ਸਰਹੱਦੀ ਇਲਾਕੇ ਦੇ ਲੋਕ, ਸਰਹੱਦਾਂ ਦੀ ਰਾਖੀ ਵਿੱਚ ਅਹਿਮ ਰੋਲ ਅਦਾ ਕਰਦੇ ਹਨ : DC ਉਮਾ ਸ਼ੰਕਰ ਗੁਪਤਾ

Thursday, Sep 19, 2024 - 05:56 PM (IST)

ਸਰਹੱਦੀ ਇਲਾਕੇ ਦੇ ਲੋਕ, ਸਰਹੱਦਾਂ ਦੀ ਰਾਖੀ ਵਿੱਚ ਅਹਿਮ ਰੋਲ ਅਦਾ ਕਰਦੇ ਹਨ : DC ਉਮਾ ਸ਼ੰਕਰ ਗੁਪਤਾ

ਡੇਰਾ ਬਾਬਾ ਨਾਨਕ/ ਗੁਰਦਾਸਪੁਰ (ਵਿਨੋਦ)- ਉਮਾ ਸ਼ੰਕਰ ਗੁਪਤਾ ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ਵਿੱਚ ਬਣੀਆਂ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ ਤੇ ਉਨ੍ਹਾਂ ਨਾਲ ਵਿਲੇਜ ਡਿਫੈਂਸ ਕਮੇਟੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਕਮੇਟੀ ਮੈਂਬਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਐੱਸ.ਐੱਸ.ਪੀ ਗੁਰਦਾਸਪੁਰ ਹਰੀਸ਼ ਦਾਯਮਾ, ਐੱਸ.ਐੱਸ.ਪੀ. ਬਟਾਲਾ ਸੁਹੇਲ ਕਾਸਿਮ ਮੀਰ, ਏ.ਡੀ.ਸੀ.(ਜ) ਸੁਰਿੰਦਰ ਸਿੰਘ ਅਤੇ ਏ.ਡੀ.ਸੀ (ਡੀ) ਗੁਰਪ੍ਰੀਤ ਸਿੰਘ ਗਿੱਲ ਆਦਿ ਮੌਜੂਦ ਸਨ।

ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਵੱਡੀ ਵਾਰਦਾਤ, ਨਿਹੰਗ ਸਿੰਘ ਨੇ ਨੌਜਵਾਨ ਦਾ ਵੱਢਿਆ ਗੁੱਟ

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਹੱਦੀ ਇਲਾਕੇ ਦੇ ਲੋਕ, ਸਰਹੱਦਾਂ ਦੀ ਰਾਖੀ ਵਿੱਚ ਅਹਿਮ ਰੋਲ ਅਦਾ ਕਰਦੇ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਇਕ ਟੀਮ ਦੀ ਤਰ੍ਹਾਂ ਸਹਿਯੋਗ ਕਰਦੇ ਹਨ, ਜੋ ਸ਼ਲਾਘਾਯੋਗ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 25 ਸਤੰਬਰ ਨੂੰ ਮਾਣਯੋਗ ਰਾਜਪਾਲ ਪੰਜਾਬ, ਗੁਲਾਬ ਚੰਦ ਕਟਾਰੀਆ, ਡੇਰਾ ਬਾਬਾ ਨਾਨਕ ਵਿਖੇ ਪਹੁੰਚਣਗੇ ਅਤੇ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਮੀਟਿੰਗ ਕਰਨਗੇ । ਕਮੇਟੀ ਮੈਂਬਰਾਂ ਨਾਲ ਸਰਹੱਦੀ ਏਰੀਏ ਦੇ ਵਿਕਾਸ ਅਤੇ ਵਿਲੇਜ਼ ਡਿਫੈਂਸ ਕਮੇਟੀਆਂ ਨੂੰ ਹੋਰ ਮਜਬੂਤ ਕਰਨ ਲਈ ਗੱਲਬਾਤ ਕਰਨਗੇ।

ਇਹ ਵੀ ਪੜ੍ਹੋ- ਭਿਆਨਕ ਹਾਦਸੇ ਨੇ ਵਿਛਾਏ ਸਥੱਰ, ਬੱਸ ਨੇ ਵਿਅਕਤੀ ਨੂੰ ਦਿੱਤੀ ਬੇਰਹਿਮ ਮੌਤ

ਇਸ ਮੌਕੇ ਐੱਸ.ਐੱਸ.ਪੀ ਗੁਰਦਾਸਪੁਰ ਅਤੇ ਬਟਾਲਾ ਵਲੋਂ ਵੀ ਵਿਲੇਜ਼ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਨ੍ਹਾਂ ਕਮੇਟੀਆਂ ਦੀ ਬਹੁਤ ਮਹੱਤਤਾ ਹੈ ਅਤੇ ਇਨ੍ਹਾਂ ਵਲੋਂ ਪੂਰੀ ਜ਼ਿੰਮੇਵਾਰੀ ਨਾਲ ਪ੍ਰਸ਼ਾਸਨ ਦਾ ਸਹਿਯੋਗ ਕੀਤਾ ਜਾ ਰਿਹਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਵਿਲੇਜ਼ ਡਿਫੈਂਸ ਕਮੇਟੀ ਮੈਂਬਰਾਂ ਦੀਆ ਮੁਸ਼ਕਲਾ ਸੁਣੀਆਂ ਗਈਆਂ ਅਤੇ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀਆਂ ਮੁਸ਼ਕਲਾ ਪਹਿਲ ਦੇ ਅਧਾਰ ਤੇ ਹੱਲ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ- ਭੈਣ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਭਰਾ ਦਾ ਕਤਲ, ਚੁੰਨੀ ਨਾਲ ਬੰਨ੍ਹ ਬੋਰੀ 'ਚ ਪਾਈ ਲਾਸ਼, ਖੁਦ ਸੁੱਟ ਕੇ ਆਈ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News