ਪੰਜਾਬ ਦੀ ਜਨਤਾ ਇਸ ਵਾਰ ਮਾਫੀਆ ਆਗੂਆਂ ਨੂੰ ਚੁਣ ਕੇ ਧੋਖ਼ਾ ਨਹੀਂ ਖਾਏਗੀ : ਭਗਵੰਤ ਮਾਨ

Thursday, Feb 10, 2022 - 09:56 PM (IST)

ਪੰਜਾਬ ਦੀ ਜਨਤਾ ਇਸ ਵਾਰ ਮਾਫੀਆ ਆਗੂਆਂ ਨੂੰ ਚੁਣ ਕੇ ਧੋਖ਼ਾ ਨਹੀਂ ਖਾਏਗੀ : ਭਗਵੰਤ ਮਾਨ

ਬਾਬਾ ਬਕਾਲਾ (ਅੰਮ੍ਰਿਤਸਰ) : ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਅਤੇ ਮਾਫੀਆ ਪੰਜਾਬ ਦੀਆਂ ਸਾਰੀਆਂ ਸਮੱਸਿਆਵਾਂ ਦੀ ਜੜ੍ਹ ਹੈ। ਰਵਾਇਤੀ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਮਿਲ ਕੇ ਪੰਜਾਬ ਨੂੰ ਲੁੱਟਿਆ ਹੈ, ਜਿਸ ਕਾਰਨ ਆਮ ਆਦਮੀ ਦਿਨੋ-ਦਿਨ ਗਰੀਬ ਹੁੰਦਾ ਜਾ ਰਿਹਾ ਹੈ ਅਤੇ ਭ੍ਰਿਸ਼ਟਾਚਾਰੀ ਆਗੂਆਂ ਦੀ ਸੰਪਤੀ ਦੁੱਗਣੀ ਹੁੰਦੀ ਜਾ ਰਹੀ ਹੈ। ਪੰਜਾਬ ਨੂੰ ਬਚਾਉਣ ਲਈ ਸਭ ਤੋਂ ਪਹਿਲਾਂ ਭ੍ਰਿਸ਼ਟ ਅਤੇ ਮਾਫੀਆ ਆਗੂਆਂ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਉਣਾ ਪਵੇਗਾ ਤੇ ਇਹ ਕੰਮ ਇਸ ਵਾਰ ਪੰਜਾਬ ਦੀ ਜਨਤਾ ਚੋਣਾਂ ਵਿਚ ਕਰਕੇ ਦਿਖਾਏਗੀ।

ਇਹ ਵੀ ਪੜ੍ਹੋ : ਸੰਤ ਸਮਾਜ ਵੱਲੋਂ ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ-ਬਸਪਾ ਦੀ ਹਮਾਇਤ ਦਾ ਐਲਾਨ

ਵੀਰਵਾਰ ਨੂੰ ਭਗਵੰਤ ਮਾਨ ਨੇ ਬਾਬਾ ਬਕਾਲਾ ਵਿਧਾਨ ਸਭਾ ਦੇ ਵੱਖ-ਵੱਖ ਪਿੰਡਾਂ 'ਚ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਤੋਂ 'ਆਪ' ਦੇ ਉਮੀਦਵਾਰ ਦਲਬੀਰ ਸਿੰਘ ਟੌਂਗ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ। ਇਸ ਦੌਰਾਨ ਲੋਕਾਂ ਵਿੱਚ ਮਾਨ ਪ੍ਰਤੀ ਭਾਰੀ ਉਤਸ਼ਾਹ ਸੀ ਅਤੇ ਫੁੱਲ ਦੀ ਵਰਖਾ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਮਾਨ ਦੇ ਨਾਲ ਪਾਰਟੀ ਦੇ ਉਮੀਦਵਾਰ, ਸੂਬਾ ਪੱਧਰੀ ਅਤੇ ਸਥਾਨਕ ਆਗੂ ਮੌਜੂਦ ਸਨ।ਲੋਕਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਕਾਂਗਰਸ ਦੀ ਆਲੋਚਨਾ ਕਰਦਿਆਂ ਬਿਨਾਂ ਕਿਸੇ ਦਾ ਨਾਂ ਲਏ ਕਿਹਾ ਕਿ ਗਰੀਬ ਅਤੇ ਆਮ ਆਦਮੀ ਦਾ ਚਾਹੇ ਜਿੰਨਾ ਡਰਾਮਾ ਕਰ ਲੈਣ, ਪੰਜਾਬ ਦੇ ਲੋਕ ਇਸ ਵਾਰ ਭ੍ਰਿਸ਼ਟ ਅਤੇ ਮਾਫੀਆ ਆਗੂਆਂ ਨੂੰ ਨਹੀਂ ਚੁਣਨਗੇ। ਪੰਜਾਬ ਨੂੰ ਮਾਫੀਆ ਸਰਕਾਰ ਦੀ ਨਹੀਂ, ਇਕ ਇਮਾਨਦਾਰ ਸਰਕਾਰ ਦੀ ਜ਼ਰੂਰਤ ਹੈ। ਇਸ ਲਈ ਪੰਜਾਬ ਦੀ ਜਨਤਾ ਚੰਗੇ ਅਤੇ ਇਮਾਨਦਾਰ ਲੋਕਾਂ ਨੂੰ ਹੀ ਚੁਣੇਗੀ।

ਇਹ ਵੀ ਪੜ੍ਹੋ :  ਪੰਜਾਬ ਦੀ ਸਿਆਸਤ ਨਾਲ ਸਬੰਧਿਤ ਅੱਜ ਦੀਆਂ ਵੱਡੀਆਂ ਖ਼ਬਰਾਂ

ਮਾਨ ਨੇ ਕਿਹਾ ਕਿ ਆਗੂਆਂ ਅਤੇ ਨਸ਼ਾ ਮਾਫੀਆ ਨਾਲ ਗਠਜੋੜ ਕਾਰਨ ਪੂਰੇ ਪੰਜਾਬ 'ਚ ਹਰ ਜਗ੍ਹਾ ਧੜੱਲੇ ਨਾਲ ਚਿੱਟਾ ਵਿਕਦਾ ਹੈ। ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਪੁਲਸ ਪ੍ਰਸ਼ਾਸਨ ਦਾ ਕੋਈ ਡਰ ਨਹੀਂ ਹੈ ਕਿਉਂਕਿ ਉਨ੍ਹਾਂ ਨੂੰ ਸੱਤਾ ਦੀ ਸੁਰੱਖਿਆ ਪ੍ਰਾਪਤ ਹੈ। ਨਸ਼ਾ ਮਾਫੀਆ ਤੇ ਸੱਤਾਧਾਰੀ ਆਗੂਆਂ ਨੇ ਮਿਲ ਕੇ ਪੰਜਾਬ ਦੇ ਨੌਜਵਾਨਾਂ ਨੂੰ ਬਰਬਾਦੀ ਦੀ ਕਗਾਰ 'ਤੇ ਖੜ੍ਹਾ ਕਰ ਦਿੱਤਾ ਹੈ। ਇਸ ਗਠਜੋੜ ਨੂੰ ਤੋੜਾਂਗੇ ਅਤੇ ਪੰਜਾਬ ਤੋਂ ਨਸ਼ਾ ਮਾਫੀਆ ਖ਼ਤਮ ਕਰਾਂਗੇ। ਅਸੀਂ ਪੰਜਾਬ ਦੇ ਨੌਜਵਾਨਾਂ ਨੂੰ ਬਚਾਵਾਂਗੇ ਅਤੇ ਉਨ੍ਹਾਂ ਨੂੰ ਨਸ਼ੇ ਦੀ ਦਲਦਲ 'ਚੋਂ ਕੱਢਾਂਗੇ। ਚੰਗੀ ਸਿੱਖਿਆ ਅਤੇ ਰੁਜ਼ਗਾਰ ਵੀ ਦੇਵਾਂਗੇ।

ਇਹ ਵੀ ਪੜ੍ਹੋ : ਪੰਜਾਬ ਨੂੰ ਅੱਗੇ ਲਿਜਾਣ ਲਈ ਸਹੀ ਆਗੂ ਤੇ ਗਠਜੋੜ ਚੁਣੋ : ਸੁਖਬੀਰ ਬਾਦਲ

ਉਨ੍ਹਾਂ ਕਿਹਾ ਕਿ ਸਰਕਾਰੀ ਲੁੱਟ ਅਤੇ ਭ੍ਰਿਸ਼ਟਾਚਾਰ ਤੋਂ ਪੰਜਾਬ ਦੀ ਜਨਤਾ ਹੁਣ ਤੰਗ ਆ ਚੁੱਕੀ ਹੈ। ਸਰਕਾਰੀ ਦਫ਼ਤਰਾਂ 'ਚ ਬਿਨਾਂ ਪੈਸੇ ਤੋਂ ਕੋਈ ਕੰਮ ਨਹੀਂ ਹੁੰਦਾ। ਪੈਸੇ ਦੇਣ 'ਤੇ ਵੀ ਸਮੇਂ ਸਿਰ ਕੰਮ ਨਹੀਂ ਹੁੰਦਾ। ਆਮ ਆਦਮੀ ਪਾਰਟੀ ਦੀ ਸਰਕਾਰ ਦਫਤਰਾਂ ਦੀ ਵਿਵਸਥਾ ਬਦਲੇਗੀ ਅਤੇ ਉਸ ਨੂੰ ਰਿਸ਼ਵਤ ਦਾ ਕੈਸ਼ ਕੁਲੈਕਸ਼ਨ ਕੇਂਦਰ ਦੀ ਥਾਂ ਆਮ ਲੋਕਾਂ ਨੂੰ ਸਹੂਲਤਾਂ ਦੇਣ ਵਾਲੀ ਥਾਂ ਬਣਾਵਾਂਗੇ। ਅਸੀਂ ਪੰਜਾਬ 'ਚੋਂ ਮਾਫੀਆ ਅਤੇ ਭ੍ਰਿਸ਼ਟਾਚਾਰ ਪੂਰੀ ਤਰ੍ਹਾਂ ਖ਼ਤਮ ਕਰਾਂਗੇ ਤੇ ਲੋਕਾਂ ਦੀਆਂ ਸਮੱਸਿਆਵਾਂ ਦੂਰ ਕਰਾਂਗੇ।

ਇਹ ਵੀ ਪੜ੍ਹੋ : ਟੱਪਰੀਵਾਸਾਂ ਦਾ ਸਰਕਾਰਾਂ ਨੂੰ ਵੱਡਾ ਸਵਾਲ, ਕਿੱਥੇ ਰਹਿ ਗਏ ਸਾਡੇ ਹਿੱਸੇ ਦੇ ਪਲਾਟ? (ਵੀਡੀਓ)

ਨੋਟ: ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦੱਸੋ


author

Harnek Seechewal

Content Editor

Related News