ਮੀਂਹ ਕਾਰਨ ਜਨ-ਜੀਵਨ ਪ੍ਰਭਾਵਿਤ, ਮੁਸ਼ਕਿਲ ’ਚ ਘਿਰੀ ਜ਼ਿੰਦਗੀ

Wednesday, Jul 12, 2023 - 01:00 PM (IST)

ਮੀਂਹ ਕਾਰਨ ਜਨ-ਜੀਵਨ ਪ੍ਰਭਾਵਿਤ, ਮੁਸ਼ਕਿਲ ’ਚ ਘਿਰੀ ਜ਼ਿੰਦਗੀ

ਮੋਹਾਲੀ (ਪਰਦੀਪ) : ਪਿਛਲੇ ਕਈ ਘੰਟਿਆਂ ਤੋਂ ਲਗਾਤਾਰ ਪੈ ਰਹੀ ਭਾਰੀ ਬਰਸਾਤ ਦੇ ਚਲਦਿਆਂ ਕੁਦਰਤ ਦੀ ਇਸ ਕਰੋਪੀ ਨੇ ਇਕ ਵਾਰੀ ਮਨੁੱਖੀ ਜੀਵਨ ਪੂਰੀ ਤਰ੍ਹਾਂ ਅਸਤ-ਵਿਅਸਤ ਕਰ ਦਿੱਤਾ ਹੈ ਅਤੇ ਲੋਕਾਂ ਨੂੰ ਆਪਣੀ ਜਾਨ, ਆਪਣਾ ਘਰ ਅਤੇ ਸਾਮਾਨ ਨੂੰ ਸੰਭਾਲਣ ਲਈ ਦੋ-ਚਾਰ ਹੋਣਾ ਪੈ ਰਿਹਾ ਹੈ। ਉਧਰ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਵੱਲੋਂ ਜਿਥੇ ਮੋਹਾਲੀ ਸ਼ਹਿਰ ਦੇ ਵੱਖ-ਵੱਖ ਵਾਰਡਾਂ ਅਤੇ ਪਿੰਡਾਂ ਦਾ ਫਿਰ ਤੋਂ ਦੌਰਾ ਕੀਤਾ, ਉਥੇ ਇਸ ਦੇ ਨਾਲ ਹੀ ਵਿਧਾਇਕ ਕੁਲਵੰਤ ਸਿੰਘ ਵੱਲੋਂ 5 ਟੀਮਾਂ ਬਣਾ ਕੇ ਮੋਹਾਲੀ ਸ਼ਹਿਰ ਅਤੇ ਪਿੰਡਾਂ ਦੇ ਵਿਚ ਭੇਜੀਆਂ ਗਈਆਂ। ਮੋਹਾਲੀ ਵਿਧਾਇਕ ਕੁਲਵੰਤ ਸਿੰਘ ਨੇ ਫੇਜ਼- 9 ਅਤੇ 11 ਸਮੇਤ ਬਰਸਾਤੀ ਪਾਣੀ ਦੀ ਮਾਰ ਹੇਠ ਆਏ ਪਿੰਡ ਰੁੜਕਾ ਦਾ ਉਚੇਚੇ ਤੌਰ ’ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦੌਰਾ ਕੀਤਾ।

PunjabKesari

ਇਸ ਮੌਕੇ ਪੱਤਰਕਾਰਾਂ ਨਾਲ ਪਿੰਡ ਰੁੜਕਾ ਵਿਖੇ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਬਰਸਾਤੀ ਪਾਣੀ ਦੀ ਇਸ ਸਮੱਸਿਆ ਦੇ ਚਲਦਿਆਂ ਹੀ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਸ਼ਹਿਰ ਦਾ ਦੌਰਾ ਕੀਤਾ ਗਿਆ ਹੈ ਅਤੇ ਉਨ੍ਹਾਂ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਬਿਪਤਾ ਦੇ ਦਿਨਾਂ ਵਿਚ ਲੋਕਾਂ ਦੀ ਮਦਦ ਲਈ ਹਰ ਸਮੇਂ ਹਾਜ਼ਰ ਰਹਿਣ ਦੇ ਨਿਰਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ : ਪਟਿਆਲਾ ’ਚ ਝੰਬੋ ਚੋਅ ਨੇ ਮਚਾਈ ਤਬਾਹੀ, ਹਜ਼ਾਰਾਂ ਏਕੜ ਝੋਨੇ ਦੀ ਫਸਲ ਡੁੱਬੀ

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ, ਨੇਤਾ, ਮੰਤਰੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਰਸਾਤੀ ਪਾਣੀ ਦੀ ਇਸ ਮਾਰ ਦੇ ਦੌਰਾਨ ਪੰਜਾਬ ਦੇ ਲੋਕਾਂ ਦੇ ਨਾਲ ਖੜ੍ਹੇ ਹਨ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਰੁੜਕਾ ਪਿੰਡ ਵਿਚ ਪੁੱਜ ਕੇ ਲੋਕਾਂ ਦੀ ਹਾਲਤ ਦਾ ਪਤਾ ਲਗਾਇਆ ਸੀ ਅਤੇ ਹੁਣ ਇਸ ਪਿੰਡ ਵਿਚੋਂ ਪਾਣੀ ਨੂੰ ਕੱਢੇ ਜਾਣ ਦਾ ਇੰਤਜ਼ਾਮ ਕਰ ਲਏ ਗਏ ਹਨ ਅਤੇ ਲੋਕਾਂ ਦੀ ਸਹੂਲਤ ਲਈ ਕਿਸ਼ਤੀਆਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ ਤਾਂ ਕਿ ਲੋਕਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਕੁਦਰਤ ਦੀ ਇਸ ਬਿਪਤਾ ਦਾ ਲੋਕਾਂ ਨੂੰ ਮਿਲ ਕੇ ਸਾਹਮਣਾ ਕਰਨਾ ਚਾਹੀਦਾ ਹੈ, ਕਿਸੇ ਵਿਅਕਤੀ ਨੂੰ ਕੋਈ ਮੁਸ਼ਕਿਲ ਜਾਂ ਬਿਪਤਾ ਪੈਂਦੀ ਹੈ, ਤਾਂ ਉਸਦੀ ਹਰ ਇੱਕ ਨੂੰ ਅਗਾਂਹ ਹੋ ਕੇ ਮਦਦ ਕਰਨੀ ਚਾਹੀਦੀ ਹੈ।

PunjabKesari

ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਫੇਜ-11 ਵਿਖੇ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਕਰ ਲਿਆ ਗਿਆ ਹੈ, ਪਿੰਡ ਸੰਭਾਲਕੀ, ਐਰੋਸਿਟੀ ਅਤੇ ਹੋਰਨਾਂ ਥਾਵਾਂ ’ਤੇ ਵੀ ਬਰਸਾਤੀ ਪਾਣੀ ਦੀ ਨਿਕਾਸੀ ਲਈ ਜ਼ਰੂਰੀ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਪਿੰਡ ਦਾਊ ਅਤੇ ਹੋਰਨਾਂ ਕਈ ਥਾਵਾਂ ’ਤੇ ਵੀ ਉਨ੍ਹਾਂ ਨੂੰ ਪਾਣੀ ਦੀ ਨਿਕਾਸੀ ਬਾਰੇ ਵਿਚ ਪਤਾ ਚੱਲਿਆ ਸੀ, ਜਿਸ ਸਬੰਧੀ ਵਿਭਾਗ ਦੇ ਅਧਿਕਾਰੀਆਂ ਨੂੰ ਜਲਦੀ ਤੋਂ ਜਲਦੀ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਕਰ ਲਏ ਜਾਣ ਲਈ ਆਖ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਮੁੱਖ ਸਕੱਤਰ ਨੇ ਮੀਂਹ ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਕੀਤੇ ਪ੍ਰਬੰਧਾਂ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Anuradha

Content Editor

Related News