ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ ਹੋ ਗਿਆ ਬੰਦ! ਲੱਗਾ ਲੰਬਾ ਜਾਮ

Saturday, Jan 17, 2026 - 04:52 PM (IST)

ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ ਹੋ ਗਿਆ ਬੰਦ! ਲੱਗਾ ਲੰਬਾ ਜਾਮ

ਜਲੰਧਰ (ਸੋਨੂੰ)- ਜਲੰਧਰ ਦੇ ਭੋਗਪੁਰ ਇਲਾਕੇ ਵਿੱਚ ਦੋ ਨੌਜਵਾਨਾਂ ਦੀਆਂ ਲਾਸ਼ਾਂ ਮਿਲਣ ਤੋਂ ਬਾਅਦ ਹਾਲਾਤ ਤਣਾਅਪੂਰਨ ਬਣ ਗਏ ਹਨ। ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੇ ਇਸ ਨੂੰ ਹਾਦਸਾ ਨਹੀਂ ਸਗੋਂ ਕਤਲ ਕਰਾਰ ਦਿੰਦਿਆਂ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ ਉੱਤੇ ਧਰਨਾ ਲਗਾ ਦਿੱਤਾ, ਜਿਸ ਕਾਰਨ ਲਗਭਗ ਇਕ ਘੰਟੇ ਤੱਕ 5 ਕਿਲੋਮੀਟਰ ਲੰਬਾ ਜਾਮ ਲੱਗਾ ਰਿਹਾ।

PunjabKesari

ਘਟਨਾ ਦਾ ਵੇਰਵਾ 
ਮ੍ਰਿਤਕਾਂ ਦੀ ਪਛਾਣ 17 ਸਾਲਾ ਅਰਸ਼ਪ੍ਰੀਤ ਸਿੰਘ ਅਤੇ ਗੋਪੇਸ਼ ਵਜੋਂ ਹੋਈ ਹੈ। ਇਹ ਦੋਵੇਂ ਦੋਸਤ ਲੋਹੜੀ ਵਾਲੀ ਰਾਤ ਬਾਈਕ 'ਤੇ ਘਰੋਂ ਨਿਕਲੇ ਸਨ ਪਰ ਵਾਪਸ ਨਹੀਂ ਪਰਤੇ। 15 ਜਨਵਰੀ ਦੀ ਰਾਤ ਨੂੰ ਇਨ੍ਹਾਂ ਦੀਆਂ ਲਾਸ਼ਾਂ ਇੱਟਾਂ ਬੱਦੀ ਲਿੰਕ ਰੋਡ 'ਤੇ ਪਈਆਂ ਮਿਲੀਆਂ।

ਇਹ ਵੀ ਪੜ੍ਹੋ: ਜਲੰਧਰ 'ਚ 2 ਨੌਜਵਾਨਾਂ ਦੀਆਂ ਮਿਲੀਆਂ ਲਾਸ਼ਾਂ! ਸਰੀਰ 'ਤੇ ਮਿਲੇ ਤੇਜ਼ਧਾਰ ਹਥਿਆਰਾਂ ਦੇ ਨਿਸ਼ਾਨ, ਕਤਲ ਦਾ ਖ਼ਦਸ਼ਾ

PunjabKesari

ਕਤਲ ਦਾ ਸ਼ੱਕ
ਪਰਿਵਾਰ ਦਾ ਦੋਸ਼ ਹੈ ਕਿ ਗੋਪੇਸ਼ ਨੂੰ ਕਿਸੇ ਲੜਕੀ ਦਾ ਫੋਨ ਆਇਆ ਸੀ, ਜਿਸ ਤੋਂ ਬਾਅਦ ਉਹ ਅਰਸ਼ਪ੍ਰੀਤ ਨੂੰ ਨਾਲ ਲੈ ਕੇ ਮਿਲਣ ਗਿਆ ਸੀ। ਅਰਸ਼ਪ੍ਰੀਤ ਦੇ ਚਾਚਾ ਜਗਦੀਪ ਅਨੁਸਾਰ ਉਨ੍ਹਾਂ ਨੂੰ ਸ਼ੱਕ ਹੈ ਕਿ ਡੱਬਰੀ ਪਿੰਡ ਦੇ ਕੁਝ ਨੌਜਵਾਨਾਂ ਨੇ ਪੁਰਾਣੀ ਰੰਜਿਸ਼ ਕਾਰਨ ਸੋਚੀ-ਸਮਝੀ ਸਾਜ਼ਿਸ਼ ਤਹਿਤ ਦੋਵਾਂ ਦਾ ਬੇਰਹਿਮੀ ਨਾਲ ਕਤਲ ਕੀਤਾ ਹੈ। ਪਰਿਵਾਰ ਨੇ ਦੱਸਿਆ ਕਿ ਦੋਵਾਂ ਦੇ ਸਿਰ ਅਤੇ ਮੱਥੇ 'ਤੇ ਤੇਜ਼ਧਾਰ ਹਥਿਆਰਾਂ ਦੇ ਡੂੰਘੇ ਜ਼ਖ਼ਮ ਸਨ। ਹੈਰਾਨੀ ਦੀ ਗੱਲ ਇਹ ਹੈ ਕਿ ਘਟਨਾ ਵਾਲੀ ਥਾਂ 'ਤੇ ਬਾਈਕ ਬਿਲਕੁਲ ਸਹੀ ਸਲਾਮਤ ਮਿਲੀ ਅਤੇ ਮੋਬਾਇਲ ਫੋਨ ਵੀ ਕੋਲ ਹੀ ਪਏ ਸਨ, ਜਿਸ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ ਸੜਕ ਹਾਦਸਾ ਨਹੀਂ ਸੀ।

PunjabKesari

ਪੁਲਸ ਦੀ ਕਾਰਵਾਈ 'ਤੇ ਸਵਾਲ 
ਪੁਲਸ ਨੇ ਸ਼ੁਰੂਆਤੀ ਤੌਰ 'ਤੇ ਇਸ ਨੂੰ ਹਾਦਸੇ ਦਾ ਮਾਮਲਾ ਦੱਸਿਆ ਹੈ ਪਰ ਪਰਿਵਾਰ ਦਾ ਦੋਸ਼ ਹੈ ਕਿ ਪੁਲਸ ਕੇਸ ਨੂੰ ਰਫ਼ਾ-ਦਫ਼ਾ ਕਰਨ ਲਈ ਹਾਦਸੇ ਦਾ ਰੂਪ ਦੇ ਰਹੀ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਜਿਸ ਰੇਹੜੇ ਨਾਲ ਬਾਈਕ ਦੀ ਟੱਕਰ ਹੋਣ ਦੀ ਗੱਲ ਕਹੀ ਜਾ ਰਹੀ ਹੈ, ਉਸ 'ਤੇ ਟੱਕਰ ਦਾ ਕੋਈ ਨਿਸ਼ਾਨ ਨਹੀਂ ਹੈ।
ਅਰਸ਼ਪ੍ਰੀਤ ਦੇ ਪਿਤਾ ਲੇਬਨਾਨ ਵਿੱਚ ਕੰਮ ਕਰਦੇ ਹਨ ਅਤੇ ਉਨ੍ਹਾਂ ਦੇ ਆਉਣ ਤੋਂ ਬਾਅਦ ਹੀ ਅੰਤਿਮ ਸੰਸਕਾਰ ਕੀਤਾ ਜਾਵੇਗਾ। ਪਰਿਵਾਰ ਨੇ ਮੰਗ ਕੀਤੀ ਹੈ ਕਿ ਜਦੋਂ ਤੱਕ ਮੁਲਜ਼ਮ ਲੜਕੀ ਅਤੇ ਹੋਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਨ੍ਹਾਂ ਦਾ ਧਰਨਾ ਜਾਰੀ ਰਹੇਗਾ। ਇਸ ਜਾਮ ਕਾਰਨ ਹਾਈਵੇਅ 'ਤੇ ਸੈਂਕੜੇ ਗੱਡੀਆਂ ਫਸੀਆਂ ਰਹੀਆਂ ਅਤੇ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

PunjabKesari

PunjabKesari

ਇਹ ਵੀ ਪੜ੍ਹੋ: ਪੰਜਾਬ: ਦਿਨ-ਦਿਹਾੜੇ ਮੋਟਰਸਾਈਕਲ 'ਤੇ ਜਾਂਦੇ ਮੁੰਡੇ ਨੂੰ ਰਾਹ 'ਚ ਰੋਕ ਕੇ ਮਾਰ ਦਿੱਤੀਆਂ ਗੋਲ਼ੀਆਂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News