ਹੈ ਕਿ ਅਜੇ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8