ਸਿਆਸੀ ਪ੍ਰਚਾਰ ਲਈ ਬਰਬਾਦ ਹੋ ਰਿਹਾ ਲੋਕਾਂ ਦਾ ਪੈਸਾ : ਸੁਖਪਾਲ ਖਹਿਰਾ
Monday, Mar 02, 2026 - 08:34 PM (IST)
ਜਲੰਧਰ- ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਇੱਕ ਵੱਡਾ ਸਿਆਸੀ ਹਮਲਾ ਕੀਤਾ ਹੈ। ਖਹਿਰਾ ਨੇ ਦੋਸ਼ ਲਾਇਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਲੋਕ ਸੰਪਰਕ ਵਿਭਾਗ (DPRO) ਨੂੰ ਇੱਕ ਨਿੱਜੀ ਅਦਾਰੇ ਦੇ ਨਜ਼ਦੀਕੀ ਵਿਅਕਤੀ ਵੱਲੋਂ ਹਾਈਜੈਕ ਕਰ ਲਿਆ ਗਿਆ ਹੈ।
The DPRO office of @BhagwantMann has been hi jacked by a protege of @RozanaSpokesman who is wasting peoples money on unwanted publicity of @AamAadmiParty politics-Khaira @INCIndia @INCPunjab pic.twitter.com/QUjgExvzyz
— Sukhpal Singh Khaira (@SukhpalKhaira) March 2, 2026
ਖਹਿਰਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਇਹ ਮੁੱਦਾ ਚੁੱਕਦਿਆਂ ਕਿਹਾ ਕਿ ਨਿੱਜੀ ਅਦਾਰੇ ਨਾਲ ਜੁੜੇ ਇੱਕ ਵਿਅਕਤੀ (Protege) ਵੱਲੋਂ ਸਰਕਾਰੀ ਦਫ਼ਤਰ 'ਤੇ ਕਬਜ਼ਾ ਕੀਤਾ ਗਿਆ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਇਹ ਸ਼ਖਸ ਲੋਕਾਂ ਦੇ ਟੈਕਸ ਦੇ ਪੈਸੇ ਨੂੰ ਆਮ ਆਦਮੀ ਪਾਰਟੀ ਦੀ ਬੇਲੋੜੀ ਸਿਆਸੀ ਪਬਲੀਸਿਟੀ ਲਈ ਵਰਤ ਰਿਹਾ ਹੈ।
ਸੁਖਪਾਲ ਸਿੰਘ ਖਹਿਰਾ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਦਰਸਾਉਣ ਲਈ 'ਜਗਬਾਣੀ' ਨਾਲ ਇੰਟਰਵਿਊ ਦੀ ਇੱਕ ਵੀਡੀਓ ਵੀ ਸਾਂਝੀ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਵਿਭਾਗ ਦੇ ਅੰਦਰ ਚੱਲ ਰਹੀ ਸਿਆਸੀ ਦਖ਼ਲਅੰਦਾਜ਼ੀ ਅਤੇ ਸਰਕਾਰੀ ਮਸ਼ੀਨਰੀ ਦੀ ਹੋ ਰਹੀ ਦੁਰਵਰਤੋਂ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ ਹੈ। ਖਹਿਰਾ ਅਨੁਸਾਰ, ਸਰਕਾਰੀ ਅਦਾਰਿਆਂ ਦੀ ਵਰਤੋਂ ਸਿਰਫ਼ ਲੋਕਾਂ ਦੇ ਹਿੱਤਾਂ ਲਈ ਹੋਣੀ ਚਾਹੀਦੀ ਹੈ, ਨਾ ਕਿ ਕਿਸੇ ਖਾਸ ਸਿਆਸੀ ਪਾਰਟੀ ਦੇ ਏਜੰਡੇ ਨੂੰ ਅੱਗੇ ਵਧਾਉਣ ਲਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
