ਵੋਟ ਕੱਟਣ ਦੇ ਨਾਂ ’ਤੇ ਫੋਨ ਕਰਕੇ ਦਸਤਾਵੇਜ਼ ਮੰਗਣ ਵਾਲਿਆਂ ਤੋਂ ਸਾਵਧਾਨ ਰਹਿਣ ਲੋਕ : ਮਨਦੀਪ ਸਿੰਘ ਮਾਨ
Friday, Oct 30, 2026 - 08:54 AM (IST)
ਪਠਾਨਕੋਟ (ਹਰਜਿੰਦਰ ਸਿੰਘ ਗੋਰਾਇਆ) : ਵਿਧਾਨ ਸਭਾ ਚੋਣ ਹਲਕਾ 003 ਪਠਾਨਕੋਟ ਦੇ ਕਈ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਨੇ ਉਪ ਮੰਡਲ ਮੈਜਿਸਟਰੇਟ ਪਠਾਨਕੋਟ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਪਠਾਨਕੋਟ ਦੇ ਵੱਖ-ਵੱਖ ਇਲਾਕਿਆਂ ਦੇ ਵੋਟਰਾਂ ਨੂੰ ਚੋਣ ਦਫ਼ਤਰ ਦਾ ਨਾਮ ਲੈ ਕੇ ਫੋਨ ਕੀਤੇ ਜਾ ਰਹੇ ਹਨ। ਫੋਨ ਕਰਨ ਵਾਲਿਆਂ ਵੱਲੋਂ ਵੋਟਰਾਂ ਨੂੰ ਇਹ ਕਹਿ ਕੇ ਡਰਾਇਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਵੋਟ ਕੱਟ ਦਿੱਤੀ ਜਾਵੇਗੀ ਅਤੇ ਇਸ ਤੋਂ ਬਚਣ ਲਈ ਆਧਾਰ ਕਾਰਡ, ਪੈਨ ਕਾਰਡ ਸਮੇਤ ਹੋਰ ਦਸਤਾਵੇਜ਼ ਭੇਜਣ ਲਈ ਕਿਹਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮਨਦੀਪ ਸਿੰਘ ਮਾਨ ਨੇ ਸਪੱਸ਼ਟ ਕੀਤਾ ਕਿ SIR ਦੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਉਨ੍ਹਾਂ ਦੇ ਦਫ਼ਤਰ ਵੱਲੋਂ ਕਿਸੇ ਵੀ ਵੋਟਰ ਨੂੰ ਫੋਨ ਕਰਕੇ ਦਸਤਾਵੇਜ਼ ਨਹੀਂ ਮੰਗੇ ਜਾ ਰਹੇ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਫੋਨ ਕਾਲਾਂ ਤੋਂ ਸੁਚੇਤ ਰਹਿਣ ਅਤੇ ਕਿਸੇ ਵੀ ਅਣਜਾਣ ਵਿਅਕਤੀ ਨੂੰ ਆਪਣੇ ਨਿੱਜੀ ਦਸਤਾਵੇਜ਼ ਜਾਂ ਹੋਰ ਜਾਣਕਾਰੀ ਸਾਂਝੀ ਨਾ ਕਰਨ।
ਇਹ ਵੀ ਪੜ੍ਹੋ : ਲੁਧਿਆਣਾ 'ਚ ਰਾਜਾ ਵੜਿੰਗ ਦੀ ਪ੍ਰੈਸ ਕਾਨਫਰੰਸ, ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਿਆ
ਉਹਨ੍ਹਾਂ ਕਿਹਾ ਕਿ ਵੋਟਰ ਆਪਣੀ ਵੋਟ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਚੋਣ ਦਫ਼ਤਰ ਵੱਲੋਂ ਨਿਯੁਕਤ ਕੀਤੇ ਗਏ ਬੀ.ਐਲ.ਓਜ਼ ਨਾਲ ਹੀ ਸੰਪਰਕ ਕਰਨ। ਇਸ ਤੋਂ ਇਲਾਵਾ ਵੋਟਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਪਠਾਨਕੋਟ ਵਿਖੇ ਕਮਰਾ ਨੰਬਰ 215 ਵਿੱਚ ਸਥਾਪਿਤ ਚੋਣ ਸੈੱਲ ਨਾਲ ਵੀ ਸੰਪਰਕ ਕਰ ਸਕਦੇ ਹਨ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਫੋਨ ਕਾਲ ’ਤੇ ਭਰੋਸਾ ਕਰਨ ਤੋਂ ਪਹਿਲਾਂ ਉਸ ਦੀ ਪੁਸ਼ਟੀ ਅਧਿਕਾਰਤ ਚੋਣ ਅਧਿਕਾਰੀਆਂ ਤੋਂ ਜ਼ਰੂਰ ਕਰਵਾਈ ਜਾਵੇ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਧੋਖਾਧੜੀ ਤੋਂ ਬਚਿਆ ਜਾ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
