ਪੰਜਾਬ ਦੇ ਲੋਕ ਫਿਰਕਾਪ੍ਰਸਤ ਤਾਕਤਾਂ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ : ਸਿੱਧੂ

Thursday, Dec 23, 2021 - 07:28 PM (IST)

ਪੰਜਾਬ ਦੇ ਲੋਕ ਫਿਰਕਾਪ੍ਰਸਤ ਤਾਕਤਾਂ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ : ਸਿੱਧੂ

 ਫ਼ਤਿਹਗੜ੍ਹ ਸਾਹਿਬ (ਸੁਰੇਸ਼) : ਪੰਜਾਬ ਦੇ ਲੁਧਿਆਣਾ ’ਚ ਧਮਾਕੇ ਕਰਵਾ ਕੇ ਕੋਈ ਵੀ ਤਾਕਤ ਆਪਸੀ ਭਾਈਚਾਰਕ ਸਾਂਝ ਨੂੰ ਤੋੜ ਨਹੀਂ ਸਕਦੀ, ਅਜਿਹਾ ਕਰਕੇ ਚਾਹੇ ਕਿਸੇ ਵਿਸ਼ੇਸ਼ ਭਾਈਚਾਰੇ ’ਚ ਡਰ ਅਤੇ ਸਹਿਮ ਦਾ ਮਾਹੌਲ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਪੰਜਾਬ ਦੇ ਲੋਕ ਅਜਿਹੀਆਂ ਤਾਕਤਾਂ ਦੇ ਮਨਸੂਬਿਆਂ ਨੂੰ ਕਿਸੇ ਵੀ ਕੀਮਤ ’ਤੇ ਕਾਮਯਾਬ ਨਹੀਂ ਹੋਣ ਦਿਆਂਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਹਲਕਾ ਬੱਸੀ ਪਠਾਣਾਂ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. ਦੇ ਦਫ਼ਤਰ ਦਾ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਮੰਤਰੀ ਬਲਵੀਰ ਸਿੰਘ ਸਿੱਧੂ, ਸੂਬਾ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ, ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ., ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਹਰਿੰਦਰ ਸਿੰਘ ਭਾਂਬਰੀ, ਜ਼ਿਲ੍ਹਾ ਕਾਂਗਰਸ ਪ੍ਰਧਾਨ ਸੁਭਾਸ਼ ਸੂਦ, ਕਾਰਜਕਾਰੀ ਪ੍ਰਧਾਨ ਰਾਜਿੰਦਰ ਸਿੰਘ ਬਿੱਟੂ ਅਤੇ ਹਰਬੰਸ ਸਿੰਘ ਪੰਧੇਰ ਆਦਿ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਬੇਅਦਬੀ ਮਾਮਲਿਆਂ 'ਤੇ ਬੋਲੇ ਪ੍ਰਕਾਸ਼ ਸਿੰਘ ਬਾਦਲ, ਕਾਰਵਾਈ ਨਾ ਹੋਣ ਦੇ ਰੋਸ ਵਜੋਂ 2 ਜਨਵਰੀ ਨੂੰ ਹੋਵੇਗਾ ਪੰਥਕ ਇਕੱਠ

ਇਸ ਮੌਕੇ ਸਿੱਧੂ ਨੇ ਕਿਹਾ ਕਿ ਜਿਹੜੇ ਲੋਕ ਆਪਣੀ ਜਾਨ ਬਚਾਉਣ ਲਈ ਪੰਜਾਬ ਦੇ ਹੱਕ ਫਿਰਕਾਪ੍ਰਸਤ ਤਾਕਤਾਂ ਦਿੰਦੇ ਰਹੇ ਹਨ ਤੇ ਹੁਣ ਵੋਟਾਂ ਦੇ ਸਮੇਂ ਦੌਰਾਨ ਵੋਟਾਂ ਦੀ ਸਿਆਸਤ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਸਾਹਿਬ ਜੀ ਦੀ ਬੇਅਦਬੀ ਕਰਨ ਦਾ ਯਤਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਅਜਿਹੇ ਧਮਾਕਿਆਂ ਦਾ ਹੋਣਾ ਸ਼ੱਕ ਦੇ ਘੇਰੇ ਵਿਚ ਵੱਡੀਆਂ ਏਜੰਸੀਆਂ ਵੀ ਆਉਂਦੀਆਂ ਹਨ, ਜੋ ਜੋ ਇਕ ਫਿਰਕੇ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਵਰਗ ਇਕਜੁੱਟ ਹਨ ਅਤੇ ਇਕਜੁੱਟ ਰਹਿਣਗੇ ਅਤੇ ਵੋਟਾਂ ਦੀ ਰਾਜਨੀਤੀ ’ਚ ਵੰਡੀਆਂ ਪਾਉਣ ਵਾਲੀਆਂ ਦੋਖੀ ਤਾਕਤਾਂ ਦੇ ਮਨਸੂਬਿਆਂ ਦਾ ਡਟ ਕੇ ਮੁਕਾਬਲਾ ਕਰਨਗੇ।


author

Manoj

Content Editor

Related News