ਪਿੰਡ ਵਾਲਿਆਂ ਨੇ ਘੇਰ ਲਏ ਪੰਜਾਬ ਪੁਲਸ ਦੇ ਮੁਲਾਜ਼ਮ! ਮੰਗਵਾਉਣੀ ਪੈ ਗਈ ਫ਼ੋਰਸ, ਵੇਖੋ ਮੌਕੇ ਦੀ ਵੀਡੀਓ

Saturday, Sep 07, 2024 - 10:12 AM (IST)

ਪਿੰਡ ਵਾਲਿਆਂ ਨੇ ਘੇਰ ਲਏ ਪੰਜਾਬ ਪੁਲਸ ਦੇ ਮੁਲਾਜ਼ਮ! ਮੰਗਵਾਉਣੀ ਪੈ ਗਈ ਫ਼ੋਰਸ, ਵੇਖੋ ਮੌਕੇ ਦੀ ਵੀਡੀਓ

ਗੁਰਦਾਸਪੁਰ (ਗੁਰਪ੍ਰੀਤ ਸਿੰਘ): ਬਟਾਲਾ ਦੇ ਪਿੰਡ ਵਿਚ ਬਲਾਤਕਾਰ ਦੇ ਮਾਮਲੇ ਵਿਚ ਨੌਜਵਾਨ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਸ ਨੂੰ ਪਿੰਡ ਵਾਲਿਆਂ ਨੇ ਘੇਰਾ ਪਾ ਲਿਆ। ਜਦੋਂ ਪੁਲਸ ਉਕਤ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਕੇ ਲਿਜਾ ਰਹੀ ਸੀ ਤਾਂ ਲੋਕਾਂ ਨੇ ਉਨ੍ਹਾਂ ਨੂੰ ਰੋਕਣ ਦੀ ਪੂਰੀ ਕੋਸ਼ਿਸ਼ ਕੀਤੀ। ਮਜਬੂਰਨ ਪੁਲਸ ਪਾਰਟੀ ਨੂੰ ਉੱਥੋਂ ਨਿਕਲਣ ਲਈ ਹੋਰ ਪੁਲਸ ਮੰਗਵਾਉਣੀ ਪਈ। 

ਇਹ ਖ਼ਬਰ ਵੀ ਪੜ੍ਹੋ - ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਅਹਿਮ ਖ਼ਬਰ

ਜਾਣਕਾਰੀ ਮੁਤਾਬਕ ਪੁਲਸ ਦੀ ਟੀਮ ਪਿੰਡ ਮਰੜ ਵਿਚ ਬਲਾਤਕਾਰ ਦੇ ਮਾਮਲੇ ਵਿਚ ਨੌਜਵਾਨ ਨੂੰ ਗ੍ਰਿਫ਼ਤਾਰ ਕਰਨ ਗਈ ਸੀ। ਇਸ ਦੌਰਾਨ ਪਿੰਡ ਵਾਸੀਆਂ ਨੇ ਉਨ੍ਹਾਂ ਨੇ ਘੇਰ ਲਿਆ। ਮੁਲਜ਼ਮ ਦੇ ਪਰਿਵਾਰ ਦਾ ਕਹਿਣਾ ਸੀ ਕਿ ਉਨ੍ਹਾਂ ਦੇ ਪੁੱਤਰ 'ਤੇ ਦਰਜ ਹੋਏ ਕੇਸ ਦੀ ਅਜੇ ਜਾਂਚ ਚੱਲ ਰਹੀ ਹੈ। ਉਨ੍ਹਾਂ ਵੱਲੋਂ ਉਸ ਦੀ ਗ੍ਰਿਫ਼ਤਾਰੀ ਦਾ ਵਿਰੋਧ ਕੀਤਾ ਜਾ ਰਿਹਾ ਸੀ। ਦੂਜੇ ਪਾਸੇ ਲੋਕਾਂ 'ਚ ਘਿਰੇ ਮੁਲਾਜ਼ਮਾਂ ਨੇ ਹੋਰ ਪੁਲਸ ਫ਼ੋਰਸ ਮੰਗਵਾਉਣੀ ਪਈ ਤੇ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਕੇ ਥਾਣੇ ਲਿਆਂਦਾ ਗਿਆ। ਬਟਾਲਾ ਪੁਲਸ ਵੱਲੋਂ ਹੁਣ ਡਿਊਟੀ 'ਚ ਵਿਘਨ ਪਾਉਣ ਵਾਲ ਇਨ੍ਹਾਂ ਲੋਕਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਦੀ ਤਿਆਰੀ ਕੀਤੀ ਜਾ ਰਹੀ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News