ਵਿਆਹ ਸਮਾਗਮ ਦੌਰਾਨ ਚੱਲੀਆਂ ਗੋਲੀਆਂ, ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ

Sunday, Mar 12, 2023 - 01:22 PM (IST)

ਵਿਆਹ ਸਮਾਗਮ ਦੌਰਾਨ ਚੱਲੀਆਂ ਗੋਲੀਆਂ, ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ

ਤਰਨਤਾਰਨ (ਵਿਜੇ)- ਜ਼ਿਲ੍ਹਾ ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਠੱਠਾ ਤੋਂ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਿਥੇ ਪੰਜਾਬ ਸਰਕਾਰ ਵੱਲੋਂ ਹਥਿਆਰਾਂ ਦੇ ਪ੍ਰਦਰਸ਼ਨ ਕਰਨ 'ਤੇ ਸਖ਼ਤ ਪਾਬੰਦੀ ਲਗਾਈ ਗਈ ਹੈ, ਉੱਥੇ ਹੀ ਕੁਝ ਨੌਜਵਾਨ ਕਾਨੂੰਨ ਦੀਆਂ ਧੱਜੀਆਂ ਉਡਾਉਂਦੇ ਹੋਏ ਸ਼ਰੇਆਮ ਗੋਲੀਆਂ ਚਲਾ ਰਹੇ ਹਨ। ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਇਹ ਵੀ ਪੜ੍ਹੋ- ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਜੁਗਾੜੂ ਰੇਹੜੇ ਅਤੇ ਮੋਟਰਸਾਈਕਲ ਦੀ ਟੱਕਰ ’ਚ ਨੌਜਵਾਨ ਦੀ ਮੌਤ

PunjabKesari

ਮਿਲੀ ਜਾਣਕਾਰੀ ਮੁਤਾਬਕ ਸਤਨਾਮ ਸਿੰਘ ਸੱਤੂ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਠੱਠਾ ਦਾ ਵਿਆਹ ਸੀ। ਜਿਸ ਦੌਰਾਨ ਕੁਝ ਨੌਜਵਾਨ ਗੁਰਪ੍ਰੀਤ ਸਿੰਘ ਗੋਪਾ ਪੁੱਤਰ ਬਲਵਿੰਦਰ ਸਿੰਘ ਅਤੇ ਹਰਪਾਲ ਸਿੰਘ ਪੁੱਤਰ ਮਹਿੰਦਰ ਸਿੰਘ ਅਤੇ ਸਤਨਾਮ ਸਿੰਘ ਖੁਦ ਸ਼ਰੇਆਮ ਗੋਲੀਆਂ ਚਲਾ ਰਹੇ ਸੀ, ਜਿਸ ਦੀ ਹੁਣ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਇਹ ਵੀ ਪੜ੍ਹੋ- ਪਰਿਵਾਰ ਨਾਲ ਵਾਪਰਿਆ ਭਾਣਾ, ਚਾਰਜਰ 'ਚ ਕਰੰਟ ਆਉਣ ਕਾਰਨ 12 ਸਾਲਾ ਪੁੱਤ ਦੀ ਹੋਈ ਮੌਤ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News