ਨਵੇਂ ਸਾਲ ਦੀ ਆਮਦ ’ਤੇ ਵੱਡੀ ਗਿਣਤੀ ’ਚ ਸੰਗਤ ਸ੍ਰੀ ਦਰਬਾਰ ਸਾਹਿਬ ਨਤਮਸਤਕ, ਦੇਖੋ ਅਲੌਕਿਕ ਤਸਵੀਰਾਂ
Monday, Jan 01, 2024 - 11:27 AM (IST)
ਅੰਮ੍ਰਿਤਸਰ : ਗੁਰੂ ਨਗਰੀ ਦੇ ਵਾਸੀਆਂ ਨੇ ਨਵੇਂ ਸਾਲ ਦੀ ਸ਼ੁਰੂਆਤ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕ ਕੇ ਕੀਤੀ। ਇਸ ਦੌਰਾਨ ਦੂਰ-ਦੁਰਾਡੇ ਤੋਂ ਲੋਕਾਂ ਨੇ ਆ ਕੇ ਗੁਰੂ ਸਾਹਿਬ ਦੇ ਚਰਨਾਂ 'ਚ ਅਰਦਾਸ ਕਰਕੇ ਨਵੇਂ ਸਾਲ ਦੀ ਸ਼ੁਰੂਆਤ ਕੀਤੀ। ਰਾਤ 9 ਵਜੇ ਤੋਂ 12 ਵਜੇ ਵਿਚਾਲੇ 1 ਲੱਖ ਤੋਂ ਵਧੇਰੇ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ। ਹਰ ਪਾਸੇ ਸ਼ਰਧਾਲੂਆਂ ਦੀਆਂ ਰੌਣਕਾਂ ਲੱਗੀਆਂ ਹੋਈਆਂ ਸਨ। ਇਸ ਦੌਰਾਨ ਪਰਿਕਰਮਾ ਵਿਚ ਵੀ ਚਾਰੋ ਪਾਸੇ ਸ਼ਰਧਾਲੂ ਸ੍ਰੀ ਸੁਖਮਣੀ ਸਾਹਿਬ ਦੇ ਪਾਠ ਦਾ ਜਾਪ ਕਰਦੇ ਨਜ਼ਰ ਆਏ।
ਇਹ ਵੀ ਪੜ੍ਹੋ : ਪ੍ਰੇਮ ਵਿਆਹ ਕਰਵਾਉਣ ਦੀ ਮਿਲੀ ਭਿਆਨਕ ਸਜ਼ਾ, 20 ਦੇ ਕਰੀਬ ਲੋਕਾਂ ਨੇ ਮੁੰਡੇ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਡਿਆ
ਜਿਵੇਂ ਹੀ 12 ਵਜੇ ਤਾਂ ਲੱਖ ਤੋਂ ਵੱਧ ਸ਼ਰਧਾਲੂ ਹਰਿਮੰਦਰ ਸਾਹਿਬ 'ਚ ਇਕੱਠੇ ਹੋਏ, ਜਿਨ੍ਹਾਂ ਨੇ ਬੋਲੇ ਜੈਕਾਰੇ ਲਗਾ ਕੇ ਨਵੇਂ ਸਾਲ ਦਾ ਸਵਾਗਤ ਕੀਤਾ। ਇਸ ਦਰਮਿਆਨ ਅੱਜ ਸਵੇਰੇ ਵੀ ਸ਼ਰਧਾਲੂਆਂ ਦਾ ਭਾਰੀ ਇਕੱਠ ਨਜ਼ਰ ਆਇਆ। ਉਮੀਦ ਜਤਾਈ ਜਾ ਰਹੀ ਹੈ ਕਿ ਨਵੇਂ ਸਾਲ ਦੇ ਪਹਿਲੇ ਦਿਨ ਕਰੀਬ 3 ਲੱਖ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਪਹੁੰਚ ਸਕਦੇ ਹਨ।
ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਜਰਮਨ ਦਾ ਵਿਅਕਤੀ, ਹਜ਼ਾਰਾਂ ਕਿਲੋਮੀਟਰ ਦਾ ਸਫ਼ਰ ਸਾਈਕਲ 'ਤੇ ਕੀਤਾ ਤੈਅ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8