ਸਰਕਾਰੀ ਬੱਸਾਂ ’ਚ ਸਫ਼ਰ ਕਰਨ ਵਾਲੇ ਧਿਆਨ ਦੇਣ, ਪੀ. ਆਰ. ਟੀ. ਸੀ. ਮੁਲਾਜ਼ਮਾਂ ਨੇ ਕਰ ’ਤਾ ਵੱਡਾ ਐਲਾਨ
Wednesday, Feb 07, 2024 - 07:02 PM (IST)
ਫਰੀਦਕੋਟ (ਜਗਤਾਰ) : ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਨੇ ਭਲਕੇ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਚਿਤਾਵਨੀ ਦਿੱਤੀ ਹੈ। ਦਰਅਸਲ ਪਿਛਲੇ ਕਾਫੀ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮ ਸੰਘਰਸ਼ ਕਰ ਰਹੇ ਹਨ। ਪਿਛਲੇ ਦਿਨੀਂ ਉਨ੍ਹਾਂ ਵੱਲੋਂ ਬੱਸ ਵਿਚ 52 ਸੀਟਾਂ ’ਤੇ 52 ਸਵਾਰੀਆਂ ਬੈਠਾਉਣ ਦਾ ਐਲਾਨ ਕੀਤਾ ਸੀ ਅਤੇ ਅੱਜ ਉਨ੍ਹਾਂ ਵਲੋਂ ਗੇਟ ਰੈਲੀ ਕੀਤੀ ਗਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਕੱਲ ਮੀਟਿੰਗ ਦਾ ਭਰੋਸਾ ਦਿੱਤਾ ਗਿਆ ਹੈ। ਕੱਚੇ ਮੁਲਾਜ਼ਮਾਂ ਦਾ ਕਹਿਣਾ ਕਿ ਜੇ ਕੱਲ ਦੀ ਮੀਟਿੰਗ ਵਿਚ ਕੋਈ ਹੱਲ ਨਾ ਨਿਕਲਿਆ ਤਾਂ 13 ਤਾਰੀਖ਼ ਤੋਂ ਉਹ ਹੜਤਾਲ ’ਤੇ ਚਲੇ ਜਾਣਗੇ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਾਰੀਆਂ ਰਜਿਸਟਰੀਆਂ ’ਤੇ ਐੱਨ. ਓ. ਸੀ. ਵਾਲੀ ਸ਼ਰਤ ਖ਼ਤਮ
ਇਸ ਮੌਕੇ ਗੱਲਬਾਤ ਕਰਦਿਆਂ ਹਰਪ੍ਰੀਤ ਸਿੰਘ ਸੋਢੀ ਅਤੇ ਹਰਜਿੰਦਰ ਸਿੰਘ ਆਗੂ ਨੇ ਦੱਸਿਆ ਕਿ ਅੱਜ ਉਨ੍ਹਾਂ ਵੱਲੋਂ ਗੇਟ ਰੈਲੀ ਕਰਕੇ ਸਰਕਾਰ ਖ਼ਿਲਾਫ ਆਪਣੀ ਨਰਾਜ਼ਗੀ ਜ਼ਾਹਿਰ ਕੀਤੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੱਲ੍ਹ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨਾਲ ਉਨ੍ਹਾਂ ਦੀ ਮੀਟਿੰਗ ਤੈਅ ਹੈ। ਜੇਕਰ ਮੀਟਿੰਗ ਵਿਚ ਕੋਈ ਸਿੱਟਾ ਨਹੀਂ ਨਿਕਲਦਾ ਤਾਂ ਉਹ 13 ਤਾਰੀਖ਼ ਤੋਂ ਹੜਤਾਲ ’ਤੇ ਜਾਣਗੇ ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪ੍ਰਸ਼ਾਸਨ ਨਾਲ ਸਹਿਮਤੀ ਬਣੀ ਸੀ ਕਿ ਸਵੇਰੇ ਅਤੇ ਸ਼ਾਮ ਸਮੇਂ 52 ਸਵਾਰੀਆਂ ਤੋਂ ਵੱਧ ਸੀਟਾਂ ’ਤੇ ਸਵਾਰੀਆਂ ਬਿਠਾਈਆਂ ਜਾਣਗੀਆ ਕਿਉਂਕਿ ਉਹ 52 ਸੀਟਾਂ ਅਤੇ 52 ਸਵਾਰੀਆਂ ਹੀ ਬੱਸਾਂ ਵਿਚ ਬਿਠਾਉਂਦੇ ਹਨ। ਜੇਕਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਉਹ ਬੱਸਾਂ ਵਿਚ 52 ਸਵਾਰੀਆ ਹੀ ਬੈਠਾਉਣਗੇ।
ਇਹ ਵੀ ਪੜ੍ਹੋ : ਪੰਜਾਬ ਦੇ ਆਂਗਣਵਾੜੀ ਸੈਂਟਰਾਂ ਨੂੰ ਲੈ ਕੇ ਆਈ ਅਹਿਮ ਖ਼ਬਰ, ਇਹ ਵੱਡਾ ਕਦਮ ਚੁੱਕਣ ਦੀ ਉੱਠੀ ਮੰਗ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8