ਕਰਫਿਊ ਤੇ ਤਾਲਾਬੰਦੀ ਦੀਆਂ ਪਾਬੰਦੀਆਂ ਹਟਾਉਣ ’ਤੇ ਲਾਪ੍ਰਵਾਹੀ ਨਾ ਵਰਤਣ ਲੋਕ : ਅਪਨੀਤ ਰਿਆਤ

Saturday, Oct 10, 2020 - 01:42 AM (IST)

ਕਰਫਿਊ ਤੇ ਤਾਲਾਬੰਦੀ ਦੀਆਂ ਪਾਬੰਦੀਆਂ ਹਟਾਉਣ ’ਤੇ ਲਾਪ੍ਰਵਾਹੀ ਨਾ ਵਰਤਣ ਲੋਕ : ਅਪਨੀਤ ਰਿਆਤ

ਹੁਸ਼ਿਆਰਪੁਰ: ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਵਲੋਂ ਬੇਸ਼ੱਕ ਕਰਫਿਊ ਅਤੇ ਲਾਕਡਾਊਨ ਸਬੰਧੀ ਲਗਾਈਆਂ ਗਈਆਂ ਪਾਬੰਦੀਆਂ ਹਟਾ ਦਿੱਤੀਆਂ ਗਈਆਂ ਹਨ ਪਰ ਸਾਨੂੰ ਸਾਵਧਾਨੀਆਂ ਅਪਣਾਉਣ ਵਿੱਚ ਕੋਈ ਕਮੀ ਨਹੀਂ ਛੱਡਣੀ ਚਾਹੀਦੀ ਕਿਉਂਕਿ ਅਜੇ ਇਹ ਵਾਇਰਸ ਖਤਮ ਨਹੀਂ ਹੋਇਆ ਹੈ। ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਦੇ ਫੇਸਬੁੱਕ ਪੇਜ ’ਤੇ ਹਫ਼ਤਾਵਰੀ ਲਾਈਵ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਅਤੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਲਈ ਸੁਚਾਰੂ ਪ੍ਰਬੰਧ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਡੇਂਗੂ ਰੋਕਥਾਮ ਲਈ ਨਗਰ ਨਿਗਮ, ਕੌਂਸਲਾਂ ਵਲੋਂ ਲਗਾਤਾਰ ਫਾਗਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿੱਚ ਅਤੇ ਆਸ-ਪਾਸ ਪਾਣੀ ਨਾ ਇਕੱਠਾ ਹੋਣ ਦੇਣ।

ਡਿਪਟੀ ਕਮਿਸ਼ਨਰ ਨੇ ਕੋਵਿਡ ਸਬੰਧੀ ਜ਼ਿਲ੍ਹੇ ਦੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 6 ਹਾਟ ਸਪਾਟ ਅਤੇ 1 ਮਾਈਕ੍ਰੋਕੰਨੇਨਮੈਂਟ ਜ਼ੋਨ ਹੈ। ਉਨ੍ਹਾਂ ਲੋਕਾਂ ਦੁਆਰਾ ਸਕੂਲ ਖੁੱਲ੍ਹਣ ਅਤੇ ਆਉਣ ਵਾਲੇ ਦਿਨਾਂ ਵਿੱਚ ਤਿਉਹਾਰਾਂ ਨੂੰ ਮਨਾਉਣ ਸਬੰਧੀ ਪੁੱਛੇ ਜਾਣ ਵਾਲੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਸਰਕਾਰ ਤੋਂ ਇਸ ਸਬੰਧੀ ਜਿਸ ਤਰ੍ਹਾਂ ਹੀ ਨਿਰਦੇਸ਼ ਆਉਣਗੇ ਲੋਕਾਂ ਨੂੰ ਇਸ ਬਾਰੇ ਵਿੱਚ ਸੂਚਿਤ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਦੁਕਾਨਾਂ ਖੋਲ੍ਹਣ ਅਤੇ ਬੰਦ ਕਰਨ ਦੇ ਸਮੇਂ ’ਤੇ ਵੀ ਹੁਣ ਕੋਈ ਪਾਬੰਦੀ ਨਹੀਂ ਹੈ ਪਰ ਇਸਦਾ ਮਤਲਬ ਇਹ ਨਹੀਂ ਹੈ ਕਿ  ਅਸੀਂ ਕੋਰੋਨਾ ’ਤੇ ਫਤਿਹ ਪਾ ਲਈ ਹੈ ਅਤੇ ਕੋਰੋਨਾ ਦਾ ਡਰ ਖਤਮ ਹੋ ਗਿਆ ਹੈ। ਸਾਨੂੰ ਆਪਣੇ ਕੰਮ ਦੇ ਨਾਲ-ਨਾਲ ਸਾਵਧਾਨੀਆਂ ਵੀ ਅਪਣਾਉਣੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੋਰੋਨਾ ਦੀ ਕੋਈ ਵੈਕਸੀਨ ਨਹੀਂ ਆ ਜਾਂਦੀ ਉਦੋਂ ਤੱਕ ਸਾਨੂੰ ਮਾਸਕ ਨੂੰ ਹੀ ਦਵਾਈ ਸਮਝਣਾ ਚਾਹੀਦਾ ਹੈ ਅਤੇ ਹਮੇਸ਼ਾ ਸਹੀ ਤਰੀਕੇ ਨਾਲ ਮਾਸਕ ਲਗਾ ਕੇ ਹੀ ਘਰ ਤੋਂ ਬਾਹਰ ਨਿਕਲਣਾ ਚਾਹੀਦਾ ਹੈ। ਉਨ੍ਹਾਂ ਸਿਹਤ ਵਿਭਾਗ ਵਲੋਂ ਸਿਹਤ ਐਡਵਾਈਜਰੀ ਇਕ ਦੂਜੇ ਤੋਂ ਬਣਦੀ ਦੂਰੀ, ਮਾਸਕ ਪਹਿਨਣਾ ਅਤੇ ਹੋਰ ਜ਼ਰੂਰੀ ਸਲਾਹਾਂ ਦੀ ਪਾਲਣਾ ਕਰਨ ਸਬੰਧੀ ਅਪੀਲ ਕੀਤੀ।
ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਸ਼ੁਰੂ ਹੋ ਚੁੱਕੀ ਹੈ ਅਤੇ ਪ੍ਰਸ਼ਾਸਨ ਵਲੋਂ ਕੋਵਿਡ ਦੇ ਚੱਲਦੇ ਜ਼ਿਲ੍ਹੇ ਵਿੱਚ 108 ਖਰੀਦ ਕੇਂਦਰ ਬਣਾਹੇ ਗਏ ਹਨ ਤਾਂ ਜੋ ਮੰਡੀਆਂ ਵਿੱਚ ਭੀੜ ਨਾ ਹੋਵੇ। ਉਨ੍ਹਾਂ ਕਿਹਾ ਕਿ ਕੋਵਿਡ-19 ਸਬੰਧੀ ਮੰਡੀਆਂ ਵਿੱਚ ਸਾਰੇ ਇੰਤਜਾਮ ਪੂਰੇ ਕਰ ਲੲ ਗਏ ਹਨ ਅਤੇ ਲੇਬਰ, ਕਿਸਾਨਾਂ ਅਤੇ ਆੜਤੀਆਂ ਲਈ ਮਾਸਕ ਅਤੇ ਸੈਨੇਟਾਈਜਰ ਦੀ ਪੂਰੀ ਵਿਵਸਥਾ ਕੀਤੀ ਗਈ ਹੈ। ਮੰਡੀਆਂ ਵਿੱਚ ਆਉਣ ਵਾਲੀਆਂ ਕਿਸਾਨਾਂ ਦੀਆਂ ਟਰਾਲੀਆਂ ਅਤੇ ਵਾਹਨਾਂ ਨੂੰ ਸੈਨੇਟਾਈਜ ਕੀਤਾ ਜਾ ਰਿਹਾ ਹੈ ਅਤੇ ਸਿਹਤ ਵਿਭਾਗ ਵਲੋਂ ਮੰਡੀਆਂ ਵਿੱਚ ਕਿਸਾਨਾਂ ਦੀ ਟੈਸਟਿੰਗ ਵੀ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਤਹਿਸੀਲ ਅਤੇ ਬਲਾਕ ਪੱਧਰ ’ਤੇ ਟੀਮਾਂ ਬਣਾਈਆਂ ਗਈਆਂ ਹਨ ਜੋ ਕਿ ਇਲਾਕੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਸਬੰਧੀ ਘਟਨਾਵਾਂ ’ਤੇ ਨਜ਼ਰ ਰੱਖਦੀਆਂ ਹਨ ਅਤੇ ਮਾਮਲਾ ਸਾਹਮਦੇ ਆਉਣ ’ਤੇ ਚਲਾਨ ਵੀ ਕਰਦੀਆਂ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਐਸੀ ਸਥਿਤੀ ਨਾ ਆਵੇ ਕਿ ਪ੍ਰਸ਼ਾਸਨ ਨੂੰ ਕਿਸੇ ਤਰ੍ਹਾਂ ਦੀ ਕੋਈ ਕਾਰਵਾਈ ਕਰਨੀ ਪਵੇ ਅਤੇ ਕਿਸਾਨ ਲੋਕ ਹਿੱਤ ਵਿੱਚ ਪਰਾਲੀ ਨੂੰ ਅੱਗ ਲਾ ਲਗਾਉਣ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣਾ ਮਨੁੱਖੀ ਸਿਹਤ ਲਈ ਬਹੁਤ ਹਾਨੀਕਾਰਕ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇੀ ਵਿੱਚ ਅਸੀਂ ਕੋਰੋਨਾ ਮਹਾਂਮਾਰੀ ਨਾਲ ਜੂਝ ਰਹੇ ਹਾਂ ਜੋ ਕਿ ਸਾਡੇ ਫੇਫੜਿਆਂ ’ਤੇ ਸਿੱਧਾ ਅਸਰ ਕਰਦੀ ਹੈ ਅਤੇ ਪਰਾਲੀ ਜਲਾਉਣ ਨਾਲ ਹੋਣ ਵਾਲਾ ਧੂੰਆ ਵੀ ਸਾਡੇ ਫੇਫੜਿਆਂ ’ਤੇ ਹੀ ਬੁਰਾ ਪ੍ਰਭਾਵ ਪਾਉਂਦਾ ਹੈ। ਇਸ ਲਈ ਪ੍ਰਦੂਸ਼ਣ ਅਤੇ ਕੋਰੋਨਾ ਦੋਨਾਂ ਨੂੰ ਰੋਕਣ ਲਈ ਸਾਨੂੰ ਪਰਾਲੀ ਜਲਾਉਣ ਤੋਂ ਬਚਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਡੇਂਗੂ ਨਾਲ ਸਬੰਧਤ 70 ਕੇਸ ਰਿਪੋਰਟ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਲੋਂ ਵਾਰਡ ਪੱਧਰ ’ਤੇ ਫਾਗਿੰਗ ਜਾਰੀ ਹੈ ਪਰ ਜਦੋਂ ਤੱਕ ਲੋਕ ਸਹਿਯੋਗ ਨਹੀਂ ਕਰਨਗੇ ਉਦੋਂ ਤੱਕ  ਇਸ ਬੀਮਾਰੀ ’ਤੇ ਕਾਬੂ ਨਹੀਂ ਪਾਇਆ ਜਾ ਸਕਦਾ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਘਰਾਂ ਵਿੱਚ ਫਰਿਜਾਂ ਅਤੇ ਕੂਲਰਾਂ ਆਦਿ ਦੀ ਸਫਾਈ ਕਰਨੀ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਮੱਛਰ ਹਫ਼ਤੇ ਵਿੱਚ ਅੰਡੇ ਤੋਂ ਪੂਰਾ ਮੱਛਰ ਬਣਦਾ ਹੈ ਇਸ ਲਈ ਕੂਲਰਾਂ, ਗਮਲਿਆਂ, ਫਰਿਜਾਂ ਦੀਆਂ ਟਰੇਅ ਅਤੇ ਹੋਰ ਪਾਣੀ ਦੇ ਬਰਤਣਾਂ ਨੂੰ ਹਫ਼ਤੇ ਵਿੱਚ ਇਕ ਦਿਨ ਜ਼ਰੂਰ ਸਾਫ ਕਰੋ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਮੱਛਰ ਖੜੇ੍ਹ ਪਾਣੀ ਵਿੱਚ ਪੈਦਾ ਹੁੰਦਾ ਹੈ ਇਸ ਲਈ ਘਰਾਂ ਅਤੇ ਆਸ-ਪਾਸ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ।


author

Bharat Thapa

Content Editor

Related News